Thursday, November 26Malwa News
Shadow

Hot News

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਬੇਨੜਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿਹਤ ਕੇਂਦਰ ਦਾ ਉਦਘਾਟਨ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਬੇਨੜਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿਹਤ ਕੇਂਦਰ ਦਾ ਉਦਘਾਟਨ

Hot News
ਧੂਰੀ, 14 ਨਵੰਬਰ:  ਪਿੰਡ ਬੇਨੜਾ, ਬਲਾਕ ਧੂਰੀ ਵਿਖੇ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਸਿਹਤ ਕੇਂਦਰ (ਹੈਲਥ ਐਂਡ ਵੈਲਨੈੱਸ ਸੈਂਟਰ) ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਅਤੇ ਪਿੰਡ ਪੱਧਰ ’ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਪਿੰਡ ਬੇਨੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਉਨ੍ਹਾਂ ਦੱਸਿਆ ਕਿ ਇਸ ਸਿਹਤ ਕੇਂਦਰ ਵਿਖੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੇਂਦਰ ਵਿਖੇ ਸ਼ੂਗਰ, ਬਲੱਡ ਪ੍ਰੈਸ਼ਰ ਸਮੇਤ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਸਕ੍ਰੀਨਿੰਗ ਕੀਤੀ ਜਾਂਦੀ ਹੈ। ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ ਵੱਲੋਂ ਮਰੀਜ਼ਾਂ ਦੀ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Hot News
ਲਹਿਰਾਗਾਗਾ, 14 ਨਵੰਬਰ- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬਲਾਕ, ਲਹਿਰਾ ਮੰਡੀ ਅਤੇ ਮੂਨਕ ਮੰਡੀ ਦੀਆਂ 40 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਔਰਤਾਂ ਨੂੰ ਆਪਣੇ ਇਲਾਕੇ ਵਿੱਚ ਰੁਜ਼ਗਾਰ ਦਾ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੀ ਰੋਜ਼ਾਨਾ ਦੇਖਭਾਲ, ਪੌਸ਼ਟਿਕ ਖੁਰਾਕ ਦੀ ਵੰਡ ਅਤੇ ਕੇਂਦਰਾਂ ਦੀ ਸਾਫ਼-ਸਫ਼ਾਈ ਲਈ ਲੋੜੀਂਦਾ ਸਹਿਯੋਗ ਮਿਲੇਗਾ। ਨਵ-ਨਿਯੁਕਤ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਕਿਹਾ, “ਜਦੋਂ ਕੋਈ ਬੱਚਾ ਪਹਿਲੀ ਵਾਰ ਆਂਗਣਵਾੜੀ ਕੇਂਦਰ ਆਉਂਦਾ ਹੈ ਤਾਂ ਉਸ ਨੂੰ ਨਵੀਂ ਥਾਂ ਅਤੇ ਨਵੇਂ ਚਿਹਰਿਆਂ ਨਾਲ ਰਚਣ-ਮਿਚਣ ਲਈ ਸਮਾਂ ਲੱਗਦਾ ਹੈ। ਉਸ ਦਾ ਹੱਥ ਫੜ ਕੇ ਖੇਡ ਵਿੱਚ ਸ਼ਾਮਲ ਕਰਨਾ, ਉਸ ਦੀ ਗੱਲ ਧਿਆਨ ਨਾਲ ਸੁਣਨੀ ਅਤੇ ਉਸ ਦੀ ਲੋੜ ਨੂੰ ਸਮਝਣਾ ਤੁਹਾਡੀ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ। ਤੁਹਾਡੀ ਦੇਖਭਾਲ ਨਾਲ ਬੱਚੇ ਆਂਗਣਵਾੜੀ ਕੇਂਦਰ ਵਿੱਚ ਅਪਣੱਤ ਮਹਿਸੂਸ ਕਰਨਗੇ।” ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ‘ਸ਼ਹੀਦੀ ਸਭਾ’ ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ‘ਸ਼ਹੀਦੀ ਸਭਾ’ ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 13 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਆਗਾਮੀ 'ਸ਼ਹੀਦੀ ਸਭਾ' ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਆਉਣ ਵਾਲੀ ਸੰਗਤ ਲਈ ਵਿਆਪਕ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 'ਸ਼ਹੀਦੀ ਸਭਾ' ਨੂੰ ਸ਼ਾਂਤਮਈ, ਸਤਿਕਾਰਯੋਗ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼ਹੀਦੀ ਸਭਾ ਸਿਰਫ਼ ਇੱਕ ਸਾਲਾਨਾ ਧਾਰਮਿਕ ਇਕੱਠ ਹੀ ਨਹੀਂ, ਸਗੋਂ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਪਵਿੱਤਰ ਮੌਕਾ ਹੈ। ਧਰਮ, ਸੱਚਾਈ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਦਿੱਤੀ ਗਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।" ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸ਼ਹੀਦੀ...
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

Hot News
*ਚੰਡੀਗੜ੍ਹ, 13 ਨਵੰਬਰ:* "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਕੁਝ ਉਪਬੰਧਾਂ ਬਾਰੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗਠਤ ਕੀਤੀ ਗਈ ਤਾਲਮੇਲ ਕਮੇਟੀ ਦੀ ਚੌਥੀ ਮੀਟਿੰਗ ਅੱਜ ਇੱਥੇ ਹੋਈ। ਇਸ ਮੀਟਿੰਗ ਉਪਰੰਤ ਤਾਲਮੇਲ ਕਮੇਟੀ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਕਮੇਟੀ ਇਸ ਅਤਿ-ਸੰਵੇਦਨਸੀਲ ਮਾਮਲੇ ਦੇ ਹੱਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ 18 ਨਵੰਬਰ, 2026 ਨੂੰ ਸਰਕਟ ਹਾਊਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਪਹਿਰ 12:00 ਵਜੇ ਪੁੱਜੇਗੀ। ਤਾਲਮੇਲ ਕਮੇਟੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਿੱਖ ਵਿਦਵਾਨਾਂ ਦੀ ਕਮੇਟੀ ਦੇ ਕੋਆਰਡੀਨੇਟਰ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਇਸ ਮਸਲੇ ਦੇ ਸੰਜੀਦਾ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੂੰ ਵੀ ਮੀਟਿੰਗ ...
ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਹਾੜ੍ਹੀ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਲਈ ਵਧੇਰੇ ਝਾੜ ਅਤੇ ਬਿਹਤਰ ਆਮਦਨ ਯਕੀਨੀ ਬਣਾਉਣ ਵਾਸਤੇ  ਕਿਸਾਨਾਂ ਨੂੰ ਸਬਸਿਡੀ ਉਤੇ 2,42,218 ਕੁਇੰਟਲ ਕਣਕਵਦਾ ਬੀਜ ਦਿੱਤੇ ਜਾਣ ਦਾ ਟੀਚਾ ਹੈ, ਜਿਸ ਵਿੱਚੋਂ ਹੁਣ ਤੱਕ 2.07 ਲੱਖ ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੰਡਿਆ ਜਾ ਚੁੱਕਾ ਹੈ। ਇਹ ਵੰਡ 50 ਕਰੋੜ ਰੁਪਏ ਦੀ ਸਹਾਇਤਾ ਸਕੀਮ ਤਹਿਤ ਕੀਤੀ ਜਾ ਰਹੀ ਹੈ, ਜਿਸ ਅਧੀਨ ਕਿਸਾਨਾਂ ਨੂੰ ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਵੱਲੋਂ ਸਿਫ਼ਾਰਸ਼ ਕੀਤੇ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ ’ਤੇ ਮੁਹੱਈਆ ਕਰਵਾਏ ਜਾ ਹਨ, ਜਿਸ ਵਿੱਚ ਸਬਸਿਡੀ ਦੀ ਵੱਧ ਤੋਂ ਵੱਧ ਹੱਦ 2,000 ਰੁਪਏ ਪ੍ਰਤੀ ਹੈਕਟੇਅਰ ਰੱਖੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਤੋਂ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲੇਗਾ। ਕਣਕ ਦੇ ਬੀਜ ’ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ 2.18 ਲੱਖ ਤੋਂ ਵੱਧ ਕਿਸਾਨ http://agrimachinerypb.com ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਚੁ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

Hot News
ਚੰਡੀਗੜ੍ਹ, 13 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 297ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 163 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,072 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਦਾਮਪੁਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਦਾਮਪੁਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਕੀਤਾ ਉਦਘਾਟਨ

Hot News
ਭਵਾਨੀਗੜ੍ਹ, 12 ਨਵੰਬਰ 2026 ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਨਦਾਮਪੁਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ। ਉਨ੍ਹਾਂ ਪਿੰਡ ਦੇ ਜਿੰਮ ਦਾ ਵੀ ਉਦਘਾਟਨ ਕੀਤਾ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੀ ਰੁਚੀ ਅਨੁਸਾਰ ਖੇਡ ਚੁਣ ਕੇ ਨਿਯਮਤ ਅਭਿਆਸ ਕਰਨ ਲਈ ਪ੍ਰੇਰਿਆ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪਿੰਡ ਵਿੱਚ ਹੀ ਖੇਡ ਮੈਦਾਨ ਅਤੇ ਜਿੰਮ ਦੀ ਸਹੂਲਤ ਮਿਲਣ ਨਾਲ ਬੱਚਿਆਂ ਤੇ ਨੌਜਵਾਨਾਂ ਲਈ ਖੇਡਾਂ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਸੌਖਾ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਵਿੱਚ ਬੱਚੇ ਖੇਡਾਂ ਦੇ ਬੁਨਿਆਦੀ ਹੁਨਰ ਸਿੱਖ ਸਕਣਗੇ, ਆਪਣੇ ਸਾਥੀਆਂ ਨਾਲ ਅਭਿਆਸ ਕਰ ਸਕਣਗੇ ਅਤੇ ਸਕੂਲੀ ਤੇ ਹੋਰ ਖੇਡ ਮੁਕਾਬਲਿਆਂ ਦੀ ਤਿਆਰੀ ਕਰ ਸਕਣਗੇ। ਜਿੰਮ ਦੀ ਸਹੂਲਤ ਨਾਲ ਖਿਡਾਰੀਆਂ ਨੂੰ ਆਪਣੀ ਖੇਡ ਲਈ ਲੋੜੀਂਦੀ ਸਰੀਰਕ ਤਿਆਰੀ ਕਰਨ ਅਤੇ ਹੋਰ ਪਿੰਡ ਵਾਸੀਆਂ ਨੂੰ ਨਿਯਮਤ ਕਸਰਤ ਕਰਨ ਦਾ ਮੌਕਾ ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ

Hot News
ਖੰਨਾ, 12 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਪੰਜਾਬੀ ਬਾਗ ਕਲੋਨੀ ਵੈਲਫੇਅਰ ਸੋਸਾਇਟੀ, ਖੰਨਾ ਅਤੇ ਸਮੂਹ ਕਲੋਨੀ ਨਿਵਾਸੀਆਂ ਵੱਲੋਂ 15 ਨਵੰਬਰ ਨੂੰ ਮੁੱਖ ਪਾਰਕ, ਪੰਜਾਬੀ ਬਾਗ ਕਲੋਨੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪ੍ਰਬੰਧਕਾਂ ਨੇ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ, 11 ਵਜੇ ਤੋਂ 12 ਵਜੇ ਤੱਕ ਕੀਰਤਨ ਅਤੇ ਦੁਪਹਿਰ 12 ਵਜੇ ਅਰਦਾਸ ਹੋਵੇਗੀ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਸਮਾਗਮ ਵਿੱਚ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਅਤੇ ਉਪ ਪ੍ਰਧਾਨ ਕਰਮਜੀਤ ਸਿੰਘ ਵਿਸ਼ੇਸ਼ ਮਹਿਮ...
ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ’ਚ ਬਾਕਸ ਕ੍ਰਿਕਟ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ’ਚ ਬਾਕਸ ਕ੍ਰਿਕਟ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Hot News
ਹੁਸ਼ਿਆਰਪੁਰ, 12 ਨਵੰਬਰ: ਪੰਜਾਬ ਸਰਕਾਰ ਦੀ  ‘ਰੰਗਲਾ ਪੰਜਾਬ’ਪਹਿਲਕਦਮੀ ਤਹਿਤ ਹੁਸ਼ਿਆਰਪੁਰ ਵਿੱਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਕਸ ਕ੍ਰਿਕਟ ਮੈਦਾਨ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਵਿਧਾਇਕ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਪੇਂਡੂ ਪੱਧਰ ’ਤੇ 30 ਤੋਂ ਵੱਧ ਸਪੋਰਟਸ ਪਾਰਕ ਬਣਾਏ ਜਾ ਚੁੱਕੇ ਹਨ, ਤਾਂ ਜੋ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਆਲੇ-ਦੁਆਲੇ ਹੀ ਖੇਡਾਂ ਲਈ ਢੁਕਵੀਂ ਜਗ੍ਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਦੇ ਵਿਸਥਾਰ ਦੇ ਨਾਲ-ਨਾਲ ਇੰਡੋਰ ਸਟੇਡੀਅਮ ਵਿੱਚ ਜੂਡੋ ਹਾਲ ਦਾ ਵੀ ਵਿਸਥਾਰ ਕੀਤਾ ਗਿਆ ਹੈ ਅਤੇ ਸਟੇਡੀਅਮ ਦੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱ...
ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਰ ਪੱਖੋਂ ਖੜ੍ਹੀ ਹੈ ਪੰਜਾਬ ਸਰਕਾਰ — ਵਿਧਾਇਕ ਨਰਿੰਦਰ ਕੌਰ ਭਰਾਜ

ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਰ ਪੱਖੋਂ ਖੜ੍ਹੀ ਹੈ ਪੰਜਾਬ ਸਰਕਾਰ — ਵਿਧਾਇਕ ਨਰਿੰਦਰ ਕੌਰ ਭਰਾਜ

Hot News
ਸੰਗਰੂਰ, 12 ਨਵੰਬਰ 2026- ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬੀਤੇ ਦਿਨੀਂ ਵਾਪਰੇ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਵੀ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਵਿਧਾਇਕ ਭਰਾਜ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਬਣਦਾ ਮੁਆਵਜ਼ਾ ਛੇਤੀ ਜਾਰੀ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਦੇ ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਭਰਾਜ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਜਾਨਾਂ ਗਈਆਂ ਹਨ। ਮ੍ਰਿਤਕਾਂ ਵਿੱਚ ਪਿੰਡ ਫਤਿਹਗੜ੍ਹ ਛੰਨਾ ਦੀ ਇੱਕ ਮਹਿਲਾ ਸ਼ਾਮਲ ਹੈ, ਜੋ ਆਪਣੇ ਬੱਚੇ ਦੀ ਕੀਮੋਥੈਰੇਪੀ ਕਰਵਾਉਣ ਲਈ ਉਸ ਨੂੰ ਚੰਡੀਗੜ੍ਹ ਲੈ ਕੇ ਜਾ ਰਹੀ ਸ...