ਪੰਜਾਬ ‘ਚੋਂ ਹੋਵੇਗਾ ਨਸ਼ਿਆਂ ਦਾ ਮੁਕੰਮਲ ਸਫਾਇਆ : ਰਾਜਪਾਲ
ਚੰਡੀਗੜ੍ਹ, 21 ਮਾਰਚ : ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। 16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 25 ਫਰਵਰੀ ਨੂੰ ਬਹੁਤ ਹੀ ਦ੍ਰਿੜ੍ਹ ਅਤੇ ਕੇਂਦਰਿਤ ਢੰਗ ਨਾਲ ਨਸ਼ਿਆਂ ਵਿਰੁੱਧ ਜੰਗ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਦੀ ਸ਼ੁਰੂਆਤ ਕਰ ਕੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਲੜਾਈ ਤੇਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦ੍ਰਿੜ੍ਹ ਸੰਕਲਪ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸੂਬੇ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕਰਦਿਆ...








