ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਦੇ ਲਾਗੂ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 21 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, ਦਿਵਿਆਂਗਜਨਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮਾਂ ਸਿੱਧਾ ਆਮ ਜਨਤਾ ਨਾਲ ਸੰਬੰਧਿਤ ਹਨ, ਇਸ ਲਈ ਯਕੀਨੀ ਬਣਾਇਆ ਜਾਵੇ ਕਿ ਹਰ ਹੱਕਦਾਰ ਲਾਭਪਾਤਰੀ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾ ਰੁਕਾਵਟ ਪਹੁੰਚੇ। ਉਨ੍ਹਾਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁੱਖ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ, ਵਿਧਵਾ ਤੇ ਬੇਸਹਾਰਾ...








