Friday, November 14Malwa News
Shadow

Hot News

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿਖੇ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਅੰਮ੍ਰਿਤਸਰ ਦੇ ਸੁਲਤਾਨਵਿੰਡ ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਲਾਟ ਨਾਲ ਸਬੰਧਤ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ 2,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਰਿਸ਼ਵਤ ਦੀ ਇਹ ਰਕਮ ਤਹਿਸੀਲਦਾਰ ਅਤੇ ਗਿਰਦਾਵਰ ਨਾਲ ਵੀ ਸਾਂਝੀ ਕੀਤੀ ਜਾਵੇਗੀ ਅਤੇ ਉਹ ਇਸ ਰਕਮ ਵਿੱਚੋਂ 50000 ਰੁਪਏ ਹੀ ਲਵੇਗਾ। ਬੁਲਾਰੇ...
ਆਪ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਦਿੱਤੀ ਸ਼ਰਧਾਂਜਲੀ

ਆਪ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਦਿੱਤੀ ਸ਼ਰਧਾਂਜਲੀ

Hot News
ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਰਨਾਲ ਪਹੁੰਚ ਕੇ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਸ਼ਰਧਾਂਜਲੀ ਦਿੱਤੀ। ਬੁੱਧਵਾਰ ਨੂੰ ਨੌਜਵਾਨ ਅਧਿਕਾਰੀ ਦੀ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਦੇਸ਼ ਦੇ ਇੱਕ ਬਹਾਦਰ ਪੁੱਤ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ, "ਲੈਫ਼ਟੀਨੈਂਟ ਵਿਨੈ ਨਰਵਾਲ ਦੀ ਸ਼ਹਾਦਤ ਪੂਰੇ ਦੇਸ਼ ਲਈ ਵੱਡਾ ਘਾਟਾ ਹੈ। ਸਾਡੇ ਸੈਨਿਕਾਂ ਦੀਆਂ ਜਵਾਨੀ ਨੂੰ ਇਸ ਤਰ੍ਹਾਂ ਖਤਮ ਹੁੰਦੇ ਦੇਖਣਾ ਬੇਹੱਦ ਦੁਖਦਾਈ ਹੈ। ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।"ਚੀਮਾ ਨੇ ਇਸ ਹਮਲੇ ਲਈ ਵਿਦੇਸ਼ੀ ਤਾਕਤਾਂ ਦੀ ਆਲੋਚਨਾ ਕੀਤੀ ਜੋ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ"ਮੋਦੀ ਸਰਕਾਰ ਨੂੰ ਅੱਤਵਾਦ ਦੇ ਨਿਰੰਤਰ ਸਮਰਥਨ ਲਈ ਪਾਕਿਸਤ...
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

Hot News, Punjab News
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ ਲੋੜ ਹੈ, ਉੱਥੇ ਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਊਂਸੀਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।ਯੂਨੀਅਨ ਨੁਮਾਇੰਦਿਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਦ...
5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ 22 ਅਪ੍ਰੈਲ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹ...
ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

Hot News
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ। ਸ੍ਰੀ ਬਾਲ ਮੁਕੁੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਮੈਗਸਿਪਾ, ਚੰਡੀਗੜ੍ਹ ਦੇ ਮੁੱਖ ਵਿਸ਼ਾ ਵਸਤੂ ਮਾਹਿਰ ਸ਼ਾਮਲ ਹੋਏ ਤਾਂ ਜੋ ਪੋਸ਼ਣ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਕੇਲਿੰਗ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਣ, ਜਿਸ ਵਿੱਚ ਵਿਦਿਆ ਨੂੰ ਵਿਹਾਰਕ ਬਾਗਬਾਨੀ ਪਹਿਲਕਦਮੀਆਂ ਨਾਲ ਜੋੜਿਆ ਜਾਵੇਗਾ।ਚੇਅਰਮੈਨ ਸ੍ਰੀ ਸ਼ਰਮਾ ਨੇ ਖੁਰਾਕ ਸੁਰੱਖਿਆ ਪ੍ਰਤੀ ਕਮਿਸ਼ਨ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ, ‘‘ਸਾਡਾ ਉਦੇਸ਼ ਟਿਕਾਊ ਮਾਡਲ ਬਣਾਉਣਾ ਹੈ, ਜੋ ਨਾ ਸਿਰਫ਼ ਤੁਰੰਤ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਦਾ ਹੋਵੇ ਸਗੋਂ ਬੱਚਿਆਂ ਲਈ ਸਿਹਤਮੰਦ ਭੋਜਨ ਵਿਕਲਪਾਂ ਬਾਰੇ ਸਥਾਈ ਜਾਗਰੂਕਤਾ ਵੀ ਪੈਦਾ ਕਰਦੇ ਹੋਣ।’’ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਾਬਕਾ ਸਕੱਤਰ ਡਾ...
ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

Breaking News, Hot News
ਅੰਮ੍ਰਿਤਸਰ, 22 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਇਕ ਸੰਚਾਲਕ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਪੱਖੋਵਾਲ, ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ - ਜਿਨ੍ਹਾਂ ਵਿੱਚ ਦੋ .45 ਬੋਰ, ਦੋ .30 ਬੋਰ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ, ਬਰਾਮਦ ਕਰਨ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ (ਪੀਬੀ91ਐਨ0209) ਜਿਸ ਵਿੱਚ ਮੁਲਜ਼ਮ ਜਾ ਰਿਹਾ ਸੀ, ਵੀ ਜ਼ਬਤ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ...
ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

Hot News
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੀਆਂ ਫ਼ਲ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਅਤੇ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਦੇ ਉਦੇਸ਼ ਨਾਲ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁਹਾਲੀ ਦੇ ਪੰਜਾਬ ਖੇਤੀ ਭਵਨ ਵਿਖੇ ਹੋਈ । ਇਸ ਮੀਟਿੰਗ ਵਿੱਚ ਸਕੱਤਰ ਬਾਗ਼ਬਾਨੀ ਸ੍ਰੀ ਮੁਹੰਮਦ ਤਇਅਬ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਪੰਜਾਬ ਮਾਰਕਫ਼ੈੱਡ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗ਼ਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਦੀ ਪੂਰਤੀ ਲਈ ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਚਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਪੰਚਾਇਤੀ ...
ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

Hot News
ਚੰਡੀਗੜ੍ਹ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਗਵਾੜਾ ਦੇ ਇੱਕ ਨਿਵਾਸੀ ਤੋਂ ਮਿਲੀ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪ੍ਰਾਈਵੇਟ ਆਰਕੀਟੈਕਟ ਨੇ ਸ਼ੁਰੂ ਵਿੱਚ ਸਬੰਧਤ ਨਗਰ ਯੋਜਨਾਕਾਰ (ਟਾਊਨ ਪਲੈਨਿੰਗ) ਅਧਿਕਾਰੀ ਰਾਹੀਂ ਘਰ ਦੇ ਨਕਸ਼ੇ ਦੀ ਯੋਜਨਾ ਦੀ ਪ੍ਰਵਾਨਗੀ ਦਿਵਾਉਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ 50,000 ਰੁਪਏ ਵਿੱਚ ਤੈਅ ਹੋ ਗਈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂ...
ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

Hot News
ਚੰਡੀਗੜ੍ਹ, 21 ਅਪ੍ਰੈਲ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ 82 ...
ਆਪ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਆਪ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 21 ਅਪਰੈਲ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਅੱਜ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ।ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਦਫਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਸ ਮੁੰਡੀਆਂ ਨੇ ਕਿਹਾ ਕਿ ਸਰਕਾਰ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਨਿਰੰਤਰ ਯਤਨ ਕਰ ਰਹੀ ਹੈ ਜਿਸ ਦੇ ਚੱਲਦਿਆਂ ਇਹ ਤਬਾਦਲੇ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਮਿਲਣ ਉੱਤੇ ਅਜਿਹੀ ਕਾਰਵਾਈ ਤੁਰੰਤ ਕੀਤੀ ਜਾਵੇਗੀ।...