ਕਮਜ਼ੋਰ ਵਰਗਾਂ ਲਈ 9.55 ਕਰੋੜ ਦੀ ਰਾਸ਼ੀ ਜਾਰੀ : ਬਲਜੀਤ ਕੌਰ
ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ...







