ਮੁੜ ਸੁਰਜੀਤ ਹੋਵੇਗਾ ਬੁੱਢਾ ਦਰਿਆ : ਡਾ. ਰਵਜੋਤ
ਲੁਧਿਆਣਾ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਨੀਵਾਰ ਨੂੰ ’ਬੁੱਢਾ ਦਰਿਆ’ ਦੇ ਮੁੜ ਸੁਰਜੀਤੀਕਰਨ ਸਬੰਧੀ ਪ੍ਰੋਜੈਕਟ ਦਾ ਜਾਇਜ਼ਾ ਲਿਆ। ਤਾਜਪੁਰ ਰੋਡ ਸਥਿਤ 225 ਐਮ.ਐਲ.ਡੀ. ਜਮਾਲਪੁਰ ਐਸ.ਟੀ.ਪੀ. ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਬੁੱਢਾ ਦਰਿਆ ਜਾਂ ਸੀਵਰ ਲਾਈਨਾਂ ਵਿੱਚ ਅਣਸੋਧਿਆ ਕੂੜਾ ਜਾਂ ਗੋਬਰ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ।ਮੀਟਿੰਗ ਵਿੱਚ ਵਿਧਾਇਕ ਮਦਨ ਲਾਲ ਬੱਗਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਡੀ.ਸੀ. ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਸੰਭਾਲ, ਸਿੰਚਾਈ ਵਿਭਾਗ ਆਦਿ ਦੇ ਅਧਿਕਾਰੀ ਮੌਜੂਦ ਰਹੇ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ...







