2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੋਟਕਪੂਰਾ 11 ਅਪ੍ਰੈਲ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ 'ਤੇ ਵਿਕਸਤ ਕਰਨਾ ਸੂ...








