ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਆਈਕਿਆ (IKEA) ਇੰਡੀਆ ਦੇ ਸੀਈਓ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 8 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਆਈਕਿਆ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਪੈਟਰਿਕ ਐਂਟੋਨੀ ਦੀ ਅਗਵਾਈ ਵਿੱਚ ਆਏ ਸਵੀਡਨ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ। ਮੀਟਿੰਗ ਵਿੱਚ ਹਰਿਆਣਾ ਅਤੇ ਆਈਕਿਆ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਹਰਿਆਣਾ ਵਿੱਚ ਭਵਿੱਖ ਦੇ ਨਿਵੇਸ਼ ਦੇ ਮੌਕਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਸ੍ਰੀ ਪੈਟਰਿਕ ਐਂਟੋਨੀ ਨੇ ਹਰਿਆਣਾ ਵਿੱਚ ਆਈਕਿਆ ਦੇ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਅਤੇ ਹੋਰ ਸਬੰਧਤ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਲਗਾਤਾਰ ਸਹਿਯੋਗ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਦਫ਼ਤਰ, ਵਿਦੇਸ਼ ਸਹਿਯੋਗ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਨਿਯਮਤ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਅਤੇ ਕੰਪਨੀ ਦੀਆਂ ਲੋੜਾਂ ਦੇ ਤੁਰੰਤ ਹੱਲ ਨੂ...








