Friday, October 16Malwa News
Shadow

Haryana

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਸਰਕਾਰ ਲਿਆ ਰਹੀ ਹੈ ਨਵਾਂ ਐਕਟ 2026 – ਮਹੀਪਾਲ ਢਾਂਡਾ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਸਰਕਾਰ ਲਿਆ ਰਹੀ ਹੈ ਨਵਾਂ ਐਕਟ 2026 – ਮਹੀਪਾਲ ਢਾਂਡਾ

Haryana
ਚੰਡੀਗੜ੍ਹ, 1 ਸਤੰਬਰ - ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਸਦਨ ਵਿੱਚ ਧਿਆਨ ਦਵਾਓ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰਾਜ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਯੂਨੀਵਰਸਿਟੀਆਂ ਦੇ ਮਹਿਮਾਨ ਅਧਿਆਪਕਾਂ (ਗੈਸਟ ਫੈਕਲਟੀ) ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਘੋਸ਼ਣਾ ਕੀਤੀ। ਸਿੱਖਿਆ ਮੰਤਰੀ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਸਰਕਾਰ ਹੁਣ ਕਾਲਜਾਂ ਦੀ ਤਰਜ਼ 'ਤੇ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਨੂੰ ਵੀ ਸੇਵਾ ਸੁਰੱਖਿਆ ਪ੍ਰਦਾਨ ਕਰਨ ਲਈ 'ਨਵਾਂ ਸੇਵਾ ਸੁਰੱਖਿਆ ਐਕਟ 2026' ਲਾਉਣ ਜਾ ਰਹੀ ਹੈ। ਹਰਿਆਣਾ ਯੂਨੀਵਰਸਿਟੀ ਕੰਟਰੈਕਚੁਅਲ ਟੀਚਰ ਐਸੋਸੀਏਸ਼ਨ ਅਤੇ ਹਰਿਆਣਾ ਯੂਨੀਵਰਸਿਟੀ ਪਾਰਟ ਟਾਈਮ ਟੀਚਰ ਐਸੋਸੀਏਸ਼ਨ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਰਾਜ ਸਰਕਾਰ ਦੀ ਪ੍ਰਵਾਨਗੀ ਨਾਲ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ (MDU), ਰੋਹਤਕ ਦੇ ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਬਣੀ ਇਸ ਕਮੇਟੀ ਨੇ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਗੈਸਟ ਫੈਕਲਟੀ ਨੂੰ ਸੇਵਾ ਸੁਰੱਖਿਆ ...
ਸੰਤ ਗੁਰੂ ਰਵਿਦਾਸ ਜੀ ਸਮਰਸਤਾ ਸੰਕਲਪ ਮੁਹਿੰਮ ਨਾਲ ਸੰਬੰਧਿਤ ਗਠਿਤ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਤ ਗੁਰੂ ਰਵਿਦਾਸ ਜੀ ਸਮਰਸਤਾ ਸੰਕਲਪ ਮੁਹਿੰਮ ਨਾਲ ਸੰਬੰਧਿਤ ਗਠਿਤ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 1 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸਾਰਿਆਂ ਦੇ ਹਨ ਅਤੇ ਅਸੀਂ ਸਾਰੇ ਸੰਤਾਂ ਦੇ ਹਾਂ। ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹਨ, ਸਗੋਂ ਪੂਰੇ ਸਮਾਜ ਅਤੇ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਇਸੇ ਭਾਵਨਾ ਦੇ ਅਨੁਰੂਪ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਅਭਿਆਨ’ ਲਈ ਗਠਿਤ ਕਮੇਟੀ ਵਿੱਚ ਵਿਰੋਧ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ‘ਸੰਤ ਸ਼ਿਰੋਮਣੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ’ 'ਤੇ ਪੇਸ਼ ਕੀਤੇ ਗਏ ਸਰਕਾਰੀ ਸੰਕਲਪ 'ਤੇ ਚਰਚਾ ਦੌਰਾਨ ਵਿਧਾਇਕ ਸ੍ਰੀ ਬੀ.ਬੀ. ਬਤਰਾ ਵੱਲੋਂ ਕਮੇਟੀ ਵਿੱਚ ਵਿਰੋਧੀ ਧਿਰ ਨੂੰ ਪ੍ਰਤੀਨਿਧਤਾ ਦਿੱਤੇ ਜਾਣ ਦਾ ਵਿਸ਼ਾ ਉਠਾਏ ਜਾਣ 'ਤੇ ਸਦਨ ਵਿੱਚ ਜਵਾਬ ਦੇ ਰਹੇ ਸਨ। ਇਸ ਦੌਰਾਨ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨਾਲ ਜੁੜੇ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਹਾਨ ਸਦਨ ਵਿ...
ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ ਨਾਲ ਨਿਰਮਾਣ ਖੇਤਰ ਦੇ ਐੱਮ.ਐੱਸ.ਐੱਮ.ਈ. ਨੂੰ 15 ਕੰਮ ਵਾਲੇ ਦਿਨਾਂ ਦੇ ਅੰਦਰ ਮਿਲੇਗੀ ਸਿਧਾਂਤਕ ਪ੍ਰਵਾਨਗੀ

ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ ਨਾਲ ਨਿਰਮਾਣ ਖੇਤਰ ਦੇ ਐੱਮ.ਐੱਸ.ਐੱਮ.ਈ. ਨੂੰ 15 ਕੰਮ ਵਾਲੇ ਦਿਨਾਂ ਦੇ ਅੰਦਰ ਮਿਲੇਗੀ ਸਿਧਾਂਤਕ ਪ੍ਰਵਾਨਗੀ

Haryana
ਚੰਡੀਗੜ੍ਹ, 1 ਸਤੰਬਰ - ਹਰਿਆਣਾ ਵਿੱਚ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਵਧੇਰੇ ਅਨੁਕੂਲ ਮਾਹੌਲ ਤਿਆਰ ਕਰਨ ਦੀ ਦਿਸ਼ਾ ਵਿੱਚ ਆਪਣੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਰਾਜ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਸੁਧਾਰਵਾਦੀ ਕਦਮ ਚੁੱਕਿਆ ਹੈ। ਹਰਿਆਣਾ ਵਿਧਾਨ ਸਭਾ ਨੇ ਮੰਗਲਵਾਰ ਨੂੰ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ, 2026 ਪਾਸ ਕਰ ਦਿੱਤਾ ਹੈ। ਇਸ ਕਾਨੂੰਨ ਤਹਿਤ ਯੋਗ ਨਵੇਂ ਅਤੇ ਵਿਸਤਾਰ ਕਰਨ ਵਾਲੇ ਨਿਰਮਾਣ ਖੇਤਰ ਦੇ ਸੂਖਮ, ਲਘੂ ਅਤੇ ਮੱਧਮ ਉੱਦਮਾਂ (MSMEs) ਨੂੰ 15 ਕੰਮ ਵਾਲੇ ਦਿਨਾਂ ਦੇ ਅੰਦਰ ਸਰਟੀਫਿਕੇਟ ਆਫ਼ ਇਨ-ਪ੍ਰਿੰਸੀਪਲ ਅਪ੍ਰੂਵਲ (CIPA) ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਨਿਰਧਾਰਤ ਮਿਆਦ ਵਿੱਚ ਫ਼ੈਸਲਾ ਨਾ ਹੋਣ ਦੀ ਸਥਿਤੀ ਵਿੱਚ ਡੀਮਡ ਅਪ੍ਰੂਵਲ ਦਾ ਵੀ ਪ੍ਰਬੰਧ ਹੈ। ਰਾਜ ਸਰਕਾਰ ਦੇ ‘ਮਿਨੀਅਮ ਸਰਕਾਰ, ਮੈਕਸੀਅਮ ਸ਼ਾਸਨ’ (Minimum Government, Maximum Governance) ਦੇ ਵਿਆਪਕ ਦ੍ਰਿਸ਼ਟੀਕੋਣ ਦੇ ਅਨੁਰੂਪ ਇਹ ਕਾਨੂੰਨ ਪ੍ਰਕਿਰਿਆਗਤ ਦੇਰੀ ਨੂੰ ਘਟਾ...
ਵਿਰੋਧੀ ਧਿਰ ਨੂੰ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦਾ ਹੋ ਗਿਆ ‘ਫੋਬੀਆ’ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਰੋਧੀ ਧਿਰ ਨੂੰ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦਾ ਹੋ ਗਿਆ ‘ਫੋਬੀਆ’ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 31 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਵਿਰੋਧ ਨੂੰ ਨਿਗਮ ਦਾ ‘ਫੋਬੀਆ’ ਹੋ ਗਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਵਿਰੋਧੀ ਧਿਰ ਲਈ HKRN ਦਾ ਮਤਲਬ ਹੈ—‘ਹਾਏ, ਕਾਲਾ ਰਾਜ ਨਹੀਂ ਲਿਆਏ’। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਰੈਗੂਲਰ ਭਰਤੀ ਪ੍ਰਕਿਰਿਆ ਪੂਰੀ ਹੋਣ ਤੱਕ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ, ਇਸ ਲਈ ਬਣਾਈ ਗਈ ਇੱਕ ਪਾਰਦਰਸ਼ੀ ਅਤੇ ਵਿਵਸਥਿਤ ਬਦਲਵੀਂ ਵਿਵਸਥਾ ਹੈ। ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਦੇ ਸੰਬੰਧ ਵਿੱਚ ਲਿਆਂਦੇ ਗਏ ਧਿਆਨ ਲਿਆਓ ਮਤੇ ‘ਤੇ ਚਰਚਾ ਦੌਰਾਨ ਸਦਨ ਵਿੱਚ ਬੋਲ ਰਹੇ ਸਨ। ਭਰਤੀ ਰੋਕੋ ਗੈਂਗ ਵੱਲੋਂ ਭਰਤੀਆਂ ਨੂੰ ਅਦਾਲਤ ਵਿੱਚ ਲੈ ਕੇ ਜਾਣ ਨਾਲ ਪ੍ਰਕਿਰਿਆ ਵਿੱਚ ਹੁੰਦਾ ਹੈ ਦੇਰੀ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵੱਲੋਂ ਅਸਾਮੀਆਂ ਹਰਿਆਣਾ ਲੋਕ ਸੇਵ...
ਹਰ ਗਰਭਵਤੀ ਮਹਿਲਾ ਦੀ ‘ਸਮਰਿਧੀ’ ਪੋਰਟਲ ਰਾਹੀਂ ਹੋਵੇਗੀ ਡਿਜੀਟਲ ਨਿਗਰਾਨੀ – ਨਾਇਬ ਸਿੰਘ ਸੈਣੀ

ਹਰ ਗਰਭਵਤੀ ਮਹਿਲਾ ਦੀ ‘ਸਮਰਿਧੀ’ ਪੋਰਟਲ ਰਾਹੀਂ ਹੋਵੇਗੀ ਡਿਜੀਟਲ ਨਿਗਰਾਨੀ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 30 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਅਤੇ ਨਵਜਾਤ ਮੌਤ ਦਰ ਨੂੰ ਘਟਾਉਣ ਅਤੇ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ‘ਸਮਰਿਧੀ’ (ਸੇਫ ਮਦਰਹੁਡ ਐਂਡ ਚਾਈਲਡ ਹੈਲਥ ਇਨੀਸ਼ੀਏਟਿਵ) ਪਹਿਲਕਦਮੀ ਨੂੰ ਲਾਗੂ ਕਰ ਰਹੀ ਹੈ। ਸਰਕਾਰ ਦਾ ਟੀਚਾ ਹੈ ਕਿ ਸੂਬੇ ਦੀ ਹਰ ਗਰਭਵਤੀ ਮਹਿਲਾ ਦਾ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਹੋਵੇ ਅਤੇ ਗਰਭ ਅਵਸਥਾ ਤੋਂ ਲੈ ਕੇ ਜਣੇਪੇ ਅਤੇ ਜਣੇਪੇ ਤੋਂ ਬਾਅਦ ਤੱਕ ਉਸਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਤਕਨੀਕ ਦੀ ਮਦਦ ਨਾਲ ‘ਸਮਰਿਧੀ’ ਪੋਰਟਲ, ਰਾਜ ਪੱਧਰੀ ਕਮਾਂਡ ਸੈਂਟਰ ਅਤੇ 102 ਮਾਂ ਅਤੇ ਬਾਲ ਸਿਹਤ ਕਾਲ ਸੈਂਟਰ ਨੂੰ ਇੱਕਠੇ ਜੋੜਿਆ ਜਾਵੇਗਾ। ਇਸ ਨਾਲ ਗਰਭਵਤੀ ਮਹਿਲਾਵਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਜੋਖਮ ਵਾਲੀ ਗਰਭ ਅਵਸਥਾ ਦੀ ਸਮੇਂ ਸਿਰ ਪਛਾਣ ਕਰਨ ਅਤੇ ਲੋੜ ਪੈਣ 'ਤੇ ਗਰਭਵਤੀ ਮਹਿਲਾਵਾਂ ਨੂੰ ਤੁਰੰਤ ਵੱਡੇ ਹਸਪਤਾਲ ਵਿੱਚ ਭੇਜਣ ਵਿੱਚ ਮਦਦ ਮਿਲੇਗ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਦੇਖਿਆ ਸਿੱਧਾ ਪ੍ਰਸਾਰਣ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਦੇਖਿਆ ਸਿੱਧਾ ਪ੍ਰਸਾਰਣ

Haryana
ਚੰਡੀਗੜ੍ਹ, 30 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਹਰਮਨਪਿਆਰੇ ਪ੍ਰੋਗਰਾਮ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਆਨਲਾਈਨ ਰਾਹੀਂ ਸਿੱਧਾ ਪ੍ਰਸਾਰਣ ਦੇਖਿਆ। ਇਸ ਮੌਕੇ ਸੈਕਟਰ-1 ਸਥਿਤ ਰੈਡ ਬਿਸ਼ਪ ਦੇ ਕਨਵੈਨਸ਼ਨ ਹਾਲ ਵਿੱਚ ਪ੍ਰੋਗਰਾਮ ਦੇ ਪ੍ਰਸਾਰਣ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ, ਜਿੱਥੇ ਮੁੱਖ ਮੰਤਰੀ ਨੇ ਮੌਜੂਦ ਜਨ ਪ੍ਰਤੀਨਿਧੀਆਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਦੇਖਿਆ। ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਵਾਦ ਸਥਾਪਤ ਕਰਦੇ ਹਨ ਅਤੇ ਪ੍ਰੇਰਣਾਦਾਇਕ ਕਹਾਣੀਆਂ, ਨਵੀਨਤਾਕਾਰੀ ਵਿਚਾਰਾਂ ਅਤੇ ਸਕਾਰਾਤਮਕ ਬਦਲਾਅ ਲਿਆਉਣ ਵਾਲੀਆਂ ਜਨ-ਅਗਵਾਈ ਵਾਲੀਆਂ ਪਹਿਲਕਦਮੀਆਂ ਨੂੰ ਸਾਂਝਾ ਕਰਦੇ ਹਨ। ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ...
ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 30 ਅਗਸਤ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਿਮੁਕਤ ਅਤੇ ਘੁਮੰਤੂ ਸਮਾਜ ਦਾ ਇਤਿਹਾਸ ਬਹੁਤ ਪੁਰਾਣਾ, ਗੌਰਵਸ਼ਾਲੀ ਅਤੇ ਪ੍ਰੇਰਣਾਦਾਇਕ ਹੈ। ਔਖੇ ਤੋਂ ਔਖੇ ਹਾਲਾਤ ਵਿੱਚ ਵੀ ਇਸ ਸਮਾਜ ਦੇ ਲੋਕਾਂ ਨੇ ਆਪਣੀ ਅਟੁੱਟ ਮਿਹਨਤ, ਅਮੀਰ ਕਲਾ, ਅਨੋਖੀ ਸੱਭਿਆਚਾਰ ਅਤੇ ਆਪਣੇ ਸਵਾਭੀਮਾਨ ਨੂੰ ਹਮੇਸ਼ਾ ਜ਼ਿੰਦਾ ਰੱਖਿਆ ਹੈ। ਜਦੋਂ ਵੀ ਅਸੀਂ ਭਾਰਤ ਦੇ ਇਤਿਹਾਸ ਅਤੇ ਇਸ ਦੇ ਸੁਨਹਿਰੀ ਅਤੀਤ ਵੱਲ ਦੇਖਦੇ ਹਾਂ, ਤਾਂ ਵਿਮੁਕਤ ਅਤੇ ਘੁਮੰਤੂ ਸਮਾਜ ਦੇ ਸੂਰਬੀਰਾਂ ਅਤੇ ਮਹਾਂਪੁਰਖਾਂ ਦਾ ਯੋਗਦਾਨ ਸੁਨਹਿਰੀ ਅੱਖਰਾਂ ਵਿੱਚ ਚਮਕਦਾ ਦਿਖਾਈ ਦਿੰਦਾ ਹੈ। ਭਾਈ ਮੱਖਣ ਸ਼ਾਹ ਲੁਬਾਣਾ ਜੀ, ਜਿਨ੍ਹਾਂ ਨੇ ਸੱਚੇ ਗੁਰੂ ਦੀ ਪਛਾਣ ਕਰਵਾ ਕੇ ਪੂਰੀ ਦੁਨੀਆ ਨੂੰ ਸਹੀ ਰਾਹ ਦਿਖਾਇਆ। ਭਾਈ ਲੱਖੀ ਸ਼ਾਹ ਬਣਜਾਰਾ ਜੀ ਅਤੇ ਭਾਈ ਨਿਗਾਹੀਆ ਜੀ, ਜਿਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸਰੀਰ ਦਾ ਆਪਣੇ ਘਰ ਵਿੱਚ ਅੰਤਿਮ ਸੰਸਕਾਰ ਕਰਕੇ ਆਪਣਾ ਸੱਭ ਕੁੱਝ ਨਿਛਾਵਰ ਕਰ ਦਿੱਤਾ। ਯੋਧਾ ਭਾਈ ਜੈਤਾ ਜੀ, ਜੋ ਕਿ ਚਾ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

Haryana
ਚੰਡੀਗੜ੍ਹ, 28 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਸਕੂਲੀ ਛੋਟੀਆਂ ਬੱਚੀਆਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪਤਵੰਤੇ ਸੱਜਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲੀ ਛੋਟੀਆਂ ਬੱਚੀਆਂ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਛੋਟੀਆਂ ਬੱਚੀਆਂ ਨੂੰ ਪਿਆਰ ਅਤੇ ਅਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੱਖੜੀ ਭਰਾ-ਭੈਣ ਦੇ ਪਵਿੱਤਰ ਪਿਆਰ, ਸੇਨਹ ਅਤੇ ਵਿਸ਼ਵਾਸ ਦਾ ਤਿਉਹਾਰ ਹੈ। ਇਹ ਪੁਰਬ ਸਾਨੂੰ ਧੀਆਂ ਅਤੇ ਭੈਣਾਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਉ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

Haryana
ਚੰਡੀਗੜ੍ਹ, 28 ਅਗਸਤ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸਥਿਤ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਕੀਤੀ ਅਤੇ ਸ਼ਰਧਾ ਭਾਵ ਨਾਲ ਸੰਗਤ ਨਾਲ ਮਿਲ ਕੇ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ।ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਅਤੇ ਸੰਗਤ ਦਾ ਵਿਸ਼ੇਸ਼ ਮਹੱਤਵ ਹੈ। ਸੇਵਾ ਸਾਨੂੰ ਨਿਮਰਤਾ, ਮਾਨਵਤਾ ਅਤੇ ਪਰਉਪਕਾਰ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਨੇ ਪ੍ਰਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।...
ਵਿਰੋਧੀ ਧਿਰ ਕਾਨੂੰਨ-ਵਿਵਸਥਾ ਦਾ ਪਾਠ ਪੜ੍ਹਾਉਣ ਤੋਂ ਪਹਿਲਾਂ ਆਪਣੇ ਕਾਰਜਕਾਲ ਦਾ ਰਿਕਾਰਡ ਦੇਖੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਰੋਧੀ ਧਿਰ ਕਾਨੂੰਨ-ਵਿਵਸਥਾ ਦਾ ਪਾਠ ਪੜ੍ਹਾਉਣ ਤੋਂ ਪਹਿਲਾਂ ਆਪਣੇ ਕਾਰਜਕਾਲ ਦਾ ਰਿਕਾਰਡ ਦੇਖੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 27 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਰਿਕਾਰਡ ਯਾਦ ਕਰਵਾਉਂਦਿਆਂ ਕਿਹਾ ਕਿ ਜਿਹੜੇ ਲੋਕ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਕਾਰਜਕਾਲ ਦੇ ਅਪਰਾਧ ਦੇ ਅੰਕੜਿਆਂ ਅਤੇ ਉਸ ਦੌਰ ਦੀਆਂ ਘਟਨਾਵਾਂ ਨੂੰ ਵੀ ਦੇਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਵਿਰੋਧੀ ਧਿਰ 'ਤੇ ਤੰਜ ਕਸਦਿਆਂ ਕਿਹਾ ਕਿ ਵਿਰੋਧੀ ਧਿਰ ਦੀ ਸਮੱਸਿਆ ਇਹ ਹੈ ਕਿ ਉਹ ਕਿਸੇ ਵੀ ਘਟਨਾ 'ਤੇ ਪੀੜਤ ਦੇ ਹੰਝੂ ਪੂੰਝਣ ਤੋਂ ਪਹਿਲਾਂ ਸਿਆਸੀ ਮੌਕਾ ਤਲਾਸ਼ਣ ਲੱਗ ਜਾਂਦਾ ਹੈ। ਇਨ੍ਹਾਂ ਨੂੰ ਅਪਰਾਧ ਤੋਂ ਪੀੜ ਘੱਟ ਅਤੇ ਸਰਕਾਰ ਨੂੰ ਬਦਨਾਮ ਕਰਨ ਦੀ ਜਲਦੀ ਵਧ ਹੁੰਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਇਨੇਲੋ ਵਿਧਾਇਕ ਸ੍ਰੀ ਆਦਿਤਿਆ ਦੇਵੀਲਾਲ ਅਤੇ ਸ੍ਰੀ ਅਰਜੁਨ ਚੌਟਾਲਾ ਵੱਲੋਂ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਲਿਆਂਦੇ ਗਏ ਧਿਆਨ ਖਿੱਚੂ ਮਤੇ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕ...