ਵਾਯੁ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰਿਅਣਾ ਦਾ ਰੋਡਮੈਪ ਤਿਆਰ
ਚੰਡੀਗੜ੍ਹ, 3 ਜੁਲਾਈ : ਵਾਯੁ ਗੁਣਵੱਤਾ ਪ੍ਰਬੰਧਨ ਕਮੀਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਵਰਮਾ ਨੇ ਅੱਜ ਹਰਿਆਣਾ ਵਿੱਚ ਵਾਯੁ ਪ੍ਰਦੂਸ਼ਨ ਨੂੰ ਰੋਕਣ ਲਈ ਵਾਤਾਵਰਣ ਨਾਲ ਜੁੜੇ ਵੱਖ ਵੱਖ ਨਿਰਦੇਸ਼ਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਮੀਟਿੰਗ ਦੀ ਅਗਵਾਈ ਕੀਤੀ। ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਮੀਟਿੰਗ ਵਿੱਚ ਸੂਬਾ, ਖਾਸ ਤੌਰ 'ਤੇ ਐਨਸੀਆਰ ਖੇਤਰ ਵਿੱਚ ਵਾਯੁ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਵਿਆਪਕ ਅਤੇ ਬਹੁ-ਖੇਤਰੀ ਕਾਰਜ ਯੋਜਨਾ ਪੇਸ਼ ਕੀਤੀ। ਮੀਟਿੰਗ ਵਿੱਚ ਸੀਐਕਯੂਐਮ ਦੇ ਸੀਨੀਅਰ ਮੈਂਬਰ ਡਾ. ਵੀਰੇਂਦਰ ਸ਼ਰਮਾ ਅਤੇ ਡਾ. ਸੁਜੀਤ ਕੁਮਾਰ ਵਾਜਪੇਈ, ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਆਨੰਦ ਮੋਹਨ ਸ਼ਰਣ, ਹਰਿਆਣਾ ਰਾਜ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਚੇਅਰਮੈਨ ਸ੍ਰੀ ਵਿਨੀਤ ਗਰਗ, ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਸਨ।ਮੀਟਿੰਗ ਵਿੱਚ ਭਾਗ ਲੈਣ ਤੋਂ ਬਾਅਦ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਦੱਸਿ...


