ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਮ.ਐਸ.ਐਮ.ਈ. ਅਤੇ ਐਕਸਪੋਰਟ ਪ੍ਰਮੋਸ਼ਨ ਪਾਲਿਸੀ-2026 ਦਾ ਕੀਤਾ ਵਿਮੋਚਨ
ਚੰਡੀਗੜ੍ਹ, 10 ਅਗਸਤ - ਹਰਿਆਣਾ ਦੇ ਵਿਕਾਸ ਦੇ 60 ਗੌਰਵਸ਼ਾਲੀ ਸਾਲ ਪੂਰੇ ਹੋਣ ਦੇ ਮੌਕੇ ਵਿੱਚ ਸੂਬਾ ਸਰਕਾਰ ਵੱਲੋਂ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਰਨਾਲ ਵਿੱਚ ਹਰਿਆਣਾ ਪ੍ਰੋਗਰੈਸਿਵ ਐਮ.ਐਸ.ਐਮ.ਈ. ਅਤੇ ਐਕਸਪੋਰਟ ਪ੍ਰਮੋਸ਼ਨ ਪਾਲਿਸੀ-2026 ਦਾ ਵਿਮੋਚਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।
ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਸਮੇਤ ਜਨ ਪ੍ਰਤੀਨਿਧੀ, ਉਦਯੋਗ ਜਗਤ ਦੇ ਪ੍ਰਤੀਨਿਧੀ, ਐਮ.ਐਸ.ਐਮ.ਈ., ਨਿਰਯਾਤਕ, ਵਿੱਤੀ ਸੰਸਥਾਵਾਂ ਅਤੇ ਉਦਯੋਗ ਸੰਘਾਂ ਦੇ ਪ੍ਰਤੀਨਿਧੀ ਅਤੇ ਹਰਿਆਣਾ ਤੇ ਗੁਆਂਢੀ ਰਾਜਾਂ ਤੋਂ ਆਏ ਉਦਯੋਗਪਤੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਆਪਣੀ ਵਿਕਾਸ ਯਾਤਰਾ ਦੇ ਸੱਤਵੇਂ ਦਹਾਕੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਇਹ ਮੌਕਾ ਸੂਬੇ&nbs...








