ਹਰਿਆਣਾ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 28 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਮੱਧ-ਏਸ਼ੀਆ ਵਿੱਚ ਬਣੇ ਹਾਲਾਤਾਂ ਦੇ ਮੱਦੇਨਜ਼ਰ ਰਾਜ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਨ ਅੱਤਰੇ ਮੌਜੂਦ ਸਨ।
ਸ੍ਰੀ ਨਾਇਬ ਸ...







