ਹਰਿਆਣਾ ਰੋਡਵੇਜ਼ ਵੱਲੋਂ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਯਾਤਰੀਆਂ ਦੀ ਸਹੂਲਤ ਲਈ ਮੋਬਾਈਲ ਐਪ ਕੀਤਾ ਜਾਵੇਗਾ ਲਾਂਚ – ਟ੍ਰਾਂਸਪੋਰਟ ਮੰਤਰੀ ਅਨਿਲ ਵਿਜ
ਚੰਡੀਗੜ੍ਹ, 18 ਅਗਸਤ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਇੱਕ ਮਹੀਨੇ ਦੇ ਅੰਦਰ ਹਰਿਆਣਾ ਰੋਡਵੇਜ਼ ਦਾ ਮੋਬਾਈਲ ਐਪ ਲਾਂਚ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਹਰਿਆਣਾ ਰੋਡਵੇਜ਼ ਵਿੱਚ ਲਗਭਗ 700 ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਰਾਜ ਵਿੱਚ 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ।
ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਟ੍ਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਤੁਲ ਦਿਵੇਦੀ ਵੀ ਮੌਜੂਦ ਰਹੇ।
700 ਕੰਡਕਟਰਾਂ ਦੀ ਹੋਵੇਗੀ ਭਰਤੀ, 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ - ਵਿਜ
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸ੍ਰੀ ਵਿਜ ਨੂੰ ਦੱਸਿਆ ਕਿ ਵਿਭਾਗ ਵਿੱਚ ਲਗਭਗ 700 ਕੰਡਕਟਰਾਂ ਦੀ ਤਰੱਕੀ ਕੀਤੀ ਜਾਣੀ ਹੈ ਅਤੇ ਉਨ੍ਹਾਂ ਦੀ ਜਗ੍ਹਾ 'ਤੇ ਜਲਦੀ ਹੀ 700 ਨਵ...








