Thursday, November 13Malwa News
Shadow

Hot News

ਸਰਕਾਰ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਵਚਨਬੱਧ

ਸਰਕਾਰ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਵਚਨਬੱਧ

Hot News
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ। ਅੱਜ ਇਥੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਵਫਦ ਨਾਲ ਮੀਟਿੰਗ ਦੌਰਾਨ ਸ੍ਰ ਚੀਮਾ ਨੇ ਕਿਹਾ ਕਿ ਸਾਰੇ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਜੋ ਵੀ ਕੋਈ ਮੁਲਾਜ਼ਮ ਸਰਕਾਰੀ ਦਫਤਰ ਵਿਚ ਪੰਜਾਬੀ ਭਾਸ਼ਾ ਲਾਗੂ ਕਰਨ ਵਿਚ ਅਣਗਲਿਹੀ ਵਰਤਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਵੱਖ ਵੱਖ ਸਾਹਿਤ, ਕਲਾ ਅਤੇ ਸਭਿਆਚਾਰ ਨਾਲ ਸਬੰਧਿਤ ਸਮਾਗਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਭਾਸ਼ਾ ਨੂੰ ਮੁਕੰਮਲ ਤੌਰ 'ਤੇ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਲੁਧਿਆਣਾ ‘ਚ ਬਣ ਰਿਹਾ ਹੈ 1550 ਕਰੋੜ ਦੀ ਲਾਗਤ ਵਾਲਾ ਵਾਟਰ ਟਰੀਟਮੈਂਟ ਪਲਾਂਟ

ਲੁਧਿਆਣਾ ‘ਚ ਬਣ ਰਿਹਾ ਹੈ 1550 ਕਰੋੜ ਦੀ ਲਾਗਤ ਵਾਲਾ ਵਾਟਰ ਟਰੀਟਮੈਂਟ ਪਲਾਂਟ

Hot News
ਲੁਧਿਆਣਾ, 19 ਫਰਵਰੀ : ਪੰਜਾਬ ਸਰਕਾਰ ਵਲੋਂ ਸਾਫ ਸੁਥਰੇ ਵਾਤਾਰਵਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਹਿੱਸੇ ਵਜੋਂ ਲੁਧਿਆਣਾ ਵਿਖੇ 1550 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਦੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੌਰਾ ਕੀਤਾ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਸ਼ਹਿਰ ਦੇ ਲੱਖਾਂ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪਲਾਂਟ ਨੇ ਕੇਵਲ ਲੁਧਿਆਣਾ ਦੇ ਵਾਸੀਆਂ ਨੂੰ ਹੀ ਫਾਇਦਾ ਨਹੀਂ ਹੋਵੇਗਾ, ਸਗੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ, ਕਿਉਂਕਿ ਲੁਧਿਆਣਾਂ ਦੀਆਂ ਸਨਅਤੀ ਇਕਾਈਆਂ ਦੇ ਪ੍ਰਦੂਸ਼ਣ ਦੀਆਂ ਪੂਰੇ ਪੰਜਾਬ ਤੋਂ ਸ਼ਿਕਾਇਤਾਂ ਆ ਰਹੀਆਂ ਸਨ। ਇਸ ਪ੍ਰੋਜੈਕਟ 'ਤੇ ਪੰਜਾਬ ਸਰਕਾਰ ਵਲੋਂ 30 ਪ੍ਰਤੀਸ਼ਤ ਰਾਸ਼ੀ ਖਰਚ ਕੀਤੀ ਜਾ ਰਹੀ ਹੈ ਅਤੇ ਬਾਕੀ ਸਹਾਇਤਾ ਵਰਲਡ ਬੈਂਕ ਅਤੇ ਏ ਆਈ ਆਈ ਬੀ ਵਲੋਂ ਦਿੱਤੀ ਜਾ ਰਹੀ ਹੈ।...
ਪੰਜਾਬ ‘ਚ ਦਿੱਤੇ 154 ਮਿੰਨੀ ਬੱਸਾਂ ਦੇ ਪਰਮਿਟ : ਭੁੱਲਰ

ਪੰਜਾਬ ‘ਚ ਦਿੱਤੇ 154 ਮਿੰਨੀ ਬੱਸਾਂ ਦੇ ਪਰਮਿਟ : ਭੁੱਲਰ

Hot News
ਚੰਡੀਗੜ੍ਹ, 19 ਫਰਵਰੀ : ਪੰਜਾਬ ਸਰਕਾਰ ਨੇ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਇਸ ਨਵੇਂ ਸਾਲ ਵਿਚ ਹੀ ਹੁਣ ਤੱਕ 154 ਮਿੰਨੀ ਬੱਸਾਂ ਦੇ ਸਟੇਜ ਕੈਰੇਜ ਪਰਮਿਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਿਚ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਲੇ ਤਹਿਤ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਚਲਾਉਣ ਲਈ ਵੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਟਰਾਂਸਪੋਰਟ ਵਿਭਾਗ ਵਲੋਂ ਵੱਖ ਵੱਖ ਸੰਪਰਕ ਸੜਕਾਂ 'ਤੇ ਚਲਾਉਣ ਲਈ 154 ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ। ਇਨ੍ਹਾਂ ਨੌਜਵਾਨਾਂ ਨੂੰ ਮਿੰਨੀ ਬੱਸਾਂ ਰਾਹੀਂ ਰੋਜ਼ਗਾਰ ਵੀ ਮਿਲੇਗਾ ਅਤੇ ਲੋਕਾਂ ਨੂੰ ਵੱਡੀ ਸਹੂਲਤ ਵੀ ਮਿਲੇਗੀ।...
ਹਰਮਨਦੀਪ ਪਾਸੋਂ ਫੜ੍ਹੀ ਗਈ 10 ਕਿੱਲੋ ਹੈਰੋਇਨ

ਹਰਮਨਦੀਪ ਪਾਸੋਂ ਫੜ੍ਹੀ ਗਈ 10 ਕਿੱਲੋ ਹੈਰੋਇਨ

Hot News
ਅੰਮ੍ਰਿਤਸਰ, 19 ਫਰਵਰੀ : ਪੰਜਾਬ ਪੁਲੀਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਦੇ ਇਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਜਿਲਾ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ 10 ਕਿੱਲੋ ਹੈਰੋਇਨ ਵੀ ਕਾਬੂ ਕੀਤੀ ਹੈ। ਪੁਲੀਸ ਨੇ ਉਸ ਨੂੰ ਇਕ ਮੋਟਰਸਾਈਕਲ 'ਤੇ ਜਾਂਦਿਆਂ ਗ੍ਰਿਫਤਾਰ ਕੀਤਾ, ਜਦੋਂ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ। ਉਸਦੇ ਪਾਕਿਸਤਾਨ ਵਿਚਲੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਪਾਕਿਸਤਾਨ ਤੋਂ ਨਸ਼ਾ ਮੰਗਵਾਉਂਦਾ ਸੀ। ਪੁਲੀਸ ਨੇ ਇਸ ਸਬੰਧੀ ਪਰਚਾ ਦਰਜ ਕਰ ਲਿਆ ਹੈ ਅਤੇ ਫੜ੍ਹੇ ਗਏ ਹਰਮਨਦੀਪ ਸਿੰਘ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। https://youtu.be/VLytiaYqvRA...
ਕੌਮੀ ਘੋੜਸਵਾਰੀ ਚੈਂਪੀਅਨਸ਼ਿਪ ਜਲੰਧਰ ‘ਚ ਸ਼ੁਰੂ

ਕੌਮੀ ਘੋੜਸਵਾਰੀ ਚੈਂਪੀਅਨਸ਼ਿਪ ਜਲੰਧਰ ‘ਚ ਸ਼ੁਰੂ

Hot News
ਜਲੰਧਰ, 15 ਫਰਵਰੀ : ਪੰਜਾਬ ਪੁਲੀਸ ਵਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰੀ ਚੈਂਪੀਅਨਸ਼ਿਪ 2025 ਦੀ ਸ਼ੁਰੂਆਤ ਅੱਜ ਜਲੰਧਰ ਵਿਖੇ ਹੋਈ, ਜਿਸਦਾ ਉਦਘਾਟਨ ਡੀ.ਜੀ.ਪੀ. ਗੌਰਵ ਯਾਦਵ ਨੇ ਕੀਤਾ। 23 ਫਰਵਰੀ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਵੱਖ ਵੱਖ ਰਾਜਾਂ ਅੇ ਪੁਲੀਸ ਬਲਾਂ, ਕੇਂਦਰੀ ਹਥਿਆਰਬੰਦ ਪੁਲੀਸ ਬਲਾਂ, ਫੌਜ, ਜਲ ਸੈਨਾ ਅਤੇ ਕੁੱਝ ਪ੍ਰਾਈਵੇਟ ਕਲੱਬਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਵਿਚ ਪੰਜਾਬ ਦੀ 20 ਮੈਂਬਰੀ ਘੋੜਸਵਾਰ ਟੀਮ ਭਾਗ ਲੈ ਰਹੀ ਹੈ। ਭਾਰਤੀ ਘੋੜਸਵਾਰ ਫੈਡਰੇਸ਼ਨ ਨਵੀਂ ਦਿੱਲੀ ਵਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਲਈ ਅੰਤਰ ਰਾਸ਼ਅਰੀ ਜਿਊਰੀ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਇਸ ਵਿਚ 15 ਤੋਂ 20 ਅੰਤਰਰਾਸ਼ਟਰੀ ਖਿਡਾਰੀ ਵੀ ਹਿੱਸਾ ਲੈਣਗੇ।...
ਰਜਨੀਤ ਨੇ ਜਿੱਤਿਆ ਸੋਨ ਤਮਗਾ

ਰਜਨੀਤ ਨੇ ਜਿੱਤਿਆ ਸੋਨ ਤਮਗਾ

Hot News
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਅਸਰ ਦਿਖਣ ਲੱਗਾ ਹੈ ਅਤੇ ਪੰਜਾਬ ਦੀ ਇਕ ਹੋਰ ਧੀ ਨੇ ਸੋਨ ਤਮਗਾ ਜਿੱਤ ਲਿਆ। ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿਚ ਖੁਰਾਕ ਸਪਲਾਈ ਵਿਭਾਗ ਦੀ ਇੰਸਪੈਕਟਰ ਰਜਨੀਤ ਕੌਰ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਕੇਂਦਰੀ ਯੁਵਾ ਮਾਕਲੇ ਅਤੇ ਖੇਡ ਮੰਤਰਾਲੇ ਵਲੋਂ ਮਾਨਤਾ ਪ੍ਰਾਪਤ ਸੰਸਥਾ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵਲੋਂ 12ਵੀਂ ਮਿਸਟਰ ਐਂਡ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਕਰਵਾਈ ਗਈ ਸੀ। ਇਸ ਚੈਂਪੀਅਨਸ਼ਿਪ ਵਿਚ ਮਹਿਲਾ ਮੁਕਾਬਲੇ ਦੌਰਾਨ ਰਜਨੀਤ ਕੌਰ ਨੇ ਸੋਨ ਤਮਗਾ ਹਾਸਲ ਕੀਤਾ। ਰਜਨੀਤ ਕੌਰ ਪਹਿਲਾਂ ਵੀ ਕਈ ਇਨਾਮ ਜਿੱ ਤ ਚੁੱਕੀ ਹੈ ਅਤੇ ਅੱਜਕੱਲ੍ਹ ਪੰਜਾਬ ਦੇ ਖਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਿਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ।...
ਭਰਿਸ਼ਟ ਪਟਵਾਰੀ ਚੜ੍ਹਿਆ ਵਿਜੀਲੈਂਸ ਦੇ ਧੱਕੇ

ਭਰਿਸ਼ਟ ਪਟਵਾਰੀ ਚੜ੍ਹਿਆ ਵਿਜੀਲੈਂਸ ਦੇ ਧੱਕੇ

Hot News
ਨਵਾਂਸ਼ਹਿਰ, 15 ਫਰਵਰੀ : ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਸਹਿਯੋਗੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਮਕਾਨ ਦੇ ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਜਾ ਰਹੇ ਸਨ। ਪਟਵਾਰੀ ਦਾ ਸਹਿਯੋਗੀ 2 ਹਜ਼ਾਰ ਰੁਪਏ ਐਡਵਾਂਸ ਲੈ ਚੁੱਕਾ ਸੀ। ਇੱਕ ਹਜ਼ਾਰ ਰੁਪਏ ਹੋਰ ਮੰਗ ਰਿਹਾ ਸੀ। ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਪਟਵਾਰੀ ਮੌਕੇ ਤੋਂ ਭੱਜ ਗਿਆ। ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਹ ਕਾਰਵਾਈ ਸ਼ਨੀਵਾਰ (15 ਫਰਵਰੀ) ਨੂੰ ਕੀਤੀ ਗਈ। ਨਵਾਂਸ਼ਹਿਰ-1 ਵਿੱਚ ਤੈਨਾਤ ਪਟਵਾਰੀ ਵਿਪਨ ਕੁਮਾਰ ਦੇ ਸਹਿਯੋਗੀ ਰਾਮਪਾਲ ਦੇ ਖ਼ਿਲਾਫ਼ ਨਵੀਂ ਆਬਾਦੀ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਵਿੱਚ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਪਟਵਾਰੀ ਵਿਪਨ ਕੁਮਾਰ ਨੇ ਉਨ੍ਹਾਂ ਦੇ ਪਿਤਰੀ ਮਕਾਨ ਦਾ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਰੁਪਏ ਮੰਗੇ। ਪ੍ਰਦੀਪ ਨੇ ਦੱਸਿਆ ਕਿ ਪਟਵਾਰੀ ਦੇ ਕਹਿਣ 'ਤੇ ਉਸ ਨੇ ਏਜੰਟ ਰਾਮਪਾਲ ਨੂੰ 2 ਹਜ਼ਾਰ ਰੁਪਏ ਦੇ ਦਿੱਤੇ। ਹੁਣ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਮੰਗੀ ਜਾ ਰਹੀ ਸੀ। ਜਿਸ ਦੀ ਸ਼ਿਕਾਇਤ ਉਸ ਨੇ ਵਿਜੀਲੈਂਸ ਬਿਊਰੋ ਨੂੰ ਕੀਤੀ ਸੀ।...
ਪਾਕਿਸਤਾਨ ਤੋਂ ਲਿਆਂਦੀ 30 ਕਿੱਲੋ ਹੈਰੋਇਨ ਕਾਬੂ

ਪਾਕਿਸਤਾਨ ਤੋਂ ਲਿਆਂਦੀ 30 ਕਿੱਲੋ ਹੈਰੋਇਨ ਕਾਬੂ

Hot News
ਅੰਮ੍ਰਿਤਸਰ, 14 ਫਰਵਰੀ : ਪੰਜਾਬ ਪੁਲੀਸ ਨੇ ਅੱਜ ਪਾਕਿਸਤਾਨ ਤੋਂ ਲਿਆਂਦੀ ਗਈ 30 ਕਿੱਲੋ ਹੈਰੋਇਨ ਬਰਾਮਦ ਕਰਕੇ ਸਾਲ 2025 ਦਾ ਰਿਕਾਰਡ ਕਾਇਮ ਕੀਤਾ ਹੈ। ਇਸ ਸਾਲ ਦੀ ਇਹ ਸਭ ਤੋਂ ਵੱਡੀ ਰਿਕਵਰੀ ਹੈ।ਪੰਜਾਬ ਪੁਲੀਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪਹੁੰਚੀ ਹੈ, ਜਿਸ ਕਾਰਨ ਵੱਖ ਵੱਖ ਟੀਮਾਂ ਬਣਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਇਕ ਫੋਰਡ ਫੀਸਟਾ ਗੱਡੀ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਦੌਰਾਨ ਇਕ ਕਾਲੇ ਰੰਗ ਦਾ ਬੈਗ ਮਿਲਿਆ ਜਿਸ ਵਿਚ ਹੈਰੋਇਨ ਦੇ ਚਾਰ ਪੈਕੇਟ ਬੰਦ ਕੀਤੇ ਹੋਏ ਸਨ। ਹਰ ਪੈਕੇਟ ਵਿਚ 7.5 ਕਿੱਲੋ ਹੈਰੋਇਨ ਸੀ। ਇਸ ਦੌਰਾਨ ਪੁਲੀਸ ਨੇ ਗੱਡੀ ਸਮੇਤ ਗੁਰਸਿਮਰਨਜੀਤ ਸਿੰਘ ਉਰਫ ਸਿਮਰਨ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਸਿਮਰਨ ਜਿਲਾ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਘਰਿੰਡਾ ਦੇ ਪਿੰਡ ਬਾਸਰਕੇ ਗਿੱਲਾਂ ਦਾ ਵਾਸੀ ਹੈ। https://youtu.be/EpD3T8HZ-Vs...
ਭਰਿਸ਼ਟਾਚਾਰ ਲਈ ਇਲਾਕੇ ਦੇ ਅਧਿਕਾਰੀ ਖਿਲਾਫ ਹੋਵੇਗੀ ਕਾਰਵਾਈ

ਭਰਿਸ਼ਟਾਚਾਰ ਲਈ ਇਲਾਕੇ ਦੇ ਅਧਿਕਾਰੀ ਖਿਲਾਫ ਹੋਵੇਗੀ ਕਾਰਵਾਈ

Breaking News, Hot News
ਚੰਡੀਗੜ੍ਹ, 14 ਫਰਵਰੀ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁੱਧ ਸਿਕੰਜਾ ਹੋਰ ਕਸਦਿਆਂ ਅੱਜ ਸਾਰੇ ਜਿਲਿਆਂ ਦੇ ਡਿਪਟੀ ਕਿਮਸ਼ਨਰਾਂ ਅਤੇ ਜਿਲਾ ਪੁਲੀਸ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਿਸ ਵੀ ਇਲਾਕੇ ਵਿਚ ਭਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਵੇਗਾ, ਉਸ ਇਲਾਕੇ ਦੇ ਸਬੰਧਿਤ ਅਧਿਕਾਰੀ ਨੂੰ ਜੁੰਮੇਵਾਰ ਮੰਨਿਆ ਜਾਵਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਐਲਾਨ ਕੀਤਾ ਸੀ, ਜਿਸ ਬਾਰੇ ਅੱਜ ਸਰਕਾਰ ਨੇ ਸਰਕਾਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।ਸਰਕਾਰ ਵਲੋਂ ਜਨਤਕ ਸੇਵਾਵਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਸਾਰੇ ਜਿਲਾ ਪੁਲੀਸ ਮੁਖੀ, ਡੀ.ਐਸ.ਪੀ., ਐਸ.ਐਚ.ਓ., ਐਸ.ਡੀ.ਐਮ. ਆਪਣੇ ਆਪਣੇ ਇਲਾਕੇ ਵਿਚ ਭਰਿਸ਼ਟਾਚਾਰ ਲਈ ਜੁੰਮੇਵਾਰ ਹੋਣਗੇ। ਸਰਕਾਰ ਵਲੋਂ ਭਰਿਸਟਾਚਾਰ ਦੇ ਮਾਮਲਿਆਂ ਵਿਚ ਸਬੰਧਿਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਅਦੇਸ਼ ਵਿਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਦਫਤਰਾਂ ਵਿਚ ਚੱਲ ਰਹੇ ਕੰਮ ਕਾਜ ਬਾਰੇ ਵਿਧਾਇਕਾਂ, ਫੀਲਡ ਕਰਮਚਾਰੀਆਂ ਅਤੇ ਆਮ ਲੋਕਾਂ ਪਾਸੋਂ ਫੀਡਬੈਕ ਲਈ ਜਾਵੇਗੀ। ਜੇਕਰ ਕਿਸੇ ਇਲਾਕੇ ਵਿਚ ਭਰਿਸ਼ਟਾਚ...
ਥਾਣੇਦਾਰਨੀ ਗੁਰਮੀਤ ਕੌਰ ਰਿਸ਼ਵਤ ਲੈਂਦੀ ਕਾਬੂ

ਥਾਣੇਦਾਰਨੀ ਗੁਰਮੀਤ ਕੌਰ ਰਿਸ਼ਵਤ ਲੈਂਦੀ ਕਾਬੂ

Hot News
ਚੰਡੀਗੜ੍ਹ, 14 ਫਰਵਰੀ : ਵਿਜੀਲੈਂਸ ਬਿਊਰੋ ਨੇ ਪੁਲੀਸ ਦੀ ਇਕ ਏ ਐਸ ਆਈ ਗੁਰਮੀਤ ਕੌਰ ਅਤੇ ਉਸਦੇ ਇਕ ਸਾਥੀ ਹਰਪ੍ਰੀਤ ਸਿੰਘ ਨੂੰ ਚਾਲੀ ਹਜਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜੀਰ ਭੁੱਲਰ ਦੇ ਵਾਸੀ ਸਿਕੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਏ ਐਸ ਆਈ ਵਲੋਂ ਇਕ ਪੁਲੀਸ ਕੇਸ ਦੇ ਸਬੰਧ ਵਿਚ ਸਿਕੰਦਰ ਸਿੰਘ, ਉਸਦੇ ਪਿਤਾ ਅਤੇ ਉਸਦੇ ਭਰਾ ਦੀ ਮੱਦਦ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਹ ਏ ਐਸ ਆਈ ਪਹਿਲਾਂ ਗੂਗਲ ਪੇਅ ਰਾਹੀਂ 10 ਹਜਾਰ ਰੁਪਏ ਰਿਸ਼ਵਤ ਲੈ ਚੁੱਕੀ ਸੀ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਏ ਐਸ ਆਈ ਅਤੇ ਉਸਦੇ ਸਾਥੀ ਨੂੰ ਚਾਲੀ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। https://youtu.be/S3OcDwhj8MM...