8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ
ਜਲੰਧਰ, 4 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਚਾਰ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ, ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਲੋੜੀ...







