ਫਿਰੋਜ਼ਪੁਰ ‘ਚ ਫੜ੍ਹੀ ਗਈ ਸਾਢੇ ਤਿੰਨ ਕਿੱਲੋ ਹੈਰੋਇਨ
ਫਿਰੋਜ਼ਪੁਰ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-05-ਏਐਮ-5620) ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲ...








