ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਹੋਵੇਗੀ ਕਲਪ ਕਰਨ : ਚੀਮਾ
ਸੰਗਰੂਰ, 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲ...








