ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 8 ਸਤੰਬਰ:*
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਮਾਨਸਾ, ਮੋਗਾ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 3 ਹੋਰ ਮੌਤਾਂ ਦਰਜ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 51 ਹੋ ਗਈ ਹੈ।
ਫ਼ਸਲਾਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਹੁਣ ਤੱਕ 1,84,938.05 ਹੈਕਟੇਅਰ ਤੋਂ ਵੱਧ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਘਰਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਜਾਰੀ ਹੈ ਅਤੇ ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਹੀ ਇਸ ਬਾਰੇ ਪੂਰੀ ਜਾਣਕਾਰੀ ਉਪਲਬਧ ਹੋ ਸਕੇਗੀ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 77 ਹੋਰ ਵਿਅਕਤੀਆਂ ਨੂੰ ਹ...








