Friday, November 14Malwa News
Shadow

Hot News

ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

Hot News
ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ਤੱਕ ਪਹ...
ਰਾਜ ਸੂਚਨਾ ਕਮਿਸ਼ਨਰ ਦੀ ਚਿੱਤਰਕਲਾ

ਰਾਜ ਸੂਚਨਾ ਕਮਿਸ਼ਨਰ ਦੀ ਚਿੱਤਰਕਲਾ

Hot News
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਹੈ। ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ। ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ਵਾਤਾਵਰਣ ਅਤੇ ਸੱ...
ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ। ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ। ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂ...
33ਵੇਂ ਦਿਨ 59 ਨਸ਼ਾ ਤਸਕਰਾ ਗ੍ਰਿਫ਼ਤਾਰ

33ਵੇਂ ਦਿਨ 59 ਨਸ਼ਾ ਤਸਕਰਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 2 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 33ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 33 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4765 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ , ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ...
ਮੀਤ ਹੇਅਰ ਨੇ ਕੀਤਾ ਵਕਫ ਬਿੱਲ ਦਾ ਵਿਰੋਧ

ਮੀਤ ਹੇਅਰ ਨੇ ਕੀਤਾ ਵਕਫ ਬਿੱਲ ਦਾ ਵਿਰੋਧ

Hot News
ਨਵੀਂ ਦਿੱਲੀ, 2 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ। ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿ...
ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ

ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ

Hot News
ਫਰੀਦਕੋਟ, 2 ਅਪ੍ਰੈਲ : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ - ਇਗਨਾਈਟ 2K25 ਨੂੰ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਨਵੇਂ ਵਿਦਿਆਰਥੀਆਂ ਦਾ ਅਕਾਦਮਿਕ ਭਾਈਚਾਰੇ ਵਿੱਚ ਸਵਾਗਤ ਕੀਤਾ, ਜਿਸ ਨਾਲ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਦੋਸਤੀ ਅਤੇ ਖੁਸ਼ੀ ਵਧੀ।ਪ੍ਰੋ. (ਡਾ.) ਰਾਜੀਵ ਸੂਦ, ਮਾਨਯੋਗ ਵਾਈਸ ਚਾਂਸਲਰ, BFUHS, ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ, ਡਾ. ਸੂਦ ਵਲੋਂ ਦਿਲਚਸਪ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਿਦਿਆਰਥੀ ਜੀਵਨ ਵਿੱਚ ਪਾਠਕ੍ਰਮ ਤੋਂ ਇਲਾਵਾ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਅਤੇ ਆਪਣੇ ਬਚਪਨ ਦੇ ਸੱਭਿਆਚਾਰਕ ਤਿਉਹਾਰਾਂ ਦੇ ਪੁਰਾਣੇ ਪਲਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਫਰੈਸ਼ਰਾਂ ਦੀ ਉਤਸ਼ਾਹੀ ਭਾਗੀਦਾਰੀ ਲਈ ਪ੍ਰਸ਼ੰਸਾ ਕੀਤੀ ਅਤੇ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕਰਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈ...
ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਲਈ ਸ਼ਡਿਊਲ ਜਾਰੀ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਲਈ ਸ਼ਡਿਊਲ ਜਾਰੀ

Hot News
ਚੰਡੀਗੜ੍ਹ, 2 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ: ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 4-4-2025 ਤੱਕ (ਸ਼ੁੱਕਰਵਾਰ) ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 9-4-2025 ਨੂੰ (ਬੁੱਧਵਾਰ) ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਇਰ ਕਰਨ ਦੀ ਮਿਆਦ 9-4-25 (ਬੁੱਧਵਾਰ) ਤੋਂ 24-4-25 (ਵੀਰਵਾਰ) ਤੱਕ ਇਤਰਾਜ਼ਾਂ ਦੇ ਦਾਅਵਿਆਂ ਦਾ ਨਿਪਟਾਰਾ 2-5-2025 ਤੱਕ (ਸ਼ੁੱਕਰਵਾਰ) ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5-5-25 ਨੂੰ (ਸੋਮਵਾਰ)ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।...
ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

Hot News
ਬਰਨਾਲਾ, 1 ਅਪ੍ਰੈਲ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਿਵਲ, ਪੁਲਿਸ ਪ੍ਰਸ਼ਾਸਨ ਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਵਿਆਪਕ ਮੁਹਿੰਮ ਜਾਰੀ ਰੱਖੀ ਜਾਵੇ। ਇਸ ਮੌਕੇ ਸਾਰੇ ਵਿਭਾਗਾਂ ਨੇ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ...
ਕਪੂਰਥਲਾ ‘ਚ ਚੱਲਿਆ ਬੁਲਡੋਜ਼ਰ

ਕਪੂਰਥਲਾ ‘ਚ ਚੱਲਿਆ ਬੁਲਡੋਜ਼ਰ

Hot News
ਕਪੂਰਥਲਾ, 1 ਅਪ੍ਰੈਲ : ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਨਜ਼ਾਇਜ਼ ਕਬਜਾ ਕਰਕੇ ਬਣਾਈਆਂ ਹੋਈਆਂ ਸਨ, ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਦੇ 34 ਕੇਸ ਦਰਜ ਹਨ। ਐਸ.ਐਸ.ਪੀ. ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਪੰਚਾਇਤੀ ਜ਼ਮੀਨ ਉੱਪਰ ਗੈਰਕਾਨੂੰਨੀ ਤਰੀਕੇ ਨਾਲ ਜਿਊਣਾ ਸਿੰਘ ਪੁੱਤਰ ਗੁਰਨਾਮ ਸਿੰਘ ਤੇ ਉਸਦੀ ਪਤਨੀ ਭਾਨੀ ਵਲੋਂ ਕੀਤੀ ਗਈ ਨਜ਼ਾਇਜ਼ ਉਸਾਰੀ ਨੂੰ ਢਾਹਿਆ ਗਿਆ। ਜਿਊਣਾ ਸਿੰਘ ਉੱਪਰ ਐਨ.ਡੀ.ਪੀ.ਐਸ. ਦੇ 5 ਤੇ ਉਸਦੀ ਪਤਨੀ ਭਾਨੀ ਉੱਪਰ 4 ਮੁਕੱਦਮੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਇਸ ਤੋਂ ਇਲਾਵਾ ਸ਼ੇਰ ਸਿੰਘ ਤੇ ਉਸਦੇ ਪੁੱਤਰਾਂ ਕਾਲਾ ਸਿੰਘ, ਮਹਿਤਾਬ ਸਿੰਘ ਵਲੋਂ ਕੀਤੀ ਨਜ਼ਾਇਜ਼ ਉਸਾਰੀ ਨੂੰ ਢਾਹਿਆ ਗਿਆ...
ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ

ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ

Hot News
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ. ਨੇ ਕਿਹਾ ਕਿ ਪਛਵਾੜਾ ਖਾਨ, ਜੋ ਕਿ 31 ਮਾਰਚ, 2015 ਤੋਂ ਬੰਦ ਸੀ, ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਗਰਮ ਤੇ ਦੂਰਅੰਦੇਸ਼ ਅਗਵਾਈ ਹੇਠ ਦਸੰਬਰ 2022 ਵਿੱਚ ਸਫਲਤਾਪੂਰਵਕ ਮੁੜ ਸੁਰਜੀਤ ਕੀਤਾ ਗਿਆ। ਪੁਨਰ ਸੁਰਜੀਤੀ ਤੋਂ ਬਾਅਦ, ਇਸ ਕੋਲ ਖਾਨ ਨੇ ਪੀ.ਐਸ.ਪੀ.ਸੀ.ਐਲ. ਦੇ ਥਰਮਲ ਪਾਵਰ ਸਟੇਸ਼ਨਾਂ ਨੂੰ 115 ਲੱਖ ਟਨ ਕੋਲਾ ਸਪਲਾਈ ਕੀਤਾ ਹੈ, ਜਿਸ ਨਾਲ ਕੋਲ ਇੰਡੀਆ ਲਿਮਟਿਡ (ਸੀ.ਆਈ.ਐਲ.) ਤੋਂ ਪ੍ਰਾਪਤ ਕੀਤੇ ਗਏ ਕੋਲੇ ਦੇ ਮੁਕਾਬਲੇ 950 ਕਰੋੜ ਰੁਪਏ ਦੀ ਅ...