ਕੈਨੇਡਾ ਸਰਕਾਰ ਦਾ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ : ਐਸ ਡੀ ਐਸ ਸਟਰੀਮ ਕੀਤੀ ਬੰਦ
ਓਟਾਵਾ 9 ਨਵੰਬਰ : ਕੈਨੇਡਾ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਮੰਤਰੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਨੂੰ ਮਜ਼ਬੂਤ ਕਰਨ ਲਈ ਲਿਆ ਗਿਆ ਹੈ।SDS ਪ੍ਰੋਗਰਾਮ, ਜੋ 2018 ਵਿੱਚ ਸ਼ੁਰੂ ਕੀਤਾ ਗਿਆ ਸੀ, ਭਾਰਤ, ਫਿਲੀਪੀਨਜ਼, ਚੀਨ, ਵੀਅਤਨਾਮ, ਪਾਕਿਸਤਾਨ, ਮੋਰੱਕੋ ਅਤੇ ਸੈਨੇਗਲ ਸਮੇਤ ਕਈ ਦੇਸ਼ਾਂ ਦੇ ਵਿਦਿਆਰਥੀਆਂ ਲਈ ਤੇਜ਼ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਪ੍ਰਦਾਨ ਕਰਦਾ ਸੀ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 20 ਕੈਲੰਡਰ ਦਿਨਾਂ ਦੇ ਅੰਦਰ ਸਟੱਡੀ ਪਰਮਿਟ ਮਿਲ ਜਾਂਦਾ ਸੀ।IRCC ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹੁਣ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕੋ ਸਟੱਡੀ ਪਰਮਿਟ ਪ੍ਰਣਾਲੀ ਹੋਵੇਗੀ। ਉਨ੍ਹਾਂ ਕਿਹਾ, "ਇਹ ਫੈਸਲਾ ਫਰਜ਼ੀ ਦਸਤਾਵੇਜ਼ਾਂ ਅਤੇ ਧੋਖਾਧੜੀ ਨੂੰ ਰੋਕਣ ਲਈ ਲਿਆ ਗਿਆ ਹੈ। ਨਾਲ ਹੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੈਨੇਡਾ ਵਿੱਚ ਪੜ੍ਹਨ ਆਉਣ ਵ...








