Thursday, November 13Malwa News
Shadow

Hot News

ਗਰੀਬ ਵਿਧਵਾ ਤੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਗਰੀਬ ਵਿਧਵਾ ਤੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Hot News
ਮਲੋਟ, 23 ਫਰਵਰੀ : ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਮਲੋਟ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਪਾਸੋਂ 20 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਲਰਕ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਵਿਧਵਾ ਔਰਤ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ 50 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜਦੋਂ ਵਿਧਵਾ ਔਰਤ ਨੇ ਆਪਣੀ ਗਰੀਬੀ ਦਾ ਵਾਸਤਾ ਪਾਇਆ ਤਾਂ ਉਸ ਨੇ ਰਿਸ਼ਵਤ ਦੀ ਰਕਮ ਕਿਸ਼ਤਾਂ ਵਿਚ ਲੈਣਾ ਮੰਨ ਲਿਆ। ਜਦੋਂ ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਗਈ ਤਾਂ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰ ਕੇ ਕਲਰਕ ਸੁਰੇਸ਼ ਕੁਮਾਰ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।...
ਸ਼ਹੀਦ ਜਵਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਵਲੋਂ ਇਕ ਕਰੋੜ ਦਾ ਚੈੱਕ

ਸ਼ਹੀਦ ਜਵਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਵਲੋਂ ਇਕ ਕਰੋੜ ਦਾ ਚੈੱਕ

Hot News
ਭਵਾਨੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਹੋਏ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਹਰਸ਼ਵੀਰ ਸਿੰਘ ਨੇ ਸੜਕ ਸੁਰੱਖਿਆ ਫੋਰਸ ਵਿਚ ਡਿਊਟੀ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਕ ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਐਕਸਗ੍ਰੇਸ਼ੀਆ ਗਰਾਂਟ ਵਜੋਂ ਦਿੱਤੀ ਗਈ ਹੈ ਅਤੇ ਐਚ.ਡੀ.ਐਫ.ਸੀ. ਬੈਂਕ ਵਲੋਂ ਵੀ ਇਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀ ਦੇਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਂਦੀ ਰਹੇਗੀ।...
ਸਰਕਾਰ ਵਲੋਂ 99 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ

ਸਰਕਾਰ ਵਲੋਂ 99 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ

Hot News
ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਲੇ ਵਿਚ ਹੀ ਜਲ ਸਪਲਾਈ ਤੇ ਸੈਨੀਟੇਸ਼ਨ ਤੇ ਸ਼ਿਕਾਇਤ ਨਿਵਾਰਨ ਕੇਂਦਰ ਵਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਹੋਈ ਹੈ, ਜਿਸ ਵਿਚ ਪਿਛਲੇ ਮਹੀਨੇ ਤੱਕ ਇਕ ਲੱਖ 38 ਹਜਾਰ 331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ ਹੁਣ ਤੱਕ 99.70 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵਿਅਕਤੀ ਜਲ ਸਪਲਾਈ ਵਿਭਾਗ ਸਬੰਧੀ ਆਪਣੀ ਸ਼ਿਕਾਇਤ ਟੌਲ ਫਰੀ ਨੰਬਰ 'ਤੇ ਦਰਜ ਕਰਵਾ ਸਕਦਾ ਹੈ।...
ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

Hot News
ਜਲੰਧਰ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਕਾਰਵਾਈ ਕਰਦਿਆਂ ਇਕ ਹੌਲਦਾਰ ਕੁਲਵਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੌਲਦਾਰ ਪੁਲੀਸ ਥਾਣਾ ਡਵੀਜ਼ਨ ਨੰਬਰ ਪੰਜ ਵਿਖੇ ਤਾਇਨਾਤ ਸੀ। ਭਾਰਗੋ ਕੈਂਪ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਮੁੱਖ ਮੰਤਰੀ ਵਲੋਂ ਜਾਰੀ ਕੀਤੇ ਗਏ ਭਰਿ਼ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਹੌਲਦਾਰ ਨੂੰ ਮੁਕੱਦਮੇ ਵਿਚ ਮੱਦਦ ਕਰਨ ਬਦਲੇ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।...
ਆਮਦਨ ਕਰ ਵਿਭਾਗ ਨੇ ਲਾਇਆ ਖੂਨ ਦਾਨ ਕੈਂਪ

ਆਮਦਨ ਕਰ ਵਿਭਾਗ ਨੇ ਲਾਇਆ ਖੂਨ ਦਾਨ ਕੈਂਪ

Hot News
ਚੰਡੀਗੜ੍ਹ, 21 ਫਰਵਰੀ : ਆਮਦਨ ਕਰ ਵਿਭਾਗ ਚੰਡੀਗੜ੍ਹ ਵਲੋਂ ਜੀ.ਜੀ.ਡੀ.ਐਸ.ਡੀ. ਕਾਲਜ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 150 ਯੂਨਿਟ ਖੂਨ ਦਾਨ ਕੀਤਾ ਗਿਆ।ਇਸ ਖੂਨਦਾਨ ਕੈਂਪ ਦਾ ਉਦਘਾਟਨ ਡੀ.ਜੀ.ਆਈ.ਟੀ. (ਇਨਵ) ਐਨ ਡਬਲਯੂ. ਆਰ. ਮੋਨਿਕਾ ਨੇ ਕੀਤਾ ਅਤੇ ਉਨ੍ਹਾਂ ਨੇ ਖੁਦ ਖੂਨ ਦਾਨ ਕਰਕੇ ਨਿਵੇਕਲੀ ਮਿਸਲਾ ਪੇਸ਼ ਕੀਤੀ। ਪ੍ਰਿੰਸੀਪਲ ਚੀਫ ਕਮਿਸ਼ਨਰ ਆਫ ਇਨਕਮ ਟੈਕਸ ਅਮਰਪਾਲੀ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ ਇਨਕਮ ਟੈਕਸ–1 ਸ਼ਾਲਿਨੀ ਭਾਰਗਵ ਕੌਸ਼ਲ ਦੀ ਅਗਵਾਈ ਵਿਚ ਲਗਾਏ ਗਏ ਇਸ ਖੂਨਦਾਨ ਕੈਂਪ ਵਿਚ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਬਹੁਤ ਹੀ ਬਾਰੀਕੀ ਨਾਲ ਖੂਨ ਦੀ ਜਾਂਚ ਕਰਨ ਪਿਛੋਂ ਖੂਨ ਇਕੱਤਰ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੋਨਿਕਾ ਭਾਟੀਆ ਨੇ ਖੂਨ ਦਾਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਖੂਨ ਦਾਨੀਆਂ ਲਈ ਪੌਸ਼ਟਿਕ ਖੁਰਾਕ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਮੁੱਖ ਮਹਿਮਾਨ ਵਲੋਂ ਆਏ ਹੋਏ ਮਹਿਮਾਨਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਤਰੁਣਦੀਪ ਕੌਰ ਸੀ.ਆਈ.ਟੀ. (ਓ.ਐਸ.ਡੀ.) ਚੰਡੀਗੜ੍ਹ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰ...
ਰੋਜ਼ਾਨਾਂ ਜ਼ਿੰਦਗੀ ‘ਚ ਪੰਜਾਬੀ ਭਾਸ਼ਾ ਦੀ ਵਰਤੋਂ ਦੀ ਅਪੀਲ

ਰੋਜ਼ਾਨਾਂ ਜ਼ਿੰਦਗੀ ‘ਚ ਪੰਜਾਬੀ ਭਾਸ਼ਾ ਦੀ ਵਰਤੋਂ ਦੀ ਅਪੀਲ

Hot News
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜਿੰਦਗੀ ਵਿਚ ਪੰਜਾਬੀ ਭਾਸ਼ਾ ਨੂੰ ਪੂਰੀ ਤਰਾਂ ਅਪਣਾਉਣ ਦੀ ਅਪੀਲ ਕੀਤੀ। ਅੱਜ ਇਥੇ ਮਾਂ ਬੋਲੀ ਦਿਵਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਮਾਂ ਬੋਲੀ ਦੀ ਪਛਾਣ ਹਰ ਖੇਤਰ ਵਿਚ ਹੀ ਅਹਿਮ ਸਥਾਨ ਰੱਖਦੀ ਹੈ ਕਿਉਂਕਿ ਮਾਂ ਬੋਲੀ ਗਿਆਨ ਸਾਂਝਾ ਕਰਨ ਅਤੇ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਮੁੱਖ ਸਾਧਨ ਦੀ ਭੂਮਿਕਾ ਨਿਭਾਉਂਦੀ ਹੈ।ਸ੍ਰ ਬੈਂਸ ਨੇ ਕਿਹਾ ਕਿ ਮਾਂ ਬੋਲੀ ਵਿਚ ਹਾਸਲ ਕੀਤਾ ਗਿਆ ਗਿਆਨ ਸਮਝਣ ਵਿਚ ਆਸਾਨ ਅਤੇ ਚਿਰਸਥਾਈ ਹੁੰਦਾ ਹੈ, ਜੋ ਪ੍ਰਭਾਵਸ਼ਾਲੀ ਅਤੇ ਮਿਆਰੀ ਸਿੱਖਿਆ ਲਈ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮਾਂ ਬੋਲੀ ਰਾਹੀਂ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਵੀ ਵਧਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਲ 2020 ਤੋਂ 2024 ਤੱਕ ਚਾਰ ਸਾਲਾਂ ਦੌਰਾਨ 48 ਪੁਰਸਕਾਰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ...
ਕਣਕ ਦੀ ਜਨਤਕ ਵੰਡ ਪ੍ਰਣਾਲੀ ਲਈ ਸਖਤ ਹਦਾਇਤਾਂ ਜਾਰੀ

ਕਣਕ ਦੀ ਜਨਤਕ ਵੰਡ ਪ੍ਰਣਾਲੀ ਲਈ ਸਖਤ ਹਦਾਇਤਾਂ ਜਾਰੀ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਨਵਰੀ ਤੋਂ ਮਾਰਚ ਤੱਕ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਹਰ ਹਾਲਤ ਵਿਚ ਸਾਰੇ ਡਿਪੂਆਂ 'ਤੇ ਪਹੁੰਚ ਜਾਣੀ ਚਾਹੀਦੀ ਹੈ। ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਲਈ ਸਾਰੇ ਦਫਤਰਾਂ ਵਿਚ ਪੂਰੀ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਫੀਲਡ ਵਾਲੇ ਮੁਲਾਜ਼ਮਾਂ ਦੀ ਸਮੇਂ ਸਿਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਸਖਤ ਹਦਾਇਤਾਂ ਕੀਤੀਆਂ ਕਿ ਅਗਲੇ ਕਣਕ ਦੇ ਸੀਜ਼ਨ ਦੌਰਾਨ ਖਰੀਦੀ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।...
ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਿਤ ਕਰਾਂਗੇ : ਸੌਂਦ

ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਿਤ ਕਰਾਂਗੇ : ਸੌਂਦ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਉਦਯੋਗਪਤੀਆਂ ਅਤੇ ਉਦਮੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪੰਜਾਬ ਵਿਚ ਉਦਯੋਗਾਂ ਦੀ ਤਰੱਕੀ ਲਈ ਚਰਚਾ ਕੀਤੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਪੰਜਾਬ ਦੇ ਉਦਯੋਗਾਂ ਨੂੰ ਕੌਮਾਤਰੀ ਪੱਧਰ 'ਤੇ ਪ੍ਰਫੁੱਲਿਤ ਕਰਨਾ ਹੈ ਅਤੇ ਇਸ ਮਕਸਦ ਲਈ ਪੰਜਾਬ ਦੇ ਉਦਯੋਗਪਤੀ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਉਦਯੋਗਪਤੀਆਂ ਨਾਲ ਚਰਚਾ ਕੀਤੀ ਕਿ ਪੰਜਾਬ ਦੇ ਉਦਯੋਗਾਂ ਨੂੰ ਦੁਨੀਆਂ ਪੱਧਰ 'ਤੇ ਪ੍ਰਫੁੱਲਿਤ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ। ਇਸ ਮੀਟਿੰਗ ਵਿਚ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।...
30 ਹਜਾਰ ਰਿਸ਼ਵਤ ਲੈਣ ਵਾਲਾ ਪੀਸੀਐਸ ਅਫਸਰ ਗ੍ਰਿਫਤਾਰ

30 ਹਜਾਰ ਰਿਸ਼ਵਤ ਲੈਣ ਵਾਲਾ ਪੀਸੀਐਸ ਅਫਸਰ ਗ੍ਰਿਫਤਾਰ

Hot News
ਹੁਸ਼ਿਆਰਪੁਰ, 20 ਫਰਵਰੀ : ਵਿਜੀਲੈਂਸ ਬਿਊਰੋ ਨੇ ਤਿੰਨ ਮਹੀਨੇ ਤੋਂ ਭਗੌੜੇ ਇਕ ਪੀ ਸੀ ਐਸ ਅਫਸਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸਲ ਵਿਚ ਹਰਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ ਦੇ ਆਹੁਦੇ 'ਤੇ ਹੁਸ਼ਿਆਰਪੁਰ ਵਿਚ ਕੰਮ ਕਰ ਰਿਹਾ ਸੀ ਜਦੋਂ ਉਸ 'ਤੇ 30 ਹਜਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਸੀ। ਉਸਦੇ ਦਫਤਰ ਵਿਚ ਤਾਇਨਾਤ ਮਹਿਲਾ ਕੰਪਿਊਟਰ ਅਪਰੇਟਰ ਅਲਕਾ ਸ਼ਰਮਾਂ ਨੂੰ ਹਰਪ੍ਰੀਤ ਸਿੰਘ ਦੇ ਨਾਮ 'ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਲਗਾਤਾਰ ਭਗੌੜਾ ਚੱਲ ਰਿਹਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਉਸਦੀ ਜ਼ਮਾਨਤ ਦੀ ਅਰਜੀ ਵੀ ਰੱਦ ਹੋ ਚੁੱਕੀ ਹੈ। ਇਸ ਲਈ ਅੱਜ ਹਰਪ੍ਰੀਤ ਸਿੰਘ ਨੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ, ਜਿਸਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਅਦਾਲਤ ਵਿਚ ਹੀ ਗ੍ਰਿਫਤਾਰ ਕਰ ਲਿਆ।...
ਕੈਬਨਿਟ ਸਬ ਕਮੇਟੀ ਨੇ ਕੀਤੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਕੈਬਨਿਟ ਸਬ ਕਮੇਟੀ ਨੇ ਕੀਤੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫਦਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਵਿੱਤ ਮੰਤਰੀ ਨੇ ਹਦਾਇਤ ਕੀਤੀ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਬਣਾਈ ਗਈ ਅਫਸਰ ਕਮੇਟੀ ਦੇ ਮੈਂਬਰਾਂ ਨੂੰ 27 ਫਰਵਰੀ ਨੂੰ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿਚ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜਰ ਸਨ।ਇਸ ਮੀਟਿੰਗ ਸਕੂਲ ਸਿੱਖਿਆ ਵਿਭਾਗ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਨੇ ਵੀ ਆਪਣੀਆਂ ਮੰਗਾਂ ਰੱਖੀਆਂ। ਇਸ ਮੌਕੇ ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਦਫਤਰੀ ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਵੀ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।...