ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ
ਚੰਡੀਗੜ੍ਹ, 28 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 251ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 648 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
251ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,485 ਹੋ ਗਈ ਹੈ।
ਇਸ ਤੋਂ ਇਲਾਵਾ 192 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤ...








