ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ
ਚੰਡੀਗੜ੍ਹ, 23 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ 'ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।
ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ ਮਹਤੱਵਵਪੂਰਣ ਅਤੇ ਪ੍ਰੇਰਣਾਦਾਇਕ ਹਨ। ਇਹ ਦਿਨ ਸਾਨੂੰ ਮਹਾਨ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਦੁੱਤੀ ਕੁਬਰਾਨੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਵੀਰ ਸਪੂਤਾਂ ਨੇ ਅਨਿਆਂ ਖਿਲਾਫ ਸੰਘਰਸ਼ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਦੇਸ਼ਵਾਸੀਆਂ ਲਈ ਪ੍ਰੇਰਣਾਸਰੋਤ ਬਣਿਆ ਹੋਇਆ ਹੈ।
...








