Saturday, September 19Malwa News
Shadow

Global News

11ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ – ਵੇਲਜ਼ ‘ਚ ਪਹਿਲੀ ਵਾਰ ਆਯੋਜਿਤ : ਤਨਮਨਜੀਤ ਸਿੰਘ ਢੇਸੀ ਐਮਪੀ

Global News
ਚੰਡੀਗੜ੍ਹ, 16 ਸਤੰਬਰ – ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀਆਂ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਵੇਲਜ਼ ਦੇ ਗੁਰਦੁਆਰਾ ਸਾਹਿਬ ਤੇ ਉੱਥੋਂ ਦੀ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਇਸ ਸਲਾਨਾ ਚੈਂਪੀਅਨਸ਼ਿਪ ਦਾ ਉਦਘਾਟਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਅਤੇ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤਨਮਨਜੀਤ ਸਿੰਘ ਢੇਸੀ, ਜਗਬੀਰ ਸਿੰਘ ਜੱਗਾ ਚਕਰ, ਪ੍ਰਧਾਨ ਵੇਲਜ਼ ਕਬੱਡੀ ਕਲੱਬ, ਜਸਪਾਲ ਸਿੰਘ ਢੇਸੀ ਅਤੇ ਕੇਵਲ ਸਿੰਘ ਰੰਧਾਵਾ ਹਵੇਲੀ ਹੋਟਲ, ਪਾਂਟੀਕਲਾਨ ਦੀ ਹਾਜ਼ਰੀ ਵਿੱਚ ਕੀਤਾ ਗਿਆ। ਨਤੀਜਿਆਂ ਦਾ ਐਲਾਨ ਕਰਦਿਆਂ ਹਾਊਸ ਆਫ਼ ਕਾਮਨਜ਼ ਦੀ ਉਚ ਤਾਕਤੀ ਰੱਖਿਆ ਕਮੇਟੀ ਦੇ ਚੇਅਰਮੈਨ ਢੇਸੀ ਨੇ ਕਿਹਾ ਕਿ ਬਰਤਾਨੀਆ ਦੀ ਨੌਜਵਾਨ ਪੀੜ੍ਹੀ ਵੱਲੋਂ ਗੱਤਕਾ ਖੇਡ ਪ੍ਰਤੀ ਵਧ ਰਹੀ...
ਜੰਗਜੂ ਕਰਤੱਵ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

ਜੰਗਜੂ ਕਰਤੱਵ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

Global News
ਚੰਡੀਗੜ੍ਹ, 10 ਸਤੰਬਰ - ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਐਤਵਾਰ, 14 ਸਤੰਬਰ, 2025 ਨੂੰ ਵੇਲਜ਼ ਦੇ ਸ਼ਹਿਰ ਸਵਾਨਜ਼ੀ ਵਿਖੇ ਬੇਅ ਸਪੋਰਟਸ ਪਾਰਕ ਵਿਖੇ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਵਿੱਚ ਯੂਕੇ ਭਰ ਤੋਂ ਗੱਤਕਾ ਟੀਮਾਂ ਇੰਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ।ਇਸ ਟੂਰਨਾਮੈਂਟ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਕਿਹਾ ਕਿ ਵਿਰਾਸਤੀ ਕਲਾ ਦੇ ਇਹ ਸਾਲਾਨਾ ਮੁਕਾਬਲੇ ਨੌਜਵਾਨਾਂ ਅੰਦਰ ਸਿਹਤਮੰਦ ਜੀਵਨ ਸ਼ੈਲੀ ਜੀਉਣ, ਸਿੱਖ ਸੱਭਿਆਚਾਰ ਅਤੇ ਜੰਗਜੂ ਕਲਾ ਨੂੰ ਪ੍ਰਫੁੱਲਤ ਕਰਨ ਤੇ ਸੰਭਾਲਣ ਦਾ ਇੱਕ ਯਤਨ ਵੀ ਹੈ। ਗੱਤਕਾ ਪ੍ਰੋਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਕਿਹਾ ਕਿ ਬਰਤਾਨੀਆ ਸਮੇਤ ਵਿਸ਼ਵ ਦੇ ਹੋਰਨਾਂ ਮੁਲਕਾਂ ਵਿੱਚ ਗੱਤਕੇ ਪ੍ਰਤੀ ਵਧ ਰਹੇ ਉਤਸ਼ਾਹ ਅਤੇ ਨੌਜਵਾਨਾਂ ਅੰਦਰ ਗੱਤਕਾ ਖੇਡਣ ਪ੍ਰਤੀ ਵਧਦੀ ਰੁਚੀ ਤੋਂ ਬਹੁਤ ਖੁਸ਼ੀ ਹੁੰਦੀ ਹੈ।ਪਿਛਲੇ 12 ਸਾਲਾਂ ਤੋਂ ਸਫਲਤਾ ਪੂਰਵਕ ਇਹ ਚੈਂਪੀ...

ਜਗਤ ਪੰਜਾਬੀ ਸਭਾ ਦੀ ਸੰਤ ਦਾਦੂਵਾਲ ਨਾਲ ਵਿਸ਼ੇਸ਼ ਮਿਲਣੀ

Global News
ਬਰੈਂਪਟਨ, 9 ਅਗਸਤ : ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਸਰਦੂਲ ਸਿੰਘ ਥਿਆੜਾ ਪ੍ਰਧਾਨ ਜਗਤ ਪੰਜਾਬੀ ਸਭਾ, ਸੰਤੋਖ ਸਿੰਘ ਸੰਧੂ ਪ੍ਰਧਾਨ ਓ. ਐਫ. ਸੀ. ਵਲੋਂ ਸੰਤ ਬਲਜੀਤ ਸਿੰਘ ਦਾਦੂਵਾਲ, ਪ੍ਰਧਾਨ ਸ੍ਰੋਮਣੀ ਅਕਾਲੀ ਦਲ ਆਜ਼ਾਦ ਤੇ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ , ਦਿੱਲੀ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਨਾਲ ਬਰੈਂਪਟਨ ਵਿੱਚ ਅੱਜ ਮਾਲਾਕਤ ਕੀਤੀ ਗਈ I ਸੰਤ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਕਾਇਦਾ -ਏ -ਨੂਰ ਭੇਟ ਕੀਤਾ ਗਿਆ I ਯਿਕਰਯੋਗ ਕਿ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਨੇ ਪੰਜਾਬੀਆਂ ਨੂੰ ਪੜ੍ਹਾਉਣ ਲਈ “ ਕਾਇਦਾ -ਏ –ਨੂਰ ” ਤਿਆਰ ਕਰਵਾਇਆਂ ਸੀ, ਪਰ ਅੰਗਰੇਜ਼ਾਂ ਨੇ ਇਕੱਠੇ ਕਰਵਾ ਕੇ ਸਾੜ ਦਿਤੇ ਸਨ, ਉਸ ਦੀ ਕੋਈ ਕਾਪੀ ਨਹੀ ਮਿਲਦੀ I ਪਿਛਲੇ ਸਾਲ ਸਰਦਾਰ ਮਨਜੀਤ ਸਿੰਘ ਭੋਮਾ ਵਲੋ ਐਲਾਨ ਕੀਤਾ ਗਿਆ ਸੀ ਕਿ “ ਕਾਇਦਾ -ਏ –ਨੂਰ “ ਦੀ ਕਾਪੀ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦਿਤਾ ਜਾਵੇਗਾ ਤੇ ਸਨਮਾਨ ਕੀਤਾ ਜਾਵੇਗਾ I ਅਜੈਬ ਸਿੰਘ ਚੱਠਾ ਨੇ ਨੈਤਿਕਤਾ ਨੂੰ ਸਕੂਲਾਂ ਵਿਚ ਪੜ੍ਹਾਉਣ ਦੀ ਗੱਲ ਕੀਤੀ ਤੇ ਸੰਤ ਸੰਤ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਨੈਤਿਕਤਾ ਦੀਆ...
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ- ਗਲੋਬਲ ਸਿੱਖ ਕੌਂਸਲ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ- ਗਲੋਬਲ ਸਿੱਖ ਕੌਂਸਲ

Global News
ਅੰਮ੍ਰਿਤਸਰ 7 ਅਗਸਤ : ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਧਰਮ ਦੀ ਚਾਦਰ’ ਵਜੋਂ ਸਤਿਕਾਰੇ ਜਾਂਦੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਦੁਨੀਆਂ ਭਰ ‘ਚ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਚਾਰਾਜੋਈ ਕਰਨ ਲਈ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਇੱਕ ਵਿਸਤ੍ਰਿਤ ਪੱਤਰ ਵਿੱਚ ਕੌਂਸਲ ਦੇ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਨੇ 11 ਮੁੱਖ ਪ੍ਰਸਤਾਵ ਪੇਸ਼ ਕੀਤੇ ਹਨ, ਜਿਨ੍ਹਾਂ ਦਾ ਉਦੇਸ਼ "ਮਨੁੱਖਤਾ ਦੇ ਰਾਖੇ" ਗੁਰੂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਂਦਿਆਂ ਮਾਨਵੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਕਦਰਾਂ-ਕੀਮਤਾਂ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕਰਨਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨਾ ਹੈ।ਗਲੋਬਲ ਸਿੱਖ ਕੌਂਸਲ ਨੇ ਕਿਹਾ ਕਿ ਮਨੁੱਖੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖ...

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

Global News
ਚੰਡੀਗੜ੍ਹ, 17 ਜੁਲਾਈ 2025 – ਆਲਮੀ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਿਛਲੇ ਲੱਗਭਗ ਇਕ ਮਹੀਨੇ ਤੋਂ ਜਾਰੀ ਜੰਗਬੰਦੀ ਅਤੇ ਆਮ ਹਾਲਾਤ ਅਨੁਕੂਲ ਹੋਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ ਜੋ ਕਿ ਬੀਤੀ 7 ਮਈ ਨੂੰ ਪਹਲਗਾਮ ਹਮਲੇ ਅਤੇ ਸਰਹੱਦ ’ਤੇ ਪੈਦਾ ਹੋਏ ਤਣਾਅ ਕਾਰਨ ਭਾਰਤ ਵੱਲੋਂ ਬੰਦ ਕਰ ਦਿੱਤਾ ਗਿਆ ਹੈ।             ਅੱਜ ਇੱਥੋਂ ਜਾਰੀ ਬਿਆਨ ਵਿੱਚ ਜੀ.ਐੱਸ.ਸੀ. ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵੱਲੋਂ ਇਕਤਰਫ਼ਾ ਤੇ ਅਨਿਸ਼ਚਿਤ ਸਮੇਂ ਲਈ ਯਾਤਰਾ ਰੋਕ ਦੇਣ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਜਦਕਿ ਪਾਕਿਸਤਾਨ ਨੇ ਆਪਣੇ ਪਾਸੇ ਦਾ ਲਾਂਘਾ ਖੁੱਲ੍ਹਾ ਰੱਖਿਆ ਹੋਇਆ ਹੈ। ਭਾਰਤ ਸਰਕਾਰ ਵੱਲੋਂ ਇਹ ਕੋਰੀਡੋਰ ਬੰਦ ਰੱਖਣ ਕਾਰਨ ਦੇਸ਼-ਵਿਦੇਸ਼ੋਂ ਹਜ਼ਾਰਾਂ ਸ਼ਰਧਾਲੂ ਇਸ ਪਵਿੱਤਰ...

Global Sikh Council condemns Takht Patna Sahib’s religious overreach

English, Global News
Chandigarh, July 7, 2025 – The Global Sikh Council (GSC), representing Sikh institutions worldwide, has strongly condemned the unilateral declaration by five Granthis of Takht Sri Harmandir Sahib, Patna Sahib, branding Sukhbir Singh Badal, president of the Shiromani Akali Dal (SAD) as Tankhaiya (guilty of religious misconduct). The GSC has termed this calculated and instigated move a blatant violation of Sikh Maryada, a breach of Panthic protocol and an instigated and direct challenge to the authority and primacy of Sri Akal Takht Sahib, which is the only temporal seat empowered to adjudicate Panth-wide matters.In a statement issued here today, the GSC President Dr Kanwaljit Kaur added that regional Takhats - because of their regional jurisdiction and considerable state control on their op...
ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

Global News
ਚੰਡੀਗੜ੍ਹ, 7 ਜੁਲਾਈ : ਵਿਸ਼ਵ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ ਸਾਹਿਬ ਦੇ ਪੰਜ ਗ੍ਰੰਥੀਆਂ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਗਿਣੇ-ਮਿੱਥੇ ਅਤੇ ਆਪਹੁਦਰੇ ਕਦਮ ਨਾਲ ਸਿੱਖ ਮਰਿਆਦਾ ਦੀ ਘੋਰ ਉਲੰਘਣਾ, ਪੰਥਕ ਪ੍ਰੋਟੋਕਾਲ ਨੂੰ ਅਣਗੌਲਿਆ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਅਤੇ ਪ੍ਰਮੁੱਖਤਾ ਨੂੰ ਸਿੱਧੀ ਚੁਣੌਤੀ ਕਰਾਰ ਦਿੱਤਾ ਹੈ ਕਿਉਂਕਿ ਪੰਥਕ ਮਾਮਲਿਆਂ ਦਾ ਨਿਰਣਾ ਕਰਨ ਲਈ ਅਕਾਲ ਤਖ਼ਤ ਹੀ ਅਧਿਕਾਰਤ ਅਤੇ ਇਕਲੌਤਾ ਸਥਾਈ ਅਸਥਾਨ ਹੈ।ਇੱਥੋਂ ਜਾਰੀ ਬਿਆਨ ਵਿੱਚ ਜੀਐਸਸੀ ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਨੇ ਅੱਗੇ ਕਿਹਾ ਕਿ ਖੇਤਰੀ ਤਖ਼ਤਾਂ ਨੂੰ ਸਿਰਫ ਆਪਣੇ ਖੇਤਰੀ ਅਧਿਕਾਰ ਹੇਠਲੇ ਇਲਾਕਿਆਂ ਅਤੇ ਆਪਣੇ ਕਾਰਜਾਂ ਤੇ ਨੀਤੀ ਤੇ ਸੂਬਾਈ ਕੰਟਰੋਲ ਕਰਨ ਦਾ ਹੀ ਹੱਕ ਹੈ ਜੋ ਸਥਾਨਕ ਮੁੱਦਿਆਂ ਅਤੇ ਆਪਣੇ ਅਧਿਕਾਰ ਖੇਤਰ ਤੋਂ ਇਲਾਵਾ ਕੋਈ ਬਾਹਰੀ ਦਖ਼ਲਅੰਦਾਜ਼ੀ ਨਹੀਂ ਕਰ ਸਕਦੇ। ਸੁਖਬੀਰ ਸਿੰਘ ਪਟਨਾ ਜਾਂ ਬਿਹਾਰ ਦਾ ਨਿਵਾਸੀ ਨਹੀਂ...

ਸਿੱਖ ਰਹਿਤ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੱਥੇਦਾਰ ਨਿਯਮ ਕਮੇਟੀ ਤੋਂ ਹਟਾਇਆ ਜਾਵੇ: ਗਲੋਬਲ ਸਿੱਖ ਕੌਂਸਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ

Global News
ਚੰਡੀਗੜ੍ਹ 2 ਜੁਲਾਈ : ਆਲਮੀ ਪੱਧਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰ ਰਹੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲਈ ਸੇਵਾ ਨਿਯਮ ਬਣਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਹਾਲ ਹੀ ਵਿੱਚ ਬਣਾਈ ਗਈ 34 ਮੈਂਬਰੀ ਸਲਾਹਕਾਰ ਕਮੇਟੀ ਉੱਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਸਾਹਿਬਾਨ ਲਈ ਯੋਗਤਾਵਾਂ, ਜਿ਼ੰਮੇਵਾਰੀਆਂ, ਨਿਯੁਕਤੀ ਪ੍ਰਕਿਰਿਆ ਅਤੇ ਕਾਰਜਕਾਲ ਸੰਬੰਧੀ ਇੱਕ ਸਪੱਸ਼ਟ ਅਤੇ ਪਾਰਦਰਸ਼ੀ ਢਾਂਚਾ ਸਥਾਪਤ ਕਰਨ ਲਈ ਐਸਜੀਪੀਸੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੌਂਸਲ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਰਹਿਤ ਮਰਿਆਦਾ ਦੇ ਸਿਧਾਂਤ, ਗੁਰਮਤਿ-ਅਧਾਰਤ ਪਰੰਪਰਾਵਾਂ ਅਤੇ ਇੱਕ ਵਿਅਕਤੀ ਤੇ ਸਿਰਫ਼ ਇੱਕ ਹੀ ਅਹੁਦਾ ਤੇ ਰਹਿੰਦਿਆਂ ਪੰਥ ਦੀ ਸੇਵਾ ਨਿਭਾਉਣ ਵਾਲੇ ਪ੍ਰਗਟਾਏ ਜਨਤਕ ਭਰੋਸੇ ਦਾ ਵੀ ਸਵਾਗਤ ਕੀਤਾ ਹੈ।ਐਸਜੀਪੀਸੀ ਪ੍ਰਧਾਨ ਨੂੰ ਭੇਜੇ ਇੱਕ ਪੱਤਰ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਨੇ ਮੌਜੂਦਾ ਕਮੇਟੀ ਦੀ ਬਣਤਰ ਉੱਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਸ ਸਮੇ...

Global Sikh Council urges SGPC to remove members not adhering to Sikh Rehat Maryada from Jathedar rules committee

Global News
Chandigarh July 2 : The Global Sikh Council (GSC), representing Sikh institutions across the global diaspora, has expressed serious concerns over the recently announced 34-member advisory committee constituted by the Shiromani Gurdwara Parbandhak Committee (SGPC) to frame service rules for the Jathedar of Sri Akal Takht Sahib. While appreciating the SGPC’s initiative to establish a clear and transparent framework regarding the qualifications, responsibilities, appointment process and tenure for Jathedars, the GSC welcomed the public assurance of SGPC President Harjinder Singh Dhami that the principles of Sikh Rehat Maryada (SRM), Gurmat-based traditions and the concept of one person holding only one position would guide the process.In the letter sent to SGPC President, the Council Presiden...
ਅਮਿਟ ਪੈੜਾਂ ਛੱਡਦੀ ਕਾਮਯਾਬ ਰਹੀ 11ਵੀ ਵਰਲਡ ਪੰਜਾਬੀ ਕਾਨਫਰੰਸ

ਅਮਿਟ ਪੈੜਾਂ ਛੱਡਦੀ ਕਾਮਯਾਬ ਰਹੀ 11ਵੀ ਵਰਲਡ ਪੰਜਾਬੀ ਕਾਨਫਰੰਸ

Global News
ਬਰੈਂਪਟਨ : ਜਗਤ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ ਵਲੋਂ ਕਰਵਾਈ 11ਵੀ ਵਰਲਡ ਪੰਜਾਬੀ ਕਾਨਫਰੰਸ 27, 28 ਤੇ 29 ਜੂਨ 2025, ਨੂੰ ਬਹੁਤ ਕਾਮਯਾਬ ਰਹੀ I ਖਾਲਸਾ ਸਕੂਲ ਦੇ ਬੱਚਿਆਂ ਨੇ ਧਾਰਮਿਕ ਸ਼ਬਦ ਗਾਇਨ ਕੀਤਾ I " ਓ ਕਨੇਡਾ " ਰਾਸ਼ਟਰੀ ਸ਼ਬਦ ਗਾਇਣ ਹੋਇਆ I ਇਸ ਕਾਨਫਰੰਸ ਦਾ ਉਦਘਾਟਨ ਸੰਤ ਬਲਬੀਰ ਸਿੰਘ ਸੀਂਚੇਵਾਲ ਜੀ ਨੇ ਆਪਣੇ ਕਰ ਕਮਲਾ ਨਾਲ ਰਿਬਨ ਕੱਟ ਕੇ ਕੀਤਾ I ਸਮਾਂ ਰੋਸ਼ਨ ਕਰਨ ਦੀ ਰਸਮ : ਹਰਕੀਰਤ ਸਿੰਘ ਡਿਪਟੀ ਮੇਅਰ ਬਰੈਂਪਟਨ, ਮੈਟ ਮਹੋਨੀ, ਡਿਪਟੀ ਮੇਅਰ ਮਿਸੀਸਾਗਾ, ਅਮਨਦੀਪ ਸੋਢੀ ਐਮ. ਪੀ, ਅਮਰਜੀਤ ਸਿੰਘ ਗਿੱਲ , ਐਮ ਪੀ, ਅਮਨਜੋਤ ਸਿੰਘ ਸੰਧੂ, ਐਮ. ਪੀ. ਪੀ., ਪਾਲ ਵਿਨੇਤੀ , ਸਿਟੀ ਕੋਂਸਲਰ, ਮਨਿੰਦਰ ਸਿੰਘ ਸਿੱਧੂ, ਮਨਿਸਟਰ ਕਨੇਡਾ ਸਰਕਾਰ , ਸੋਨੀਆ ਸਿੱਧੂ ਐਮ. ਪੀ , ਸੂ ਮਕਫੈਡਨ, ਸਿਟੀ ਕੋਂਸਲਰ, ਨੈਟਲੀ ਹਾਰਟ, ਸਿਟੀ ਕੋਂਸਲਰ, ਨਵਜੀਤ ਬਰਾੜ ਕੋਂਸਲਰ ਆਦਿ ਨੇ ਕੀਤੀ I ਜਗਤ ਪੰਜਾਬੀ ਸਭਾ ਵਲੋਂ ਹਰਕੀਰਤ ਸਿੰਘ ਡਿਪਟੀ ਮੇਅਰ ਨੂੰ ਪੰਜਾਬੀ ਨਾਇਕ ਐਲਾਨਿਆ ਗਿਆ ਤੇ ਸਨਮਾਨਿਤ ਕੀਤਾ ਗਿਆ I ਸਾਰੇ ਨੇਤਾਵਾਂ ਨੇ ਕਾਨਫਰੰਸ ਦਾ ਪ੍ਰਬੰਧ ਕਰਨ ਲਈ ਅਜੈਬ ਸਿੰਘ ਚੱਠਾ ਅਤੇ ਸਾਰੀ ਟੀਮ ਨੂੰ...