ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 18 ਅਪ੍ਰੈਲ: ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ 'ਨੇਚਰ ਅਵੇਅਰਨੈੱਸ ਕੈਂਪ' ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦੀ ਅੰਦਾਜ਼ਨ ਲਾਗਤ ਲਗਭਗ 80 ਲੱਖ ਰੁਪਏ ਹੈ। ਇਹ ਕੈਂਪ ਪੌਂਗ ਡੈਮ ਦੇ ਨੇੜੇ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ। ਇਸ ਵਿੱਚ 2 ਅਸਥਾਈ ਝੋਂਪੜੀਆਂ, 1 ਰਸੋਈ, 1 ਡਾਇਨਿੰਗ ਹਾਲ ਅਤੇ ਸਥਾਨਕ ਨਿਵਾਸੀਆਂ ਲਈ ਕੈਂਟੀਨ ਦੀ ਸਹੂਲਤ ਵੀ ਸ਼ਾਮਲ ਹੋਵੇਗੀ। ਕੈਂਪ ਤੋਂ ਤਲਵਾੜਾ ਤੱਕ 2 ਕਿਲੋਮੀਟਰ ਲੰਬੀ 'ਨੇਚਰ ਟ੍ਰੇਲ' ਬਣਾਈ ਜਾਵੇਗੀ ਅਤੇ ਸ਼ਾਹ ਨਹਿਰ ਬੈਰਾਜ 'ਤੇ ਵਾਟਰ ਸਪੋਰਟਸ ਦੀ ਸਹੂਲਤ ਵੀ ਸੈਲਾਨੀਆਂ ਲਈ ਉਪਲਬਧ ਹੋਵੇਗੀ।ਪੌਂਗ ਡੈਮ, ਜੋ ਹਰ ਸਾਲ ਲੱਖਾਂ ਪ੍ਰਵਾਸੀ ਪੰਛੀਆਂ ਦਾ ਗੜ੍ਹ ਹੁੰਦਾ ਹੈ, ਹੁਣ ਸੈਲਾਨੀਆਂ ਲਈ ਇੱਕ ਨਵਾਂ ਠਹਿਰਾਅ ਸਥਾਨ ਬਣੇਗਾ। ਕੈਬਨਿਟ ਮੰਤ...








