Saturday, March 28Malwa News
Shadow

Hot News

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੁਹਾਲੀ, 12 ਮਾਰਚ:ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਤੱਕ ਪਹੁੰਚ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀ...
ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

Hot News
ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ...
ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ। ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ...
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਸ ਮੌਕੇ ਬੋਲਦ...
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Hot News
ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ...
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ। ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Hot News
ਫਰੀਦਕੋਟ, 12 ਮਾਰਚ - ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ਇ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 11 ਮਾਰਚ:ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

Hot News
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪ...
ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ 11 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ। ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿੰਦ ...