ਭਲਾਈ ਸਕੀਮਾਂ ‘ਚ ਟਾਲਮਟੋਲ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵਿਭਾਗ ਨੇ ਪਹਿਲੀਆਂ ਤਿਮਾਹੀਆਂ ਦੌਰਾਨ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਹੈ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਫ਼ੰਡ ਲੈਪਸ ਨਾ ਹੋਣ। ਡਾ. ਬਲਜੀਤ ਕੌਰ ਨੇ ਮੁੱਖ ਵਿਭਾਗੀ ਸਕੀਮਾਂ, ਜਿਸ ਵਿੱਚ ਬੁਢਾਪਾ ਪੈ...






