Friday, November 14Malwa News
Shadow

Hot News

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।ਬੁਲਾਰੇ ਨ...
ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Hot News
ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ।ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਉਥੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ...
45ਵੇਂ ਦਿਨ ਪੁਲਿਸ ਵੱਲੋਂ 48 ਨਸ਼ਾ ਤਸਕਰ ਗ੍ਰਿਫ਼ਤਾਰ

45ਵੇਂ ਦਿਨ ਪੁਲਿਸ ਵੱਲੋਂ 48 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ 45 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 5974 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 3610 ਐਫ.ਆਈ.ਆਰ ਦਰਜ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਨਸ਼ਿਆਂ ਦੇ ਹੌਟਸਪੌਟਸ 'ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ, ਨਾਈਟ ਡੌਮੀਨੇਸ਼ਨ ਆਪਰੇਸ਼ਨ ਅਤੇ ਛਾਪੇਮਾਰੀ ਸਮੇਤ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ...
ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ਅਨੁਸਾਰ ਪਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸੰਧਵਾਂ

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ਅਨੁਸਾਰ ਪਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸੰਧਵਾਂ

Hot News
ਫਰੀਦਕੋਟ 14 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਖਸ਼ੀਅਤ ਅਤੇ ਉੱਘੇ ਸਮਾਜਿਕ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰ ਬੀ.ਐਡ ਕਾਲਜ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ ਜਦਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਹਮੇਸ਼ਾ ਸਮਾਜਿਕ ਸੁਧਾਰ ਅਤੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਉਪਰੰਤ ਅਸੀਂ ਹਰ ਸਰਕਾਰੀ ਦਫ਼ਤਰ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾਈਆਂ ਹਨ ਤਾਂ ਜੋ ਲੋਕ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣ...
ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

Hot News
ਬਠਿੰਡਾ, 14 ਅਪ੍ਰੈਲ : ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ਪੰਜਾਬ ਕੈਬਨਿਟ ਵਿੱਚ 6 ਐਸਸੀ ਮੰਤਰੀਆਂ ਦੇ ਨਾਲ, ਏਜੀ ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸਸੀ ਸਕਾਲਰਸ਼ਿਪ ਦੀ ਵੰਡ ਕਰਕੇ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਰਹੀਆਂ। ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਦਾ ਮੰਨਣਾ ਸੀ ਕਿ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪਛੜੇ ਵਰਗਾਂ ਦੀ ਸਮੁੱਚੀ ਭਲਾਈ ਨੂੰ ਬਿਹਤਰ ਬਣਾਉਣ...
ਬਿਕਰਮ ਮਜੀਠੀਆ ਹੀ ਹਨ ਪੰਜਾਬ ਵਿੱਚ ਗੈਂਗਸਟਰਵਾਦ ਦੇ ਅਸਲੀ ਕਰਤਾ-ਧਰਤਾ- ਬਲਤੇਜ ਪੰਨੂ

ਬਿਕਰਮ ਮਜੀਠੀਆ ਹੀ ਹਨ ਪੰਜਾਬ ਵਿੱਚ ਗੈਂਗਸਟਰਵਾਦ ਦੇ ਅਸਲੀ ਕਰਤਾ-ਧਰਤਾ- ਬਲਤੇਜ ਪੰਨੂ

Hot News
ਚੰਡੀਗੜ੍ਹ, 14 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਆਗੂ ਬਲਤੇਜ ਪੰਨੂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਤਿੱਖਾ ਹਮਲਾ ਬੋਲਿਆ, ਉਨ੍ਹਾਂ 'ਤੇ ਪਖੰਡ ਅਤੇ ਆਪਣੀ ਤਾਜ਼ਾ ਪ੍ਰੈਸ ਕਾਨਫਰੰਸ ਵਿੱਚ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਪੰਨੂ ਨੇ ਮਜੀਠੀਆ ਨੂੰ ਪੰਜਾਬ ਦੇ ਗੈਂਗਲੈਂਡ ਯੁੱਗ ਦਾ ਮੁੱਖ ਆਰਕੀਟੈਕਟ ਦੱਸਿਆ ਜਿਨਾਂ ਦੀ ਸਰਕਾਰ ਦੌਰਾਨ ਸੂਬੇ ਵਿੱਚ ਵਿਆਪਕ ਕਾਨੂੰਨਹੀਣਤਾ, ਭ੍ਰਿਸ਼ਟਾਚਾਰ ਅਤੇ ਸ਼ੋਸ਼ਣ ਦਾ ਬੋਲਬਾਲਾ ਸੀ। ਬਲਤੇਜ ਪੰਨੂ ਨੇ ਕਿਹਾ, "ਮਜੀਠੀਆ ਵੱਲੋਂ ਅੱਜ ਦੇ ਨਾਟਕੀ ਦੋਸ਼ ਸ਼ਾਂਤੀ ਦਾ ਪ੍ਰਚਾਰ ਕਰਨ ਵਾਲੇ ਭੇੜੀਏ ਵਾਂਗ ਹਨ। ਜਿਸ ਆਦਮੀ ਨੇ 2007 ਤੋਂ 2017 ਤੱਕ ਪੰਜਾਬ ਨੂੰ ਇੱਕ ਗੈਂਗਲੈਂਡ ਵਿੱਚ ਬਦਲ ਦਿੱਤਾ ਸੀ, ਹੁਣ ਉਹ ਸੂਬੇ ਦੀ ਸੁਰੱਖਿਆ ਅਤੇ ਭਲਾਈ ਦੀ ਪਰਵਾਹ ਕਰਨ ਦਾ ਦਿਖਾਵਾ ਕਰ ਰਹੇ ਹਨ। ਜੇਕਰ ਪੰਜਾਬ ਵਿੱਚ ਅਰਾਜਕਤਾ ਲਈ ਕੋਈ ਜ਼ਿੰਮੇਵਾਰ ਹੈ, ਤਾਂ ਉਹ ਮਜੀਠੀਆ ਅਤੇ ਉਨ੍ਹਾਂ ਦੀ ਪਾਰਟੀ ਦਾ ਦਮਨਕਾਰੀ ਅਤੇ ਸ਼ੋਸ਼ਣ ਕਰਨ ਵਾਲਾ ਸ਼ਾਸਨ ਹੈ।"ਪੰਨੂ ਨੇ ਅਕਾਲੀ ਦਲ ਦੇ ਕਾਰਜਕਾਲ ਦੇ ਕਈ ਉਦਾਹਰਣਾਂ ਨੂੰ ਉਜਾਗਰ ਕੀਤਾ ਜਿਨ੍ਹਾਂ ਨੇ ਪੰਜਾਬ ਦੇ ਗ...
ਹਰਜੋਤ ਬੈਂਸ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਦਾ ਨਾਮ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਰੱਖਣ ਦਾ ਐਲਾਨ

ਹਰਜੋਤ ਬੈਂਸ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਦਾ ਨਾਮ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਰੱਖਣ ਦਾ ਐਲਾਨ

Hot News
ਨੰਗਲ 14 ਅਪ੍ਰੈਲ: ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿੱਚ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਸਕੂਲ ਦਾ ਨਾਮ ਡਾ.ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਹੋਵੇਗਾ। ਸਕੂਲ ਵਿਖੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸ. ਬੈਂਸ ਨੇ 1.24 ਕਰੋੜ ਦੀ ਲਾਗਤ ਨਾਲ ਤਿਆਰ 18 ਕਮਰੇ, 51 ਲੱਖ ਨਾਲ ਤਿਆਰ ਫਰਨੀਚਰ ਤੇ 7 ਲੱਖ ਨਾਲ ਤਿਆਰ ਇੰਟਰੈਕਟਿਵ ਪੈਨਲ, ਸਕੂਲ ਨੂੰ ਸਮਰਪਿਤ ਕੀਤੇ। ਉਨ੍ਹਾਂ ਨੇ 4 ਕਰੋੜ ਨਾਲ ਤਿਆਰ ਹੋਣ ਵਾਲੇ ਹਰ ਮੌਸਮ ਅਨੁਕੂਲ ਸਵੀਮਿੰਗ ਪੂਲ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਬਾਰੇ ਜਾਣਕਾਰੀ ਦਿੱਤੀ।ਅੱਜ ਇੱਥੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਜੀ ਨੇ ਸਮਾਜ ਵਿੱਚ ਸਮਾਨਤਾ ਦੇ ਅਧਿਕਾਰ ਦੀ ਪ੍ਰੋੜਤਾ ਕੀਤੀ ਤੇ ਅਜਿਹਾ ਸੰਵਿਧਾਨ ਤਿਆਰ ਕੀਤਾ ਜੋ ਸਰਵ ਪ੍ਰਮਾਣਿਤ ਹੋਇਆ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਹਰ ਵਰਗ ਦੀ ...
ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Hot News
ਸੰਗਰੂਰ, 13 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਫ਼ਸਲ ਦੀ ਖਰੀਦ ਕੀਤੀ ਗਈ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਦਾਣੇ ਦਾਣੇ ਦੀ ਖਰੀਦ ਅਤੇ ਕਿਸਾਨਾਂ ਨੂੰ ਰਾਸ਼ੀ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਅੰਦਰ ਕਰਵਾਉਣ ਲਈ ਵਚਨਬੱਧ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜਬਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ,...
44ਵਾਂ ਦਿਨ : 61 ਨਸ਼ਾ ਤਸਕਰ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

44ਵਾਂ ਦਿਨ : 61 ਨਸ਼ਾ ਤਸਕਰ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ 44 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5926 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ...
ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵ...