ਐਮਓਯੂ ਨਾਲ ਹਰ ਘਰ ਸਵੱਛ ਜਲ੍ਹ ਦੇ ਟੀਚੇ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 20 ਮਾਰਚ - ਹਰਿਆਣਾ ਵਿੱਚ ਜਲ੍ਹ ਜੀਵਨ ਮਿਸ਼ਨ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਲਈ ਸ਼ੁਕਰਵਾਰ ਨੂੰ ਵਰਚੂਅਲ ਰਾਹੀਂ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਵਿੱਚਕਾਰ ਸਮਝੌਤਾ ਮੈਮੋ (ਐਮਓਯੂ) 'ਤੇ ਦਸਤਖਤ ਕੀਤੇ ਗਏ। ਹਰਿਆਣਾ ਸਰਕਾਰ ਵੱਲੋਂ ਜਨਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ ਨੇ ਐਮਓਯੂ 'ਤੇ ਦਸਤਖਤ ਕੀਤੇ।
ਐਮਓਯੂ ਸਾਈਨਿੰਗ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ਼ਾਮਿਲ ਹੋਏ। ਇਸ ਮੌਕੇ 'ਤੇ ਜਨਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਅਤੇ ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ਪਾਲ ਮੌਜੂਦ ਰਹੇ।
&nbs...








