ਜਥੇਦਾਰਾਂ ਨੂੰ ਗੈਰ ਰਸਮੀ ਤੌਰ ‘ਤੇ ਹਟਾਉਣਾ ਮੰਦਭਾਗਾ : ਭਗਵੰਤ ਮਾਨ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ 'ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਆਪਣੇ ਪਾਪਾਂ ਲਈ ਮੁਆਫ਼ੀ ਮੰਗਣ ਦਾ ਢਕਵੰਜ ਰਚਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਨਾ-ਮੁਆਫੀਯੋਗ ਬੱਜਰ ਗੁਨਾਹਾਂ ਲਈ ਦੋਸ਼ੀ ਕਰਾਰ ਦੇਣ ਤੋਂ ਬਾਅਦ ਜਥੇਦਾਰ ਸਾਹਿਬਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਅਕਾਲੀ ਲੀਡਰਸ਼ਿਪ ਜਥੇਦਾਰਾਂ ਨੂੰ ਹਟਾ ਰਹੀ ਹੈ ਜੋ ਕਿ ਗੈਰ-ਵਾਜਬ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪ...








