ਹਿਸਾਰ ਏਅਰਪੋਰਟ ਦੇ ਨੇੜੇ ਕਰੀਬ 3 ਹਜਾਰ ਏਕੜ ਵਿੱਚ ਬਣੇਗਾ ਆਈਐਮਸੀ
ਚੰਡੀਗੜ੍ਹ, 15 ਅਪ੍ਰੈਲ : ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਹਿਸਾਰ ਸਥਿਤ ਮਹਾਰਾਜਾ ਅਗਰਸੇਨ ਏਅਰਪੋਰਟ ਦੇ ਨੇੜੇ ਲਗਭਗ 3 ਹਜਾਰ ਏਕੜ ਵਿੱਚ ਉਦਯੋਗਿਕ ਮੈਨੂਫੈਕਚਰਿੰਗ ਕਲਸਟਰ (ਆਈਐਮਸੀ) ਸਥਾਪਿਤ ਕੀਤਾ ਜਾਵੇਗਾ। ਇਸ 'ਤੇ ਲਗਭਗ 4680 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਆਈਐਮਸੀ ਨੂੰ ਹਰਿਆਣਾ ਸਰਕਾਰ ਅਤੇ ਨੈਸ਼ਨਲ ਇੰਫਸਟਰੀਅਤ ਕੋਰੀਡੋਰ ਡਿਵੇਲਪਮੈਂਟ ਕਾਰਪੋਰੇਸ਼ਨ (ਐਨਆਈਸੀਡੀਸੀ) ਦੇ ਸਹਿਯੋਗ ਨਾਲ ਵਿਕਸਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਇੱਕ ਅਹਿਮ ਮੀਟਿੰਗ ਵਿੱਚ ਦਿੱਤੀ ਗਈ। ਮੀਟਿੰਗ ਵਿੱਚ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਵੀ ਮੌਜੂਦ ਰਹੇ।ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਗਿਆ ਕਿ ਪੂਰੇ ਦੇਸ਼ ਵਿੱਚ ਮੈਨੂਫੈਕਚਰਿੰਗ ਖੇਤਰ ਵਿੱਚ ਵਿਕਾਸ ਨੂੰ ਤੇਜੀ ਦੇਣ ਅਤੇ ਵਿਵਸਥਿਤ ਅਤੇ ਯੋਜਨਾਬੱਧ ਸ਼ਹਿਰੀਕਰਣ ਯਕੀਨੀ ਕਰਨ ਲਈ ਭਾਰਤ ਸਰਕਾਰ ਸੂਬਾ ਸਰਕਾਰਾਂ ਦੇ ਨਾਲ ਸਾਝੇਦਾਰੀ ਵਿੱਚ ਮਲਟੀ-ਮਾਡਲ ਕਨੈਕਟੀਵਿਟੀ ਦੇ ਆਧਾਰ 'ਤੇ ਏਕੀਕ੍ਰਿਤ ਇੰਡਸਟ੍ਰੀਅਲ ਕੋਰੀਡੋਰ ਵਿਕਸਿਤ ਕਰ ਰਹੀ ਹੈ। ਅੰਮ੍ਰਿਤਸਰ-ਕੋਲਕਾਤਾ ਇੰਡਸਟ...







