ਜਲਾਲਾਬਾਦ ਹਲਕੇ ਲਈ ਨਵੀਂ ਨਹਿਰ ਦਾ ਵੱਡਾ ਤੋਹਫਾ
ਜਲਾਲਾਬਾਦ, 4 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਅੱਜ 28 ਕਰੋੜ ਦਾ ਤੋਹਫਾ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਇਕ ਨਵੀਂ ਨਹਿਰ ਲੋਕ ਸਮਰਪਿਤ ਕੀਤੀ ਗਈ ਜਦੋਂ ਕਿ ਇੱਕ ਹੋਰ ਨਹਿਰ ਦੇ ਨਿਰਮਾਣ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਰਹੇ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੁਹੇਲੇ ਵਾਲਾ ਰਜਬਾਹਾ ਮੇਨ ਬਰਾਂਚ ਵਿੱਚੋਂ ਨਿਕਲਣ ਵਾਲੀ ਨਹਿਰ ਹੈ ਜਿਸ ਦੀ ਪਹਿਲਾਂ ਸਮਰੱਥਾ 11.55 ਕਿਉਸਿਕ ਸੀ ਅਤੇ ਹੁਣ ਇਸ ਦੀ ਸਮਰੱਥਾ ਵਧਾ ਕੇ 36.35 ਕਿਊਸਿਕ ਕਰ ਦਿੱਤੀ ਗਈ ਹੈ । ਇਸ ਦੀ ਪਹਿਲਾਂ ਲੰਬਾਈ 3.33 ਕਿਲੋਮੀਟਰ ਸੀ ਜਿਸ ਨੂੰ ਵਧਾ ਕੇ 13.96 ਕਿਲੋਮੀਟਰ ਕਰ ਦਿੱਤਾ ਗਿਆ। ਇਹ ਪ੍ਰੋਜੈਕਟ 40 ਸਾਲਾਂ ਤੋਂ ਅਟਕਿਆ ਪਿਆ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਦੀ ਇਸ ਵੱਡੀ ਮੰਗ ਤੇ ਕੋਈ ਧਿਆਨ ਨਹੀਂ ਦਿੱਤਾ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ...








