Sunday, October 11Malwa News
Shadow

Hot News

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ

Hot News
ਬਰਨਾਲਾ, 26 ਸਤੰਬਰ- ਜ਼ਿਲ੍ਹਾ  ਸਿੱਖਿਆ ਅਫ਼ਸਰ  (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ  (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ  ਸਕੂਲ ਖੇਡਾਂ ਰਗਬੀ ਅੰਡਰ 17 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਏ ਹਨ। ਜੇਤੂ ਟੀਮਾਂ ਨੁੰ ਇਨਾਮਾਂ ਦੀ ਵੰਡ ਕਰਨ ਲਈ ਚੇਅਰਮੈਨ ਜ਼ਿਲ੍ਹਾ  ਯੋਜਨਾ ਬੋਰਡ ਬਰਨਾਲਾ ਪਰਮਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਤਹਿਤ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਗਿਆ ਹੈ। ਇਹਨਾਂ ਖੇਡ ਮੈਦਾਨਾਂ ਵਿੱਚ ਸਵੇਰੇ–ਸ਼ਾਮ ਵੱਡੀ ਗਿਣਤੀ ਵਿੱਚ ਖਿਡਾਰੀ ਅਭਿਆਸ ਕਰ ਕਰਦੇ ਹਨ। ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

Hot News
ਚੰਡੀਗੜ੍ਹ, 26 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 249ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 249ਵੇਂ ਦਿਨ, ਪੁਲਿਸ ਟੀਮਾਂ ਨੇ 255 ਵਿਅਕਤੀਆਂ ਨੂੰ 5 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,916 ਹੋ ਗਈ ਹੈ। ਇਸ ਤੋਂ ਇਲਾਵਾ 224 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤ...
ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਫਰਜ਼ – ਹਰਜੋਤ ਬੈਂਸ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਫਰਜ਼ – ਹਰਜੋਤ ਬੈਂਸ

Hot News
ਨੰਗਲ 25 ਸਤੰਬਰ: ਆਪਣਾ ਆਲਾ-ਦੁਆਲਾ, ਜਿੱਥੇ ਅਸੀਂ ਰਹਿੰਦੇ ਹਾਂ, ਨੂੰ ਸਾਫ਼-ਸੁਥਰਾ ਰੱਖਣਾ ਸਾਡੇ ਸਾਰਿਆਂ ਦਾ ਫਰਜ਼ ਹੈ। ਜੇਕਰ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਹੋਵੇਗਾ ਤਾਂ ਅਸੀਂ ਕਈ ਬਿਮਾਰੀਆਂ ਤੋਂ ਬਚ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਜੇਕਰ ਹਰ ਵਿਅਕਤੀ ਆਪਣੇ ਘਰ, ਗਲੀ ਅਤੇ ਆਲੇ-ਦੁਆਲੇ ਦੀ ਸਫਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ ਤਾਂ ਸਾਡਾ ਪਿੰਡ, ਸ਼ਹਿਰ, ਕਸਬਾ ਅਤੇ ਜ਼ਿਲ੍ਹਾ ਆਪਣੇ ਆਪ ਸਾਫ਼-ਸੁਥਰਾ ਬਣ ਸਕਦਾ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੇ ਵਾਰਡ ਨੰਬਰ-2 ਵਿੱਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਕੀਤਾ।      ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਫਾਈ ਸਿਰਫ਼ ਸਰਕਾਰੀ ਵਿਭਾਗਾਂ ਜਾਂ ਸਫਾਈ ਸੇਵਕਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਲੋਕਾਂ ਨੂੰ ਆਪਣੇ ਘਰਾਂ ਦਾ ਕੂੜਾ ਨਿਰਧਾਰਤ ਸਥਾਨ ’ਤੇ ਪਾਉਣਾ ਚਾਹੀਦਾ ਹੈ ਅਤੇ ਗਲੀਆਂ, ਸੜਕਾਂ ਜਾਂ ਖਾਲੀ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

Hot News
ਜਲੰਧਰ, 25 ਸਤੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਇਥੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਵੀ ਮੌਜੂਦ ਸਨ।  ਸ਼੍ਰੀ ਕਟਾਰੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਇਸ ਪਾਵਨ ਮੌਕੇ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇਣ...
ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ

ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ

Hot News
​ਫਾਜ਼ਿਲਕਾ, 25 ਸਤੰਬਰ- ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ​ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਬਾਰਡਰ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਅਹਿਮ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਕਿਸਾਨਾਂ ਦੀ ਇਹ ਮੰਗ ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ​ ਇਸ ਦੌਰਾਨ ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਭਲਾਈ ਅਤੇ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਬਾਰਡਰ ਇਲਾਕੇ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਿੰਜਾਈ ਲਈ ਨਹਿਰੀ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

Hot News
ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।...
ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

Hot News
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਜਾਂਚ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਬਣਾਉਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਨਾ ਬਿਲਕੁਲ ਜਾਇਜ਼ ਨਹੀਂ ਹੈ ਅਤੇ ਇਹ ਲੋਕਤੰਤਰ 'ਤੇ ਸਿੱਧਾ ਹਮਲਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ, ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵੀ ਅਚਾਨਕ ਸਰਗਰਮ ਹੋ ਜਾਂਦੇ ਹਨ। ਇਸ ਤੋਂ ਅਜਿਹਾ ਲੱਗਦਾ ਹੈ ਜਿਵੇਂ ਇਹ ਅਦਾਰੇ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ। ਵਿਰੋਧੀ ਧਿਰਾਂ ਨੂੰ ਡਰਾਉਣ-ਧਮਕਾਉਣ ਅਤੇ ਦਬਾਅ ਪਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਜਾਇਜ਼ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

Hot News, Punjab Politics
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ 'ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਗਿਆ ਹੈ। ਲੰਮੇ ਸਮੇਂ ਤੋਂ ਜੋ ਨੌਜਵਾਨ ਰਾਹ ਤੋਂ ਭਟਕੇ ਹੋਏ ਸਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡ ਮੈਦਾਨ, ਇਨਡੋਰ ਵਾ ਆਊਟਡੋਰ ਜਿੱਮ, 'ਖੇਡਾਂ ਵਤਨ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

Hot News
ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ। ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟ...
ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Hot News, Punjab Politics
ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ 'ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦ...