ਹਰਿਆਣਾ ਵਾਸੀਆਂ ਨੂੰ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਚੰਡੀਗੜ੍ਹ 29 ਅਪ੍ਰੈਲ : ਹਰਿਆਣਾ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਆਮਤੌਰ 'ਤੇ ਗਰਮੀਆਂ ਦੇ ਮੌਸਮ ਵਿਚ ਪੀਣ ਦੇ ਪਾਣੀ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਨੇ ਇਸ ਕਮੀ ਨੂੰ ਵੇਖਦੇ ਹੋਏ ਨਰਵਾਨਾ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਪਾਣੀ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਸਮੱਸਿਆ ਆਉਂਦੀ ਵੀ ਹੈ, ਤਾਂ ਖੁਦ ਅਧਿਕਾਰੀਆਂ ਨਾਲ ਮਿਲ ਕੇ ਸਮੱਸਿਆ ਦਾ ਹਲ ਕਰਨਗੇ। ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਵੇਖਦੇ ਹੋਏ ਨਰਵਾਨਾ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਲੋਂੜੀਦੇ ਦਿਸ਼ਾ-ਨਿਦੇਸ਼ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਵਿਚ ਨਹਿਰੀ ਪਾਣੀ ਰੋਕਣ ਦਾ ਫੈਸਲਾ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਗੈਰ-ਜ਼ਿੰਮੇਦਰਾਨਾ ਹੈ। ਇਸ ਮਸਲੇ ਵਿਚ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਗਾਤਾਰ ਨਜ਼ਰ ਬਣਾਏ ਹੋਏ ਹਨ ਅਤੇ ਜਲਦੀ ਹੀ ਇਸ ਦਾ ਹੱਲ ਕੱਢ ਲਿਆ ਜਾਵੇਗਾ। ਪਾਣੀ ਰੋਕਣ ਕਾਰਣ ਹਰਿਆਣਾ ਦੇ ਨਰਵਾਨਾ, ਬਰਵਾਲਾ, ਨ...







