ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ
ਚੰਡੀਗੜ੍ਹ, 21 ਦਸੰਬਰ :- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ।
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼, ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ, ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ...








