Thursday, October 15Malwa News
Shadow

Haryana

ਦਿਆਲੂ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਮਾਂਬੱਧ ਸਹਾਇਤਾ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲਕਦਮੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਿਆਲੂ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਮਾਂਬੱਧ ਸਹਾਇਤਾ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲਕਦਮੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 9 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੀਨ ਦਿਆਲ ਉਪਾਧਿਆਏ ਅੰਤੋਦਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ-I ਅਤੇ ਦਿਆਲੂ-II) ਤਹਿਤ ਯੋਗ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਯੋਜਨਾ ਦਾ ਲਾਭ ਲੈਣ ਲਈ ਕਿਸੇ ਬਿਨੈਕਾਰ ਨੂੰ ਵਿਚੋਲਿਆਂ ਕੋਲ ਨਾ ਜਾਣਾ ਪਵੇ ਅਤੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਬੇਲੋੜੀ ਦੇਰੀ ਦੇ ਆਰਥਿਕ ਸਹਾਇਤਾ ਮਿਲੇ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਦੀਨ ਦਿਆਲ ਉਪਾਧਿਆਏ ਅੰਤੋਦਯ ਪਰਿਵਾਰ ਸੁਰੱਖਿਆ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਅਰਜ਼ੀ ਤੋਂ ਭੁਗਤਾਨ ਤੱਕ ਹੋਵੇਗੀ ਟਰੈਕਿੰਗ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅਰਜ਼ੀ ਤੋਂ ਲੈ ਕੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਸਹਾਇਤਾ ਰਾਸ਼ੀ ਦੇ ਤਬਾਦਲੇ ਤੱਕ ਪੂਰੀ ਪ੍ਰਕਿਰਿਆ ਦੀ ਟਰੈਕਿੰਗ ਯਕੀਨੀ ਬਣਾਈ ਜਾਵੇ। ਨਿਰਧਾਰਤ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪਾਤਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਕਮ ਸਿੱਧੀ ਰੀਅਲ ਟਾਈਮ ਵਿੱਚ ਟਰਾਂਸਫਰ ਕਰ...
ਜਨਤਾ ਦੇ ਵਿਸ਼ਵਾਸ ਨੂੰ ਵਿਕਾਸ ਦੇ ਕੰਮਾਂ ਨਾਲ ਮਜ਼ਬੂਤ ਕੀਤਾ, ‘ਨੌਨ-ਸਟੌਪ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਹੀ ਹੈ ਸਰਕਾਰ – ਰਣਬੀਰ ਗੰਗਵਾ

ਜਨਤਾ ਦੇ ਵਿਸ਼ਵਾਸ ਨੂੰ ਵਿਕਾਸ ਦੇ ਕੰਮਾਂ ਨਾਲ ਮਜ਼ਬੂਤ ਕੀਤਾ, ‘ਨੌਨ-ਸਟੌਪ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਹੀ ਹੈ ਸਰਕਾਰ – ਰਣਬੀਰ ਗੰਗਵਾ

Haryana
ਚੰਡੀਗੜ੍ਹ, 8 ਅਕਤੂਬਰ- ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਾਲ 2024 ਵਿੱਚ ਹਰਿਆਣਾ ਦੀ ਜਨਤਾ ਨੇ ਲਗਾਤਾਰ ਤੀਜੀ ਵਾਰ ਭਾਜਪਾ ਸਰਕਾਰ ਨੂੰ ਜਨ ਸੇਵਾ ਦਾ ਮੌਕਾ ਦੇ ਕੇ ਜਿਸ ਵਿਸ਼ਵਾਸ ਨਾਲ ਜ਼ਿੰਮੇਵਾਰੀ ਸੌਂਪੀ ਸੀ, ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਉਸ ਵਿਸ਼ਵਾਸ ਨੂੰ ਵਿਕਾਸ ਕਾਰਜਾਂ ਰਾਹੀਂ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ‘ਨੌਨ-ਸਟੌਪ ਹਰਿਆਣਾ’ ਦੇ ਸੰਕਲਪ ਨਾਲ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਸੂਬੇ ਵਿੱਚ ਸੜਕਾਂ ਦਾ ਨੈੱਟਵਰਕ ਮਜ਼ਬੂਤ ਕਰਨ, ਪਿੰਡਾਂ ਦੀ ਕਨੈਕਟੀਵਿਟੀ ਬਿਹਤਰ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਦੇ ਵਿਸਥਾਰ 'ਤੇ ਵਿਸ਼ੇਸ਼ ਕੰਮ ਹੋਇਆ ਹੈ। ਵੱਡੇ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਮਹਾਗ੍ਰਾਮ ਯੋਜਨਾ’ ਨੂੰ ਅੱਗੇ ਵਧਾਇਆ ਗਿਆ ਹੈ। ਸਰਕਾਰ ਦਾ ਯਤਨ ਹੈ ਕਿ ਮਜ਼ਬੂਤ ਬੁਨਿਆਦੀ ਢਾਂਚਾ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਦੀ ਤਰੱਕੀ ਦਾ ਆਧਾਰ ਬਣੇ। ਕੈਬਨਿਟ ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਨੇ ਸੰਕਲਪ ਪੱਤਰ ਨੂੰ ਵਿਕਾ...
ਹਰਿਆਣਾ ਛੋਟਾ ਸੂਬਾ, ਵੱਡਾ ਯੋਗਦਾਨ : ਜੀਐਸਟੀ ਸੰਗ੍ਰਹਿ ਵਿੱਚ ਸਾਰੇ ਰਾਜਾਂ ਵਿੱਚ ਪੰਜਵਾਂ ਸਥਾਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਛੋਟਾ ਸੂਬਾ, ਵੱਡਾ ਯੋਗਦਾਨ : ਜੀਐਸਟੀ ਸੰਗ੍ਰਹਿ ਵਿੱਚ ਸਾਰੇ ਰਾਜਾਂ ਵਿੱਚ ਪੰਜਵਾਂ ਸਥਾਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਜੀਐਸਟੀ ਕੌਂਸਲ ਦੀ 57ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਹਰਿਆਣਾ ਛੋਟਾ ਪ੍ਰਦੇਸ਼ ਹੈ। ਦੇਸ਼ ਦੇ ਕੁੱਲ ਖੇਤਰਫਲ ਦਾ ਲਗਭਗ 1.3 ਫੀਸਦੀ ਅਤੇ ਕੁੱਲ ਆਬਾਦੀ ਦਾ ਲਗਭਗ 2 ਫੀਸਦੀ ਹਿੱਸਾ ਹਰਿਆਣਾ ਵਿੱਚ ਹੈ। ਫਿਰ ਵੀ ਸਤੰਬਰ 2026 ਵਿੱਚ ਹਰਿਆਣਾ ਤੋਂ 10 ਹਜ਼ਾਰ 97 ਕਰੋੜ ਰੁਪਏ ਦਾ ਕੁੱਲ ਜੀਐਸਟੀ ਇਕੱਠਾ ਹੋਇਆ। ਇਹ ਸਾਰੇ ਰਾਜਾਂ ਵਿੱਚ ਪੰਜਵਾਂ ਸਭ ਤੋਂ ਵੱਧ ਹੈ ਅਤੇ ਪੂਰੇ ਦੇਸ਼ ਦੇ ਘਰੇਲੂ ਜੀਐਸਟੀ ਦਾ 7 ਫੀਸਦੀ ਤੋਂ ਵੱਧ ਹੈ। ਇਸ ਦੌਰਾਨ ਉਨ੍ਹਾਂ ਤਿੰਨ ਪ੍ਰਸਤਾਵ ਵੀ ਰੱਖੇ। ਉਨ੍ਹਾਂ ਪਹਿਲਾ ਪ੍ਰਸਤਾਵ ਰੱਖਦਿਆਂ ਕਿਹਾ ਕਿ ਜੀਐਸਟੀ ਦੇ ਸ਼ੁਰੂਆਤੀ ਸਾਲਾਂ, ਯਾਨੀ ਵਿੱਤ ਸਾਲ 2017-18 ਤੋਂ 2019-20 ਨਾਲ ਜੁੜੇ ਹੁਕਮਾਂ ਦੇ ਵਿਰੁੱਧ ਅਪੀਲ ਦਾਇਰ ਕਰਨ ਦੀ ਸਮਾਂ-ਸੀਮਾ ਵਿੱਚ ਇੱਕ ਹੋਰ, ਇੱਕਮੁਸ਼ਤ ਛੋਟ ਦੇਣ ਦਾ ਹੈ। ਨਵੰਬਰ 2023 ਵਿੱਚ ਸੀਮਤ ਮਿਆਦ ਲਈ ਅਪੀਲ ਦਾਇਰ ਕਰਨ ਦਾ ਇੱਕ ...
ਸਿੰਗਾਪੁਰ ਦੇ ਤਜਰਬੇ ਅਤੇ ਤਕਨੀਕੀ ਸਹਿਯੋਗ ਨਾਲ ਹਰਿਆਣਾ ਦੀ ਵਿਕਾਸ ਯਾਤਰਾ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ

ਸਿੰਗਾਪੁਰ ਦੇ ਤਜਰਬੇ ਅਤੇ ਤਕਨੀਕੀ ਸਹਿਯੋਗ ਨਾਲ ਹਰਿਆਣਾ ਦੀ ਵਿਕਾਸ ਯਾਤਰਾ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ

Haryana
ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਸਿੰਗਾਪੁਰ ਦੇ ਵਿਦੇਸ਼ ਮੰਤਰੀ ਡਾ. ਵਿਵੀਅਨ ਬਾਲਾਕ੍ਰਿਸ਼ਨਨ ਨੇ ਮੰਗਲਵਾਰ ਨੂੰ ਮੁਲਾਕਾਤ ਕਰਕੇ ਹਰਿਆਣਾ ਅਤੇ ਸਿੰਗਾਪੁਰ ਵਿਚਾਲੇ ਸਹਿਯੋਗ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਸਿੱਖਿਆ, ਹੁਨਰ ਵਿਕਾਸ, ਜਲ ਪ੍ਰਬੰਧਨ, ਸ਼ਹਿਰੀ ਵਿਕਾਸ, ਤਕਨੀਕੀ ਇਨੋਵੇਸ਼ਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਹੋਈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਸਰਕਾਰ ਵੱਲੋਂ ਦਿੱਤੀ ਗਈ ਗਰਮਜੋਸ਼ੀ ਭਰੀ ਮੇਜ਼ਬਾਨੀ ਲਈ ਡਾ. ਵਿਵੀਅਨ ਬਾਲਾਕ੍ਰਿਸ਼ਨਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਗਾਪੁਰ ਨੇ ਆਧੁਨਿਕ ਸ਼ਹਿਰੀ ਵਿਕਾਸ, ਜਲ ਪ੍ਰਬੰਧਨ ਅਤੇ ਤਕਨੀਕੀ ਨਵੀਨਤਾ ਦੇ ਖੇਤਰ ਵਿੱਚ ਵਰਨਣਯੋਗ ਤਜਰਬਾ ਹਾਸਲ ਕੀਤਾ ਹੈ ਅਤੇ ਇਨ੍ਹਾਂ ਤਜਰਬਿਆਂ ਤੋਂ ਹਰਿਆਣਾ ਨੂੰ ਵੀ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਤੇਜ਼ੀ ਨਾਲ ਬਦਲਦੀ ਅਰਥਵਿਵਸਥਾ ਅਤੇ ਨਵੀਂਆਂ ਤਕਨਾਲੋਜੀਆਂ ਦੇ ਅਨੁਕੂਲ ਆਪਣੇ ਵਿਕਾਸ ਮਾਡਲ ਨੂੰ ਅੱਗੇ ਵਧਾ ...
ਸਿੰਗਾਪੁਰ ਤੋਂ ਹਰਿਆਣਾ ਲਈ 5,500 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ, ਵਿਕਾਸ ਅਤੇ ਰੁਜ਼ਗਾਰ ਨੂੰ ਮਿਲੇਗੀ ਨਵੀਂ ਰਫ਼ਤਾਰ

ਸਿੰਗਾਪੁਰ ਤੋਂ ਹਰਿਆਣਾ ਲਈ 5,500 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ, ਵਿਕਾਸ ਅਤੇ ਰੁਜ਼ਗਾਰ ਨੂੰ ਮਿਲੇਗੀ ਨਵੀਂ ਰਫ਼ਤਾਰ

Haryana
ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਨੂੰ ਗਲੋਬਲ ਨਿਵੇਸ਼ ਨਕਸ਼ੇ 'ਤੇ ਹੋਰ ਮਜ਼ਬੂਤ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਸਿੰਗਾਪੁਰ ਦੌਰਾ ਮਹੱਤਵਪੂਰਨ ਉਪਲਬਧੀ ਨਾਲ ਸਮਾਪਤ ਹੋਇਆ। ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਨੇ ਹਰਿਆਣਾ ਵਿੱਚ ਲਗਭਗ 5,500 ਕਰੋੜ ਰੁਪਏ ਦੇ ਨਿਵੇਸ਼ ਲਈ ਸਮਝੌਤਾ ਪੱਤਰਾਂ (ਐਮ.ਓ.ਯੂ.) 'ਤੇ ਸਹਿਮਤੀ ਪ੍ਰਗਟਾਈ। ਇਹਨਾਂ ਨਿਵੇਸ਼ ਪ੍ਰਸਤਾਵਾਂ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਆਧੁਨਿਕ ਸਿਹਤ ਸੇਵਾਵਾਂ, ਜਲ ਪ੍ਰਬੰਧਨ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਨੂੰ ਗਤੀ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਗਾਪੁਰ ਦੌਰਾ ‘ਵਿਕਸਿਤ ਹਰਿਆਣਾ-ਵਿਕਸਿਤ ਭਾਰਤ’ ਦੇ ਸੰਕਲਪ ਨੂੰ ਮਜ਼ਬੂਤ ਕਰਨ ਵਾਲਾ ਸਾਬਤ ਹੋਵੇਗਾ। ਹਰਿਆਣਾ ਪ੍ਰਤੀ ਗਲੋਬਲ ਨਿਵੇਸ਼ਕਾਂ ਦੀ ਵਧਦੀ ਰੁਚੀ ਇਹ ਦਰਸਾਉਂਦੀ ਹੈ ਕਿ ਸੂਬਾ ਅੱਜ ਨਿਵੇਸ਼, ਇਨੋਵੇਸ਼ਨ ਅਤੇ ਉਦਯੋਗ ਲਈ ਇੱਕ ਭਰੋਸੇਮੰਦ ਅਤੇ ਆਕਰਸ਼ਕ ਮੰਜ਼ਿਲ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਨਿਵੇਸ਼ਕਾਂ ...
ਹਰਿਆਣਾ ਦਾ ਈ-ਭੂਮੀ ਮਾਡਲ ਬਣਿਆ ਚਰਚਾ ਦਾ ਵਿਸ਼ਾ, ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਸਾਂਝਾ ਕੀਤਾ ਜ਼ਮੀਨ ਖਰੀਦ ਦਾ ਤਜਰਬਾ

ਹਰਿਆਣਾ ਦਾ ਈ-ਭੂਮੀ ਮਾਡਲ ਬਣਿਆ ਚਰਚਾ ਦਾ ਵਿਸ਼ਾ, ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਸਾਂਝਾ ਕੀਤਾ ਜ਼ਮੀਨ ਖਰੀਦ ਦਾ ਤਜਰਬਾ

Haryana
ਚੰਡੀਗੜ੍ਹ, 5 ਅਕਤੂਬਰ - ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਸੜਕ ਪ੍ਰੋਜੈਕਟਾਂ ਲਈ ਜ਼ਮੀਨ ਜੁਟਾਉਣਾ ਅਕਸਰ ਵੱਡੀ ਚੁਣੌਤੀ ਹੁੰਦਾ ਹੈ, ਪਰ ਹਰਿਆਣਾ ਨੇ ਤਕਨੀਕ ਰਾਹੀਂ ਇਸ ਪ੍ਰਕਿਰਿਆ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਉਣ ਦੀ ਦਿਸ਼ਾ ਵਿੱਚ ਕਦਮ ਪੁੱਟਿਆ ਹੈ। ਮੰਤਰੀ ਰਣਬੀਰ ਗੰਗਵਾ ਨੇ ਸੋਮਵਾਰ ਨੂੰ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਏਕਤਾ ਨਗਰ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਦੋ ਰੋਜ਼ਾ ਰਾਸ਼ਟਰੀ ਚਿੰਤਨ ਸ਼ਿਵਿਰ ‘ਗਤੀਸ਼ੀਲ ਤੋਂ ਪ੍ਰਗਤੀ’ ਵਿੱਚ ਪਹਿਲੇ ਦਿਨ ‘ਐਕਸਲੇਟਿੰਗ ਲੈਂਡ ਐਕੁਜੀਸ਼ਨ ਐਂਡ ਲੀਵਰੇਜਿੰਗ ਭੂਮੀ ਰਾਸ਼ੀ’ ਵਿਸ਼ੇ 'ਤੇ ਬੋਲਦਿਆਂ ਸੂਬੇ ਦੇ ਈ-ਭੂਮੀ ਮਾਡਲ ਦਾ ਤਜਰਬਾ ਸਾਂਝਾ ਕੀਤਾ। ਇਸ ਸ਼ਿਵਿਰ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਸਮੇਤ ਦੇਸ਼ ਭਰ ਤੋਂ ਆਏ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਇਸ ਦੌਰਾਨ ਦੱਸਿਆ ਕਿ ਹਰਿਆਣਾ ਵਿੱਚ ਸੜਕ ਪ੍ਰੋਜੈਕਟਾਂ ਲਈ ਜ਼ਮੀਨ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਕਿਸ ਤਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ SING FORUM ਵਿੱਚ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ SING FORUM ਵਿੱਚ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

Haryana
ਚੰਡੀਗੜ੍ਹ, 5 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੰਘਾਪੁਰ ਵਿੱਚ 'SING FORUM' ਦੇ ਮੰਚ 'ਤੇ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਨਿਵੇਸ਼ ਦੇ ਨਵੇਂ ਮੌਕਿਆਂ ਬਾਰੇ ਵਿਸਤ੍ਰਿਤ ਚਰਚਾ ਕੀਤੀ। ਇਸ ਮੀਟਿੰਗ ਵਿੱਚ ਸੂਬੇ ਵਿੱਚ ਡਾਟਾ ਸੈਂਟਰ ਸਥਾਪਤ ਕਰਨ, ਹਿਸਾਰ ਦੇ ਆਸ-ਪਾਸ ਰੱਖਿਆ ਖੇਤਰ ਵਿੱਚ ਨਿਵੇਸ਼, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀ ਤਕਨੀਕ ਅਪਣਾਉਣ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਮੌਜੂਦ ਉੱਦਮੀਆਂ ਨੂੰ ਹਰਿਆਣਾ ਆਉਣ ਅਤੇ ਇੱਥੇ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਿਵੇਸ਼ਕਾਂ ਦੇ ਹਰ ਕਦਮ 'ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਏਗੀ। ਮੀਟਿੰਗ ਵਿੱਚ ਪਾਣੀਪਤ ‘ਚ ਹਾਊਸਿੰਗ ਖੇਤਰ ਦੇ ਵਿਕਾਸ ਸਬੰਧੀ ਵਿਸ਼ਿਆਂ 'ਤੇ ਵੀ ਡੂੰਘਾ ਮੰਥਨ ਹੋਇਆ। ਇਸੇ ਲੜੀ ਤ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਨਿਵੇਸ਼ ਲਈ ਹਰਿਆਣਾ ਵਿੱਚ ਅਪਾਰ ਸੰਭਾਵਨਾਵਾਂ ਹਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਨਿਵੇਸ਼ ਲਈ ਹਰਿਆਣਾ ਵਿੱਚ ਅਪਾਰ ਸੰਭਾਵਨਾਵਾਂ ਹਨ

Haryana
ਚੰਡੀਗੜ੍ਹ, 04 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਸਿੰਗਾਪੁਰ ਦੌਰੇ ਦੌਰਾਨ ‘ਸਿੰਗਾਪੁਰ ਬਿਜ਼ਨਸ ਫੈਡਰੇਸ਼ਨ’ ਵੱਲੋਂ ਨਿਵੇਸ਼ ਨੂੰ ਵਾਧਾ ਦੇਣ ਦੇ ਉਦੇਸ਼ ਨਾਲ ਆਯੋਜਿਤ ਇੱਕ ਅਹਿਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਇ ਅਤੇ ਸਿੰਗਾਪੁਰ ਵਿੱਚ ਭਾਰਤ ਦੇ ਰਾਜਦੂਤ ਡਾ. ਸ਼ਿਲਪਕ ਅੰਬੁਲੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰੋਗਰਾਮ ਵਿੱਚ ਸਿੰਗਾਪੁਰ ਦੇ ਨਾਮਵਰ ਉਦਯੋਗਪਤੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ। ਇਸ ਉੱਚ-ਪੱਧਰੀ ਮੀਟਿੰਗ ਦਾ ਮੁੱਖ ਉਦੇਸ਼ ਭਾਰਤ ਅਤੇ ਸਿੰਗਾਪੁਰ ਵਿਚਕਾਰ ਆਪਸੀ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਵਪਾਰ ਤੇ ਨਿਵੇਸ਼ ਸਬੰਧਾਂ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਸੀ। ਮੁੱਖ ਮੰਤਰੀ ਨੇ ਸਿੰਗਾਪੁਰ ਦੇ ਉਦਯੋਗ ਜਗਤ ਨੂੰ ਹਰਿਆਣਾ ਵਿੱਚ ਨਿਵੇਸ਼ ਦੇ ਮੌਕਿਆਂ ਤੋਂ ਕਰਵਾਇਆ ਜਾਣੂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਹਰਿਆਣਾ ਦੀ ਨਿਵੇਸ਼ ਪੱਖੀ ਨੀਤੀਆਂ...
ਗੁਰੂਗ੍ਰਾਮ ਨੂੰ ਮਿਲੇਗੀ ਗਲੋਬਲ ਪਛਾਣ, 25 ਏਕੜ ਵਿੱਚ ਵਿਕਸਤ ਹੋਵੇਗਾ ਵਿਸ਼ਵ ਪੱਧਰੀ ਕਨਵੈਨਸ਼ਨ ਸੈਂਟਰ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਨੂੰ ਮਿਲੇਗੀ ਗਲੋਬਲ ਪਛਾਣ, 25 ਏਕੜ ਵਿੱਚ ਵਿਕਸਤ ਹੋਵੇਗਾ ਵਿਸ਼ਵ ਪੱਧਰੀ ਕਨਵੈਨਸ਼ਨ ਸੈਂਟਰ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 04 ਅਕਤੂਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸਿੰਗਾਪੁਰ ਦੌਰੇ ਦੌਰਾਨ ਗੁਰੂਗ੍ਰਾਮ ਵਿੱਚ 25 ਏਕੜ ਖੇਤਰ ਵਿੱਚ ਵਿਕਸਤ ਕੀਤੇ ਜਾਣ ਵਾਲੇ ਪ੍ਰਸਤਾਵਿਤ ਵਿਸ਼ਵ ਪੱਧਰੀ ਕਨਵੈਨਸ਼ਨ ਸੈਂਟਰ ਨਾਲ ਜੁੜੇ ਪ੍ਰਬੰਧਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿੰਗਾਪੁਰ ਸਥਿਤ ਪ੍ਰਸਿੱਧ 'ਸਨਟੇਕ ਸਿਟੀ' ਵਿੱਚ ਉਪਲਬਧ ਸਹੂਲਤਾਂ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਉੱਥੇ ਸੰਚਾਲਿਤ ਕਨਵੈਨਸ਼ਨ ਸੈਂਟਰ ਦੀਆਂ ਸਹੂਲਤਾਂ, ਉਸਾਰੀ ਦੀ ਤਕਨੀਕ, ਆਧੁਨਿਕ ਇੰਜੀਨੀਅਰਿੰਗ ਅਤੇ ਪ੍ਰਬੰਧਨ ਵਿਵਸਥਾ ਦੀ ਵਿਸਤ੍ਰਿਤ ਜਾਣਕਾਰੀ ਲਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਿੰਗਾਪੁਰ ਦੌਰੇ ਦੌਰਾਨ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਉਦਯੋਗ ਅਤੇ ਵਪਾਰ ਵਿਭਾਗ ਦੇ ਡਾਇਰੈਕਟਰ ਸ੍ਰੀ ਯਸ਼ ਗਰਗ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਅਤੇ ਐਚ.ਐਸ.ਆਈ.ਆਈ.ਡੀ.ਸੀ. ਦੇ ਪ੍ਰਬੰਧ ਡਾਇਰੈਕਟਰ ਸ੍ਰੀ ਵਿਨੈ ਪ੍ਰਤਾਪ ਸਿੰਘ ਸਮੇ...
ਜਨ-ਸੇਵਾ ਹੀ ਸਰਕਾਰ ਦਾ ਮੁੱਖ ਸੰਕਲਪ, ਵਿਕਾਸ ਕਾਰਜਾਂ ਨਾਲ ਬਦਲਿਆ ਖੇਤਰ ਦਾ ਪਰਿਦ੍ਰਿਸ਼ –  ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ

ਜਨ-ਸੇਵਾ ਹੀ ਸਰਕਾਰ ਦਾ ਮੁੱਖ ਸੰਕਲਪ, ਵਿਕਾਸ ਕਾਰਜਾਂ ਨਾਲ ਬਦਲਿਆ ਖੇਤਰ ਦਾ ਪਰਿਦ੍ਰਿਸ਼ –  ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ

Haryana
ਚੰਡੀਗੜ੍ਹ, 3 ਅਕਤੂਬਰ — ਹਰਿਆਣਾ ਵਿਧਾਨ ਸਭਾ ਸਪੀਕਰ ਸ਼੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਸੇਵਾ ਸੰਕਲਪ ਅਭਿਆਨ ਦੇ ਮਾਧਿਅਮ ਨਾਲ ਸੇਵਾ, ਸਮਾਜਿਕ ਸਹਿਭਾਗਤਾ ਅਤੇ ਜਨ-ਭਲਾਈ ਦਾ ਸੰਦੇਸ਼ ਪਿੰਡ-ਪਿੰਡ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਸੇਵਾ ਜੋਤੀ ਕਲਸ਼ ਯਾਤਰਾ ਕਰਨਾਲ ਦੇ ਪਿੰਡ ਚੌੜਾ ਪਹੁੰਚਣ 'ਤੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਸੇਵਾ ਜੋਤੀ ਕਲਸ਼ ਯਾਤਰਾ ਰਾਹੀਂ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨ-ਭਲਾਈਕਾਰੀ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਨਾਲ ਹੀ, ਵੀਡੀਓ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਅਤੇ 25 ਸਾਲਾਂ ਦੇ ਜਨ-ਸੇਵਾ ਕਾਰਜਕਾਲ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੇ ਪ੍ਰੋਗਰਾਮ ਲੋਕਾਂ ਨੂੰ ਸੇਵਾ ਭਾਵਨਾ ਅਤੇ ਸਮਾਜਿਕ ਸਹਿਭਾਗਤਾ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਜਨ-ਭਲਾਈਕਾਰੀ ਯੋਜਨਾਵਾਂ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ...