ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਚੱਲਿਆ ਬੁਲਡੋਜ਼ਰ
ਜਲੰਧਰ, 2 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਬ ਡਵੀਜ਼ਨ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ ਦੀ ਪੰਚਾਇਤੀ ਜ਼ਮੀਨ ’ਤੇ ਹੋਈਆਂ ਅਣਅਧਿਕਾਰਤ ਉਸਾਰੀਆਂ ਨੂੰ ਅੱਜ ਢਾਹਿਆ ਗਿਆ। ਇਹ ਗੈਰ ਕਾਨੂੰਨੀ ਉਸਾਰੀਆਂ ਦੋ ਵਿਅਕਤੀ ਜਿਨ੍ਹਾਂ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵਲੋਂ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਫਿਲੌਰ ਜਿਸ ਨੂੰ ਇਹਨਾਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਸਿੱਧੇ ਤੌਰ ’ਤੇ ਜਸਵੀਰ ਸਿਘ ਉਰਫ਼ ਸ਼ੀਰਾ ਪੁੱ...








