ਹਰਿਆਣਾ ਸਰਕਾਰ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਪ੍ਰਤੀਬੱਧ – ਅਮਿਤ ਅਗਰਵਾਲ
ਚੰਡੀਗੜ੍ਹ, 1 ਅਪ੍ਰੈਲ - ਹਰਿਆਣਾ ਦੇ ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਮਿਤ ਅਗਰਵਾਲ ਨੇ ਜਿਲ੍ਹਾ ਡਿਪਟੀ ਕਮਿਸ਼ਨਰ ਆਯੂਸ਼ ਸਿੰਨ੍ਹਾ ਦੇ ਨਾਲ ਬੁੱਧਵਾਰ ਨੂੰ ਫਰੀਦਾਬਾਦ ਜਿਲ੍ਹਾ ਦੀ ਮੋਹਨਾ ਅਨਾਜ ਮੰਡੀ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਮੰਡੀ ਨਾਲ ਜੁੜੀ ਸਮਸਿਆਵਾਂ ਨੂੰ ਲੈ ਕੇ ਕਿਸਾਨ, ਆੜਤੀ ਤੇ ਹੋਰ ਸਬੰਧਿਤ ਹਿਤਧਾਰਕਾਂ ਨਾਲ ਚਰਚਾ ਕਰ ਫੀਡਬੈਕ ਲਿਆ। ਨਿਰੀਖਣ ਦੌਰੇ ਵਿੱਚ ਕਿਸਾਨਾਂ ਦੀ ਮੰਗ 'ਤੇ ਪ੍ਰਤੀਬੱਧਤਾ ਜਤਾਉਂਦੇ ਹੋਏ ਮੌਕੇ 'ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਿਆ ਜਾਵੇਗਾ ਅਤੇ ਨਾਲ ਹੀ ਕਣਕ ਦੀ ਖਰੀਦ ਦੇ ਬਾਅਦ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਰਾਹੀਂ ਪ...








