ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
ਲੰਡਨ, 21 ਅਕਤੂਬਰ - ਵੱਖ ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਹਾਊਸ ਆਫ ਲਾਰਡਸ, ਵੈਸਟਮਿੰਸਟਰ, ਲੰਦਨ ਦੇ ਕਮੇਟੀ ਰੂਮ ਵਿੱਚ ਹੋਈ ਆਪਣੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਹਾਊਸ ਆਫ਼ ਲਾਰਡਜ਼ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫ਼ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਕੌਂਸਲ ਦੇ ਮੈਂਬਰਾਂ ਨੇ ਲੰਦਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਸਮਾਜਿਕ ਕਾਰਜਾਂ ਵਿੱਚ ਪਾਏ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ।ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜੀ.ਐਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਲਈ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਹਾਊਸ ਆਫ਼ ਲਾਰਡਜ਼ ਦੀ ਗੈਲਰੀ ਵਿੱਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਇਹ ਮਾਨਤਾ ਬਰਤਾਨਵੀ ਸਮਾਜ, ਸਿੱਖ ਭਾਈਚਾਰੇ ਅਤੇ ਅੰਤਰ-ਧਰਮ ਸਦ...





