ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 15 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1936 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 945 ਗ੍ਰਾਮ ਹੈਰੋਇਨ, 43 ਕਿਲੋ ਭੁੱਕੀ, 3098 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 76310 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ...








