ਪੰਜਾਬ ਦੇ ਕਿਸਾਨਾਂ ਨੂੰ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕੀਤੇ ਅਲਾਟ
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ ਜਾ ਰਿਹਾ ਹੈ। ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ੍ਰੀ ਨਰੇਸ਼ ਪੁਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਅਗਾਂਹਵਧੂ ਕਦਮ ਸੂਬੇ ਦੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਖੇਤਰ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਟਿਕਾਊ ਭਵਿੱਖ ਵਿੱਚ ਅਹਿਮ ਯੋਗਦਾਨ ਪਾਵੇਗਾ। ਇਸ ਪ੍ਰਸਤਾਵਿਤ ਨੀਤੀ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਖਪਤ ਤੋਂ ਵੱਧ ਸੂਰਜੀ ਊਰਜਾ ਪੈਦਾ ਕਰਨ ਉਤੇ ਲਾਭ ਦਿੱਤਾ ਜਾਵੇਗਾ। ਇਸ ਵਾਧੂ ਊਰਜਾ ਨੂੰ ਗਰਿੱਡ ਵਿੱਚ ਭੇਜਿਆ ਜਾਵੇਗਾ, ਜੋ ਸੂਬੇ ਦੀ ਊਰਜਾ ਸਪਲਾਈ ਵਿੱਚ ਯੋਗਦਾਨ ਪਾਵੇਗੀ ਅਤੇ ਪੰਜਾਬ ਨੂ...








