Friday, November 14Malwa News
Shadow

Hot News

ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Hot News
ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।ਵਿਭਾਗ ਦੇ ਵਧੀਕ ਮੁੱਖ...
ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

Hot News
ਪਟਿਆਲਾ, 5 ਅਪ੍ਰੈਲ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਵੱਡੀਆਂ ਸਫਲਤਾਵਾਂ ਸਾਂਝੀਆਂ ਕੀਤੀਆਂ। ਪਟਿਆਲਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਇੱਕ ਨਿਰਣਾਇਕ ਪੜਾਅ ਵਿੱਚ ਦਾਖਲ ਹੋ ਗਈ ਹੈ, ਜਿਸ ਵਿੱਚ ਸਖ਼ਤ ਅਮਲ ਅਤੇ ਇੱਕ ਮਜ਼ਬੂਤ ​​ਪੁਨਰਵਾਸ ਪ੍ਰੋਗਰਾਮ ਦੋਵਾਂ ਨੇ ਰਾਜ ਭਰ ਵਿੱਚ ਉਤਸ਼ਾਹਜਨਕ ਨਤੀਜੇ ਦਿੱਤੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਵਿੱਚ, ਪੰਜਾਬ ਪੁਲਿਸ ਨੇ 196 ਕਿੱਲੋਗਰਾਮ ਹੈਰੋਇਨ, 55 ਕਿੱਲੋਗਰਾਮ ਚਰਸ ਅਤੇ ਗਾਂਜਾ, ਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਗੋਲੀਆਂ, ਅਫ਼ੀਮ, ਭੁੱਕੀ ਅਤੇ ਸਿੰਥੈਟਿਕ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਵੱਖ-ਵੱਖ ਕਾਰਵਾਈਆਂ ਦੌਰਾਨ ਜ਼ਬਤ ਕੀਤੇ ਗਏ ਨਸ਼ਿਆਂ ਦੇ ਪੈਸੇ ਦੀ ਕੁੱਲ ਕੀਮਤ ਲਗਭਗ 6 ਕਰੋੜ ਹੈ। ਅਧਿਕਾਰਤ ਅੰਕੜਿਆਂ ਅਨੁਸਾਰ, 2,954 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4,919 ਨਸ਼ਿਆਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਡਾ. ਬਲਬੀਰ ਸਿੰਘ ਨੇ ਕਿਹ...
ਪਿੰਜੌਰ ‘ਚ ਵੀ 100 ਏਕੜ ‘ਚ ਬਣਾਈ ਜਾਵੇਗੀ ਫਿਲਮ ਸਿਟੀ : ਨਾਇਬ ਸੈਣੀ

ਪਿੰਜੌਰ ‘ਚ ਵੀ 100 ਏਕੜ ‘ਚ ਬਣਾਈ ਜਾਵੇਗੀ ਫਿਲਮ ਸਿਟੀ : ਨਾਇਬ ਸੈਣੀ

Haryana, Hot News
ਚੰਡੀਗੜ੍ਹ, 5 ਅਪ੍ਰੈਲ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਫਿਲਮ ਜਗਤ ਨੂੰ ਪ੍ਰੋਤਸਾਹਨ ਦੇਣ ਅਤੇ ਕਲਾਕਾਰਾਂ ਨੂੰ ਪ੍ਰੋਤਸਾਹਨ ਦੇਣ ਲਈ 2 ਪੜਾਆਂ ਵਿੱਚ ਫਿਲਮ ਸਿਟੀ ਬਨਾਉਣ ਦਾ ਫੈਸਲਾ ਕੀਤਾ ਹੈ। ਪਹਿਲੇ ਪੜਾਅ ਵਿੱਚ ਜਿਲ੍ਹਾ ਪੰਚਕੂਲਾ ਦੇ ਪਿੰਜੌਰ ਵਿੱਚ 100 ਏਕੜ ਵਿੱਚ ਫਿਲਮ ਸਿਟੀ ਬਣਾਈ ਜਾ ਰਹੀ ਹੈ। ਇਸ ਦੇ ਲਈ ਜਮੀਨ ਨਿਰਧਾਰਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਪਰਿਯੋਜਨਾ ਲਈ ਕੰਸਲਟੇਂਟ ਲਗਾਉਣ ਦੀ ਪ੍ਰਕ੍ਰਿਆ ਜਾਰੀ ਹੈ। ਜਲਦੀ ਹੀ ਫਿਲਮ ਸਿਟੀ ਦਾ ਨਿਰਮਾਣ ਕੰਮ ਸ਼ੁਰੂ ਹੋ ਜਾਵੇਗਾ। ਦੂਜੇ ਪੜਾਅ ਵਿੱਚ ਗੁਰੂਗ੍ਰਾਮ ਵਿੱਚ ਫਿਲਮ ਸਿਟੀ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੇ ਲਈ ਜਮੀਨ ਦੇ ਚੋਣ ਦੀ ਪ੍ਰਕ੍ਰਿਆ ਜਾਰੀ ਹੈ। ਇਸ ਨਾਲ ਸਿਨੇਮਾ ਜਗਤ ਨਾਲ ਜੁੜੇ ਕਲਾਕਾਰਾਂ ਨੂੰ ਨਾ ਸਿਰਫ ਫਾਇਦਾ ਸਗੋ ਸੂਬੇ ਵਿੱਚ ਰੁਜਗਾਰ ਦੇ ਨਵੇਂ ਮੌਕੇ ਵੀ ਸ੍ਰਿਜਤ ਹੋਣਗੇ।ਮੁੱਖ ਮੰਤਰੀ ਅੱਜ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ ਵਿੱਚ ਸਿਨੇ ਫਾਉਂਡੇਸ਼ਨ, ਹਰਿਆਣਾ (ਵਿਸ਼ਵ ਸੰਵਾਦ ਕੇਂਦਰ) ਅਤੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ ਦੇ ਸੰਯੁਕਤ ਤੱਤਵਾਧਾਨ ਵਿੱਚ ਪ੍ਰਬੰਧਿਤ ਦੋ ਦਿਨਾਂ ਫਿਲਮ ਮਹੋਤਸਵ ਦੇ...
36ਵਾਂ ਦਿਨ : 71 ਗ੍ਰਿਫ਼ਤਾਰੀਆਂ, 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

36ਵਾਂ ਦਿਨ : 71 ਗ੍ਰਿਫ਼ਤਾਰੀਆਂ, 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

Hot News
ਚੰਡੀਗੜ੍ਹ, 5 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 36 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4990 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।ਇਸ ਸਬੰਧੀ ਵੇਰਵੇ ਸਾਂਝੇ...
35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 35 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4874 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ, 4318 ਨਸ਼ੀਲੀਆਂ ਗੋਲੀਆਂ ਅਤੇ 5760 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾ...
ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Hot News
ਚੰਡੀਗੜ, ਅਪ੍ਰੈਲ 4 : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ । ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਕੀਤੇ। ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰੂਗਨ ਅਤੇ ਬ੍ਰਿਗ: ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਅਤੇ ਵੱਖ ਵੱਖ ਭਲਾਈ ਸਕੀਮਾਂ ਅਧੀਨ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ।ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ।...
ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਟਰੋਲ ਰੂਮ ਸਥਾਪਤ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਰੋਕਣ ਲਈ ਕੰਟਰੋਲ ਰੂਮ ਸਥਾਪਤ

Hot News
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ, ਸ਼ਿਕਾਇਤ ਕੇਂਦਰ ਜਾਂ ਕੰਟਰੋਲ ਰੂਮ 96461-06835, 96461-06836 ਜਾਂ ਟੋਲ-ਫਰੀ ਨੰਬਰ 1912 ’ਤੇ ਰਿਪੋਰਟ ਕਰਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਢਿੱਲੀਆਂ ਜਾਂ ਲਟਕਦੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਦੀਆਂ ਤਸਵੀਰਾਂ, ਸਥਾਨ ਦੇ ਵੇਰਵਿਆਂ ਸਮੇਤ, ਵਟਸਐਪ ਰਾਹੀਂ 96461-06836 ’ਤੇ ਭੇਜੀਆਂ ਜਾ ਸਕਦੀਆਂ ਹਨ।ਕਿਸਾ...
19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨ...
ਗੈਰਕਾਨੂੰਨੀ ਦਵਾਈਆਂ ਵੇਚਣ ਵਾਲਿਆਂ ਖਿਲਾਫ ਪਰਚਾ ਦਰਜ

ਗੈਰਕਾਨੂੰਨੀ ਦਵਾਈਆਂ ਵੇਚਣ ਵਾਲਿਆਂ ਖਿਲਾਫ ਪਰਚਾ ਦਰਜ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ 'ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜੁਆਇੰਟ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਨੇ ਮੈਸਰਜ਼ ਜਨਕ ਰਾਜ ਨਰਿੰਦਰ ਕੁਮਾਰ, ਨਵੀਂ ਅਨਾਜ ਮੰਡੀ, ਹੁਸ਼ਿਆਰਪੁਰ ਵਿਖੇ ਅਚਨਚੇਤ ਛਾਪਾ ਮਾਰਿਆ ਅਤੇ ਜਾਂਚ ਦੌਰਾਨ ਟੀਮ ਨੂੰ ਆਈਪ੍ਰੋਕੈਮ ਐਗਰੀ ਕੇਅਰ, ਪੰਚਕੂਲਾ, ਹਰਿਆਣਾ ਵੱਲੋਂ ਬਣਾਏ ਅਤੇ ਮਾਰਕੀਟ ਕੀਤੇ ਗਏ ਪਾਬੰਦੀਸ਼ੁਦਾ ਅਮੋਨੀਅਮ ਸਾਲਟ- ਗਲਾਈਫੋਸੇਟ 71% ਐਸ.ਜੀ. ਦੇ 99 ਪੈਕੇਟ (ਹਰੇਕ 100 ਗ੍ਰਾਮ) ਬਰਾਮਦ ਕੀਤੇ ਗਏ ਹਨ।ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਵੱਡੀ ਮਾਤਰਾ...
ਰਿਸ਼ਵਤ ਲੈਂਦਾ ਹੋਮਿਓਪੈਥੀ ਡਾਕਟਰ ਕਾਬੂ

ਰਿਸ਼ਵਤ ਲੈਂਦਾ ਹੋਮਿਓਪੈਥੀ ਡਾਕਟਰ ਕਾਬੂ

Hot News
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ ਰਿਹਾ ਹੈ, ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ’ਤੇ ਚੱਲ ਰਹੇ ਇੱਕ ਅਦਾਲਤੀ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਡਾ. ਸੁਮਿਤ ਸਿੰਘ ਦੀ ਗਵਾਹੀ ਦੇਣ ਦੇ ਇਵਜ਼ ਵਿੱਚ ਸੀ। ਬਾਅਦ ਵਿੱਚ ਇਹ ਰਕਮ 3.50 ਲੱਖ ਰੁਪਏ ਤੱਕ ਘਟਾ ਦਿੱਤੀ ਗਈ। ਬੁਲਾਰੇ...