ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਢਹਿਢੇਰੀ
ਡੇਰਾਬੱਸੀ, 28 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਕੀਤੀ ਉਸਾਰੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਦੇ ਹੁਕਮਾਂ ਤੇ ਅਮਲ ਵਿੱਚ ਲਿਆਂਦੀ ਗਈ।ਢਾਹੀ ਗਈ ਇਹ ਉਸਾਰੀ ਪੰਚਾਇਤੀ ਜ਼ਮੀਨ 'ਤੇ ਗੈਰ-ਕਾਨੂੰਨੀ ਨਾਲ ਕੀਤੀ ਹੋਈ ਸੀ। ਸਲੀਮ ਖਾਨ ਵਿਰੁੱਧ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਦੰਡ ਵਿਧਾਨ ਅਤੇ ਐਨ ਡੀ ਪੀ ਐਸ ਐਕਟ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਸਨ। ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਇਹ ਸਖ਼ਤ ਕਾਰਵਾਈ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰ...








