ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 27 ਅਗਸਤ –
ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਵਿਰੋਧੀ ਧਿਰ ਦੇ ਨੇਤਾ ਸ੍ਰੀ ਭੁਪਿੰਦਰ ਸਿੰਘ ਹੁੱਡਾ ਅਤੇ ਵਿਧਾਇਕ ਸ੍ਰੀ ਆਦਿਤਿਆ ਦੇਵੀਲਾਲ ਸਮੇਤ ਸਦਨ ਨੇ ਪਿਛਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਵਿਛੜੀਆਂ ਹੋਈਆਂ ਅਹਿਮ ਹਸਤੀਆਂ, ਸਾਬਕਾ ਵਿਧਾਇਕਾਂ, ਸ਼ਹੀਦ ਸੈਨਿਕਾਂ ਅਤੇ ਵੱਖ-ਵੱਖ ਹਾਦਸਿਆਂ ਵਿੱਚ ਜਾਨ ਗਵਾਉਣ ਵਾਲੇ ਨਾਗਰਿਕਾਂ ਦੇ ਦੇਹਾਂਤ 'ਤੇ ਡੂੰਘਾ ਸੋਗ ਪ੍ਰਗਟ ਕੀਤਾ।
ਮੁੱਖ ਮੰਤਰੀ ਨੇ ਸ਼ੋਕ ਪ੍ਰਸਤਾਵ ਪੜ੍ਹਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ ਅਤੇ ਦੁੱਖੀ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟਾਈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੇਪਾਲ ਵਿੱਚ ਆਏ ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਦੇਹਾਂਤ 'ਤੇ ਵੀ ਸ਼ੋਕ ਪ੍ਰਗਟ ਕੀਤਾ।
ਵਿਧਾਨ ਸਭਾ ਵੱਲੋਂ ਸਾਰੀਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਦੁੱਖੀ ਪਰਿਵਾਰਾਂ ਨੂੰ ਇਸ ਅਸਹਿ ਸਦਮੇ ਨੂੰ ਸਹਿਣ ਦੀ ਸ਼ਕ...








