Tuesday, July 14Malwa News
Shadow

Haryana

ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਮਈ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਇੱਕ ਵਾਰ ਫਿਰ ਕਿਸਾਨ ਹਿੱਤ ਵਿੱਚ ਵੱਡਾ ਫੈਸਲਾ ਲੈਣ 'ਤੇ ਧੰਨਵਾਦ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਵੱਲੋਂ ਮਾਰਕਟਿੰਗ ਸੀਜ਼ਨ 2026-27 ਲਈ ਸਾਰੀਆਂ ਸੂਚਿਤ ਖ਼ਰੀਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਝੋਨੇ (ਕਾਮਨ) ਦਾ ਐਮਐਸਪੀ ਮੌਜੂਦਾ 2369 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2441 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜਦੋਂ ਕਿ ਏ-ਗ੍ਰੇਡ ਝੋਨੇ ਦਾ ਐਮਐਸਪੀ 2389 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2461 ...
ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ

ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ

Haryana
ਚੰਡੀਗੜ੍ਹ, 12 ਮਈ – ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਹਾ ਕਿ ਮੌਜੂਦਾ ਰਾਜ ਸਰਕਾਰ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ, ਸੁਲਭ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਰਤੀ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਉਦੇਸ਼ ਤਹਿਤ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ 34 ਸਥਾਨਾਂ 'ਤੇ ਈ.ਐਸ.ਆਈ.ਸੀ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਨਿਰਮਾਣ ਅਤੇ ਵਿਸਤਾਰ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਕਿਰਤੀਆਂ ਨੂੰ ਉਨ੍ਹਾਂ ਦੇ ਨੇੜੇ ਹੀ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਣ। ਇਸ ਸਬੰਧ ਵਿੱਚ ਅੱਜ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਈ.ਐਸ.ਆਈ.ਸੀ. ਵਿਭਾਗ ਦੇ ਅਧਿਕਾਰੀਆਂ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾ...
ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ  – ਕ੍ਰਿਸ਼ਨ ਬੇਦੀ

ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ  – ਕ੍ਰਿਸ਼ਨ ਬੇਦੀ

Haryana
ਚੰਡੀਗੜ੍ਹ, 12 ਮਈ- ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਸਾਰੇ ਹਲਕਿਆਂ ਦਾ ਚੌਤਰਫਾ ਅਤੇ ਸਰਵਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕਰਵਾਈ ਜਾ ਰਹੀ ਹੈ। ਨਰਵਾਣਾ ਹਲਕੇ ਦੇ ਵਿਕਾਸ ਲਈ ਵੀ ਵਿਆਪਕ ਅਤੇ ਦੂਰਅੰਦੇਸ਼ੀ ਰੋਡਮੈਪ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਨਰਵਾਣਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਖੇਡ ਸਟੇਡੀਅਮ, ਪੁਲ, ਸੜਕਾਂ, ਪਸ਼ੂ ਹਸਪਤਾਲ, ਸਿਹਤ ਕੇਂਦਰ, ਬੱਸ ਸਟੈਂਡ, ਪਾਰਕ ਅਤੇ ਇਮਾਰਤਾਂ ਆਦਿ ਦੀ ਡੀ.ਪੀ.ਆਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਨੂੰ ਲੈ ਕੇ ਵੀ ਕਾਰਜ...
ਮੁੱਖ ਮੰਤਰੀ ਨੇ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਲਗਾਉਣ ਲਈ 621.90 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ

ਮੁੱਖ ਮੰਤਰੀ ਨੇ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਲਗਾਉਣ ਲਈ 621.90 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ

Haryana
ਚੰਡੀਗੜ੍ਹ, 12 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਭੂ-ਜਲ ਸਰੋਤਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਘੋਸ਼ਣਾ ਤਹਿਤ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਸਥਾਪਿਤ ਕਰਨ ਲਈ 621.90 ਲੱਖ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਭਿਲਾਸ਼ੀ ਪ੍ਰੋਜੈਕਟ “ਗਰਾਊਂਡ ਵਾਟਰ ਡਿਵੈਲਪਮੈਂਟ ਅਤੇ ਹੋਰ ਸਬੰਧਤ ਗਤੀਵਿਧੀਆਂ” ਯੋਜਨਾ ਦੇ ਅਧੀਨ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਨਿਗਰਾਨੀ ਲਈ ਚੀਫ਼ ਇੰਜੀਨੀਅਰ/ਵਾਈ.ਡਬਲਯੂ.ਐਸ. (YWS) ਅਤੇ ਸੁਪਰਡੈਂਟ ਇੰਜੀਨੀਅਰ, ਵਾਈ.ਡਬਲਯੂ.ਐਸ. ਸਰਕਲ ਫਰੀਦਾਬਾਦ ਦੇ ਦਫ਼ਤਰ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਨੂੰਹ ਜ਼ਿਲ੍ਹੇ ਦੇ ਲਗਭਗ 15 ਤੋਂ ਵੱਧ ਪਿੰ...
ਹਰਿਆਣਾ ਰੋਡਵੇਜ਼ ਵਿੱਚ ਆਉਣਗੀਆਂ 1000 ਨਵੀਆਂ ਬੱਸਾਂ, 500 ਹੋਣਗੀਆਂ ਇਲੈਕਟ੍ਰਿਕ: ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ

ਹਰਿਆਣਾ ਰੋਡਵੇਜ਼ ਵਿੱਚ ਆਉਣਗੀਆਂ 1000 ਨਵੀਆਂ ਬੱਸਾਂ, 500 ਹੋਣਗੀਆਂ ਇਲੈਕਟ੍ਰਿਕ: ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ

Haryana
ਚੰਡੀਗੜ੍ਹ, 12 ਮਈ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਰਾਜ ਟ੍ਰਾਂਸਪੋਰਟ ਵਿਭਾਗ ਜਲਦੀ ਹੀ 1000 ਨਵੀਆਂ ਬੱਸਾਂ ਦੀ ਖਰੀਦ ਕਰੇਗਾ, ਜਿਨ੍ਹਾਂ ਵਿੱਚ 500 ਇਲੈਕਟ੍ਰਿਕ ਬੱਸਾਂ ਅਤੇ 500 ਆਮ ਬੱਸਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੀ ਜਨਤਕ ਟ੍ਰਾਂਸਪੋਰਟ ਵਿਵਸਥਾ ਨੂੰ ਆਧੁਨਿਕ, ਸੁਰੱਖਿਅਤ, ਵਾਤਾਵਰਣ ਪੱਖੀ ਅਤੇ ਯਾਤਰੀ ਸਹੂਲਤਾਂ ਨਾਲ ਭਰਪੂਰ ਬਣਾਉਣਾ ਹੈ। ਸ੍ਰੀ ਵਿੱਜ ਅੱਜ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਕਰਮੀਆਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਟ੍ਰਾਂਸਪੋਰਟ ਵਿਭਾਗ ਦੀਆਂ ਸਾਰੀਆਂ ਬੱਸਾਂ ਵਿੱਚ ਅਤਿ-ਆਧੁਨਿਕ ਟ੍ਰੈਕਿੰਗ ਸਿਸਟਮ ਲਗਾਇਆ ਜਾਵੇਗਾ, ਜਿਸ ਨਾਲ ਬੱਸਾਂ ਦੀ ਰੀਅਲ ਟਾਈਮ ਮਾਨੀਟਰਿੰਗ ਸੰਭਵ ਹੋ ਸਕੇਗੀ। ਇਸ ਦੇ ਨਾਲ ਹੀ ਏਅਰਪੋਰਟ ਦੀ ਤਰਜ਼ 'ਤੇ ਬੱਸ ਅੱਡਿਆਂ 'ਤੇ ਡਿਜੀਟਲ ਡਿਸਪਲੇਅ ਬੋਰਡ ਲਗਾਏ ਜਾਣਗੇ, ਤਾਂ ਜੋ ਯਾਤਰੀਆਂ ਨੂੰ ਬੱਸਾਂ ਦੇ ਆਉਣ ਅਤੇ ਜਾਣ ਦੀ ਸਹੀ ਜਾਣਕਾਰੀ ਸਮੇਂ ਸਿਰ ...
ਬਧਵਾਨ ਡਿਸਟ੍ਰੀਬਿਊਟਰੀ ‘ਤੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਨੂੰ 15 ਜੂਨ ਤੱਕ ਕੀਤਾ ਜਾਵੇ ਪੂਰਾ- ਸ਼ਰੂਤੀ ਚੌਧਰੀ

ਬਧਵਾਨ ਡਿਸਟ੍ਰੀਬਿਊਟਰੀ ‘ਤੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਨੂੰ 15 ਜੂਨ ਤੱਕ ਕੀਤਾ ਜਾਵੇ ਪੂਰਾ- ਸ਼ਰੂਤੀ ਚੌਧਰੀ

Haryana
ਚੰਡੀਗੜ੍ਹ, 11 ਮਈ – ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਧਵਾਨ ਡਿਸਟ੍ਰੀਬਿਊਟਰੀ ਰੀਮਾਡਲਿੰਗ ਪ੍ਰੋਜੈਕਟ ਦੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਆਉਣ ਵਾਲੀ 15 ਜੂਨ ਤੱਕ ਹਰ ਹਾਲ ਵਿੱਚ ਪੂਰੇ ਕੀਤੇ ਜਾਣ, ਤਾਂ ਜੋ ਖੇਤਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ। ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਇਹ ਨਿਰਦੇਸ਼ ਅੱਜ ਬਧਵਾਨ ਡਿਸਟ੍ਰੀਬਿਊਟਰੀ ਰੀਮਾਡਲਿੰਗ ਪ੍ਰੋਜੈਕਟ ਦੇ ਅਚਨਚੇਤ ਨਿਰੀਖਣ ਦੌਰਾਨ ਦਿੱਤੇ। ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਨੇ ਬਧਵਾਨ ਡਿਸਟ੍ਰੀਬਿਊਟਰੀ ਨੂੰ 41.30 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਰੀਮਾਡਲ ਕਰਨ ਦੇ ਕੰਮ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਇਸ ਪ੍ਰੋਜੈਕਟ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ ਅਤੇ ਸਾਰੀਆਂ ਲੰਬਿਤ ਪ੍ਰਕਿਰਿਆਵਾਂ ਨ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

Haryana
ਚੰਡੀਗੜ੍ਹ, 11 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕੀਤੀ ਅਤੇ ਸੂਬਾ ਵਾਸੀਆਂ ਲਈ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਸਮਾਗਮ ਦੌਰਾਨ ਅਰੁਣਾਏ ਵਿੱਚ 101 ਔਰਤਾਂ ਦੀ ਕਲਸ਼ ਯਾਤਰਾ ਨੂੰ ਰਵਾਨਾ ਕੀਤਾ। ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿੱਚ ਕੱਢੀ ਗਈ ਇਸ ਕਲਸ਼ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ 48 ਕੋਸ ਦੇ ਵੱਖ-ਵੱਖ ਤੀਰਥ ਅਸਥਾਨਾਂ ਤੋਂ ਪੁੱਜੇ ਸੰਤਾਂ-ਮਹਾਤਮਾਵਾਂ ਦਾ ਸਵਾਗਤ ਅਤੇ ਅਭਿਨੰਦਨ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭ...
ਸੋਮਨਾਥ ਮੰਦਰ ਭਾਰਤ ਦੀ ਸਨਾਤਨ ਚੇਤਨਾ, ਸੱਭਿਆਚਾਰਕ ਮਾਣ ਅਤੇ ਰਾਸ਼ਟਰੀ ਸਵਾਭਿਮਾਨ ਦਾ ਅਮਰ ਪ੍ਰਤੀਕ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੋਮਨਾਥ ਮੰਦਰ ਭਾਰਤ ਦੀ ਸਨਾਤਨ ਚੇਤਨਾ, ਸੱਭਿਆਚਾਰਕ ਮਾਣ ਅਤੇ ਰਾਸ਼ਟਰੀ ਸਵਾਭਿਮਾਨ ਦਾ ਅਮਰ ਪ੍ਰਤੀਕ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 11 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੋਮਨਾਥ ਮੰਦਰ ਕੇਵਲ ਇੱਕ ਧਾਰਮਿਕ ਸਥਾਨ ਨਹੀਂ, ਸਗੋਂ ਭਾਰਤ ਦੀ ਸਨਾਤਨ ਚੇਤਨਾ, ਅਟੁੱਟ ਆਸਥਾ ਅਤੇ ਰਾਸ਼ਟਰੀ ਸਵੈ-ਮਾਣ ਦਾ ਅਮਰ ਪ੍ਰਤੀਕ ਹੈ, ਜਿਸ ਨੇ ਹਰ ਹਮਲੇ, ਹਰ ਸੰਘਰਸ਼ ਅਤੇ ਹਰ ਮੁਸੀਬਤ ਤੋਂ ਬਾਅਦ ਰਾਸ਼ਟਰ ਨੂੰ ਮੁੜ ਖੜ੍ਹੇ ਹੋਣ ਦੀ ਸ਼ਕਤੀ ਦਿੱਤੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਕੁਰੂਕਸ਼ੇਤਰ ਦੇ ਪਿਹੋਵਾ ਸਥਿਤ ਸ਼੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਅਰੁਣਾਏ ਵਿਖੇ ਆਯੋਜਿਤ ‘ਸੋਮਨਾਥ ਸਵਾਭਿਮਾਨ ਪਰਵ’ ਦੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਮੰਦਰ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਤ ਸਮਾਜ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਅਤੇ ਹਾਜ਼ਰ ਸ਼ਰਧਾਲੂਆਂ ਨੇ ਸੋਮਨਾਥ ਮੰਦਰ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਦੇਖਿਆ, ਜਿਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰ...
ਹੜ੍ਹ ਕੰਟਰੋਲ ਦੇ ਕੰਮਾਂ ਨੂੰ 15 ਜੂਨ ਤੱਕ ਪੂਰਾ ਕੀਤਾ ਜਾਵੇ – ਸ਼ਰੂਤੀ ਚੌਧਰੀ

ਹੜ੍ਹ ਕੰਟਰੋਲ ਦੇ ਕੰਮਾਂ ਨੂੰ 15 ਜੂਨ ਤੱਕ ਪੂਰਾ ਕੀਤਾ ਜਾਵੇ – ਸ਼ਰੂਤੀ ਚੌਧਰੀ

Haryana
ਚੰਡੀਗੜ੍ਹ, 9 ਮਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਨਾਲਿਆਂ ਦੀ ਸਫਾਈ, ਨਦੀਆਂ ਦੀ ਗਾਦ ਕੱਢਣ ਅਤੇ ਅਲਪਕਾਲੀ ਹੜ੍ਹ ਕੰਟਰੋਲ ਦੇ ਸਾਰੇ ਪੈਂਡਿੰਗ ਕੰਮਾਂ ਨੂੰ 15 ਜੂਨ ਤੱਕ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਇਹ ਨਿਰਦੇਸ਼ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ 57ਵੀਂ ਐਚ.ਐਸ.ਡੀ.ਆਰ. ਅਤੇ ਐਫ.ਸੀ.ਬੀ. ਮੀਟਿੰਗ ਵਿੱਚ ਨਾਲਿਆਂ ਦੀ ਸਫਾਈ, ਨਦੀਆਂ ਦੀ ਗਾਦ ਕੱਢਣ ਅਤੇ ਅਲਪਕਾਲੀ ਹੜ੍ਹ ਕੰਟਰੋਲ ਕਾਰਜਾਂ ਦੀ ਸਮੀਖਿਆ ਦੌਰਾਨ ਦਿੱਤੇ। ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕਾਰਜਾਂ ਦੀ ਅੰਤਿਮ ਸਮੀਖਿਆ ਖੁਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਕੀਤੀ ਜਾਵੇਗੀ, ਇਸ ਲਈ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਦੇਸ਼ ਭਰ ਵਿੱਚ ਚੱਲ...
ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 9 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ 'ਤੇ ਉਨ੍ਹਾਂ ਨੇ ਪੱਛਮੀ ਬੰਗਾਲ ਦੇ ਨਵ-ਨਿਯੁਕਤ ਮੁੱਖ ਮੰਤਰੀ ਸ੍ਰੀ ਸੁਵੇਂਦੂ ਅਧਿਕਾਰੀ ਅਤੇ ਬੰਗਾਲ ਦੀ ਜਨਤਾ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਅਤੇ ਇਹ ਜਿੱਤ ਸਾਲ 2047 ਦੇ ਵਿਕਸਿਤ ਭਾਰਤ ਦੇ ਸੰਕਲਪ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਇਤਿਹਾਸਕ ਧਰਤੀ ਪੱਛਮੀ ਬੰਗਾਲ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪੱਛਮੀ ਬੰਗਾਲ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਸਰਕਾਰ ਸੂਬੇ ਦੇ ਵਿਕਾਸ, ਸੁਸ਼ਾਸਨ ਅਤੇ ਜਨਭਲਾਈ ਦੇ ਨਵੇਂ ਆਯਾਮ ਸਥਾਪਿਤ ਕਰੇਗੀ। ਮੁੱਖ...