Thursday, March 5Malwa News
Shadow

Hot News

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿੱਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ...
‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 18 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 201 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,060 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 30.5 ਕਿਲੋ ਹੈਰੋਇਨ, 150 ਗ੍ਰਾਮ ਅਫੀਮ, 766 ਨਸ਼ੀਲੀਆਂ ਗੋਲੀਆਂ/ ਕੈਪਸੂਲ ਅਤੇ 2290 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬ...
8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

Hot News
ਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ ()ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਅੱਜ 18 ਸਤੰਬਰ ਨੂੰ ਤੜਕਸਾਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਨੇ ਇਸ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।     ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦਾ ਮੌਕਾ ਦੇਖਿਆ, ਜਿੱਥੇ ਸੜਕਾਂ ਦਾ ਨੈੱਟਵਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਖੱਡਾਂ ਵਿੱਚ ਵੱਧ ਪਾਣੀ ਆਉਣ ਕਾਰਨ ਲੋਕ ਬਹੁਤ ਪ੍ਰਭਾਵਿਤ ਹੋਏ ਹਨ। ਬੱਚਿਆਂ ਦਾ ਸਕੂਲ ਜਾਣਾ ਮੁਸ਼ਕਿਲ ਹੋ ਗਿਆ ਹੈ ਅਤੇ ਮਰੀਜ਼ਾਂ ਨੂੰ ਇਲਾਜ ਲਈ ਵੀ ਮੁਸੀਬਤਾਂ ਆ ਰਹੀਆਂ ਹਨ।       ਸ.ਬੈਂਸ ਨੇ ਕਿਹਾ ਕਿ ਬੀਤੀ ਕੱਲ੍ਹ ਹੀ ਦਬੂੜ ਵਿੱਚ 1.01 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਦਬੂੜ ਅੱਪਰ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਪੁਲ ਬਣਾਉਣ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ, ਇਹਨਾਂ ਦੋਵੇਂ ਪੁਲਾਂ ਦਾ ਟੈਂਡਰ ਅਗਲੇ ਹਫ਼ਤੇ ਲੱਗ ਜਾਵੇਗਾ। ਇਹ ਪ੍ਰੋਜੈਕਟ ਚੰਗਰ ਇਲਾਕੇ ਦੇ ਇਨ੍ਹਾਂ ਪਿੰਡਾਂ ਦੀ ਆਵਾਜਾਈ ਦੀ 70 ਸਾਲ ਪੁਰਾਣੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰ ਦੇਣਗੇ।      ਸ. ਬੈਂਸ ਨੇ ਹ...
ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

Hot News
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:*- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ...
ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ  ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ...
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ!ਸਿਰਫ਼ 24 ਘੰਟਿਆਂ ਵਿੱਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ!ਸਿਰਫ਼ 24 ਘੰਟਿਆਂ ਵਿੱਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

Hot News
ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਮੁਸ਼ਕਿਲ ਤੋਂ ਮੁਸ਼ਕਿਲ ਸਮੇਂ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਉੱਪਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ 16 ਸਤੰਬਰ ਨੂੰ 51,000 ਲੋਕਾਂ ਨੇ ਸਿਹਤ ਕੈਂਪਾਂ ਦਾ ਲਾਭ ਲਿਆ ਸੀ, ਉੱਥੇ ਹੀ ਸਿਰਫ ਇੱਕ ਦਿਨ ਬਾਅਦ ਇਹ ਗਿਣਤੀ ਅਚਾਨਕ ਵਧ ਕੇ 1.5 ਲੱਖ ਤੱਕ ਪਹੁੰਚ ਗਈ। ਇਹ ਤੇਜ਼ੀ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਨੇ ਨਾ ਸਿਰਫ ਹਾਲਾਤ ਦੀ ਗੰਭੀਰਤਾ ਨੂੰ ਸਮਝਿਆ, ਸਗੋਂ ਤੁਰੰਤ ਜ਼ਮੀਨੀ ਪੱਧਰ 'ਤੇ ਕਦਮ ਚੁੱਕ ਕੇ ਲੋਕਾਂ ਤੱਕ ਮਦਦ ਪਹੁੰਚਾਈ। ਇਸ ਪ੍ਰਾਪਤੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਵੀ ਹਾਲ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝੇ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਸਿਰਫ ਘਰ ਅਤੇ ਖੇਤ ਹੀ ਪ੍ਰਭਾਵਿਤ ਨਹੀਂ ਹੁੰਦੇ, ਸਗੋਂ ਸਿਹਤ ਸਬੰਧੀ ਖਤਰੇ ਵੀ ਕਈ ਗੁਣਾ...
ਆਪ ਵਰਕਰਾਂ ਨੇ ਕੀਤੀ ਸਕੂਲ ਦੀ ਸਫਾਈ ਤੇ ਫੌਗਿੰਗ

ਆਪ ਵਰਕਰਾਂ ਨੇ ਕੀਤੀ ਸਕੂਲ ਦੀ ਸਫਾਈ ਤੇ ਫੌਗਿੰਗ

Hot News
ਗੁਰਦਾਸਪੁਰ, 18 ਸਤੰਬਰ : ਪੰਜਾਬ ਸਰਕਾਰ ਵਲੋਂ ਹੜ੍ਹਾਂ ਤੋਂ ਪਿਛੋਂ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਿਲਾ ਗੁਰਦਾਸਪੁਰ ਦੇ ਪਿੰਡ ਕਮਾਲਪੁਰ ਅਫਗਾਨਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਸਫਾਈ ਕੀਤੀ। ਇਸ ਦੌਰਾਨ ਆਪ ਵਰਕਰਾਂ ਨੇ ਹੜ੍ਹਾਂ ਦੌਰਾਨ ਸਕੂਲ ਦੀ ਇਮਾਰਤ ਵਿਚ ਇਕੱਠੀ ਹੋਈ ਰੇਤਾ ਸਾਫ ਕੀਤੀ ਅਤੇ ਗੰਦਗੀ ਸਾਫ ਕੀਤੀ। ਇਲਾਕੇ ਵਿਚ ਆਏ ਹੜ੍ਹਾਂ ਦੌਰਾਨ ਸਕੂਲ ਦੇ ਕਮਰਿਆਂ ਵਿਚ ਅਤੇ ਮੈਦਾਨ ਵਿਚ ਬੁਰੀ ਤਰਾਂ ਰੇਤਾ ਅਤੇ ਚਿੱਕੜ ਭਰ ਗਿਆ ਸੀ। ਇਸ ਨਾਲ ਸਕੂਲ ਵਿਚ ਵਿਦਿਆਰਥੀਆਂ ਨੂੰ ਭਾਰੀ ਸਮੱਸਿਆਵਾਂ ਆ ਰਹੀਆਂ ਸਨ। ਪਿਛਲੇ ਸਮੇਂ ਦੌਰਾਨ ਆਏ ਭਾਰੀ ਹੜ੍ਹਾਂ ਦੀ ਸਫਾਈ ਕਰਨ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਅੱਜ ਆਪ ਵਰਕਰਾਂ ਨੇ ਸਕੂਲ ਦੀ ਸਫਾਈ ਵੀ ਕੀਤੀ ਅਤੇ ਸਕੂਲਾਂ ਵਿਚ ਫੌਗਿੰਗ ਵੀ ਕੀਤੀ ਗਈ, ਜਿਸ ਨਾਲ ਪਾਣੀ ਤੋਂ ਪੈਦਾ ਹੋਏ ਮੱਛਰਾਂ ਨੂੰ ਖਤਮ ਕੀਤਾ ਗਿਆ। ਹੜ੍ਹਾਂ ਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਪੰਜਾਬ ਵਲੋਂ ਵੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀ...
ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 17 ਸਤੰਬਰ:- ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ।  ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਏ ਨੁਕਸਾਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।ਉਹਨਾਂ ਦੱਸਿਆ ਕਿ ਸੂਬੇ ਦੀਆਂ ਪਲਾਨ ਰੋਡਸ ਅਧੀਨ ਆਉਂਦੇ 19 ਪੁਲਾਂ ਅਤੇ 1592.76 ਕਿਲੋਮੀਟਰ ਮਾਰਗ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 4014.11 ਮੀਟਰ ਅਤੇ 92 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੌਮੀ ਮਾਰਗ ਅਧੀਨ ਆਉਂਦੇ 4 ਪੁਲਾਂ ਅਤੇ 49.69 ਕਿਲੋਮੀਟਰ ਸੜਕਾਂ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 2559.5 ਮੀਟਰ ਅਤੇ 14 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਲਿੰਕ ਮਾਰਗ ਅਧੀਨ ਆਉਂਦੇ 45 ਪੁਲਾਂ ਅਤੇ 2357.84 ਕਿਲੋਮੀਟਰ ਮਾਰਗ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 3282 ਮੀਟਰ ਅਤੇ 376 ਕਲਵਰਟਾਂ ਨੂੰ ਨੁਕਸਾਨ ਪਹ...
769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 17 ਸਤੰਬਰ:- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹਾਲਾਤ ਸੁਧਰਨ ਨਾਲ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ 41 ਤੋਂ ਘਟਾ ਕੇ 38 ਕਰ ਦਿੱਤੀ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ 1945 ਤੋਂ ਤੇਜ਼ੀ ਨਾਲ ਘਟ ਕੇ 1176 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ 769 ਵਿਅਕਤੀਆਂ ਦੀ ਵੱਡੀ ਤਾਦਾਦ ਦਾ ਆਪਣੇ ਘਰਾਂ ਨੂੰ ਪਰਤਣਾ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਮੁੜ-ਵਸੇਬਾ ਕਾਰਜ ਸੁਚਾਰੂ ਢੰਗ ਨਾਲ ਅਗਲੇ ਪੜਾਅ ਵਧ ਰਹੇ ਹਨ ਅਤੇ ਪਰਿਵਾਰ ਲਗਾਤਾਰ ਆਪਣੇ ਘਰ ਵਾਪਸ ਪਰਤ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਹੜ੍ਹਾਂ ਵਾਲੇ ਪਾਣੀ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2483 ਤੋਂ ਵਧ ਕੇ 2484 ਹੋਈ ਹੈ ਜਦਕਿ ਪ੍ਰਭਾਵਿਤ ਆਬਾਦੀ ਹੁਣ 3,89,279 ਹੈ। ਮਾਲ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਹੋਇਆ ਫ਼ਸਲੀ ...
2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

Hot News
ਚੰਡੀਗੜ੍ਹ, 16 ਸਤੰਬਰ 2025:- ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਖਾਸ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਅਗਵਾਈ ਕਰਨ ਵਾਲੀ ਇਕਾਈ ਹੈ ਅਤੇ ਦੇਸ਼ ਦੇ ਇੰਜੀਨੀਅਰਿੰਗ ਮੈਨੂਫੈਕਚਰਿੰਗ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਕੰਪਨੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਰੌਸ਼ਨੀ ਪਾਈ ਕਿ ਐਚਐਫਐਲ ਦੀ ਕਾਰਗੁਜ਼ਾਰੀ ਦੇਸ਼ੀ ਅਤੇ ਨਿਰਯਾਤ ਮਾਰਕੀਟ ਦੋਵਾਂ ਲਈ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ ’ਤੇ ਕੇਂਦ੍ਰਿਤ ਹੈ, ਜੋ ਕਿ ਵਪਾਰਕ ਵਾਹਨ, ਯਾਤਰੀ ਵਾਹਨ, ਖੇਤੀਬਾੜੀ ਉਪਕਰਣ, ਆਫ-ਹਾਈਵੇ ਸੈਕਟਰ, ਬਿਜਲੀ ਉਤਪਾਦਨ, ਰੇਲਵੇ, ਤ...