Thursday, November 13Malwa News
Shadow

Hot News

ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ ਦੀ ਥਾਂ ਹੁਣ ਹੋਵੇਗੀ ਵੀਰਵਾਰ ਨੂੰ

ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ ਦੀ ਥਾਂ ਹੁਣ ਹੋਵੇਗੀ ਵੀਰਵਾਰ ਨੂੰ

Hot News
ਚੰਡੀਗੜ੍ਹ, 9 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ। ਹੁਣ ਮੰਤਰੀ ਮੰਡਲ ਦੀ ਮੀਟਿੰਗ ਲਈ 13 ਫਰਵਰੀ ਦਾ ਦਿਨ ਨਿਸ਼ਚਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੰਤਰੀ ਮੰਡਲ ਦੀ ਮੀਟਿੰਗ ਹੁਣ 13 ਫਰਵਰੀ ਨੂੰ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜਲ 'ਤੇ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਸੂਚਨਾ ਭੇਜੀ ਜਾ ਚੁੱਕੀ ਹੈ। ਆਸ ਕੀਤੀ ਜਾ ਰਹੀ ਹੈ ਕਿ ਇਸ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣਗੇ। ਪੰਜਾਬ ਸਰਕਾਰ ਦੀਆਂ ਕਈ ਨਵੀਆਂ ਯੋਜਨਾਵਾਂ ਨੂੰ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਵੀ ਦਿੱਤੀ ਜਾਵੇਗੀ।...
ਪੰਜਾਬ ਦੇ ਐਨ ਆਰ ਆਈਜ਼ ਲਈ ਨਵਾਂ ਵੱਟਸਐਪ ਨੰਬਰ ਜਾਰੀ

ਪੰਜਾਬ ਦੇ ਐਨ ਆਰ ਆਈਜ਼ ਲਈ ਨਵਾਂ ਵੱਟਸਐਪ ਨੰਬਰ ਜਾਰੀ

Hot News
ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਪਰਿਵਾਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਇਕ ਵੱਟਸਐਪ ਨੰਬਰ ਜਾਰੀ ਕੀਤਾ ਹੈ, ਤਾਂ ਜੋ ਐਨ ਆਰ ਆਈ ਇਸ ਨੰਬਰ 'ਤੇ ਆਪਣੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਰਜ ਕਰਵਾ ਸਕਣ। ਨਵੇਂ ਜਾਰੀ ਕੀਤੇ ਗਏ ਨੰਬਰ 9056009884 ਉੱਪਰ ਕੋਈ ਵੀ ਐਨ ਆਰ ਆਈ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ 'ਤੇ ਭੇਜੀਆਂ ਗਈਆਂ ਸ਼ਿਕਾਇਤਾਂ ਤੁਰੰਤ ਹੀ ਸਬੰਧਿਤ ਵਿਭਾਗ ਦੇ ਨਾਲ ਨਾਲ ਪੰਜਾਬ ਪੁਲੀਸ ਦੇ ਐਨ ਆਰ ਆਈ ਵਿੰਗ ਦੇ ਏ ਡੀ ਜੀਪੀ ਨੂੰ ੳੇਜ ਦਿੱਤੀਆਂ ਜਾਣਗੀਆਂਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਅਵੇਲੇਬਿਲਟੀ ਬਰਥ ਸਰਟੀਫਿਕੇਟ, ਜਨਮ ਦੀ ਲੇਟ ਐਂਟਰੀ, ਪੁਲੀਸ ਕਲੀਅਰਿੰਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਬੰਧੀ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਦੇ ਸਰਟੀਫਿਕੇਟ, ਵਿਆਹ ਤੇ ਤਲਾਕ ਦੇ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਡੀਡੀ, ਹਲਫੀਆਬਿਆਨ ਅਤੇ ਹੋਰ ਸਰਟੀਫਿਕੇਟ ਲੈਣ ਲਈ ਵਿਭਾਗ...
ਬਿਰਧ ਆਸ਼ਰਮਾਂ ਲਈ 4.21 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਬਿਰਧ ਆਸ਼ਰਮਾਂ ਲਈ 4.21 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸੂਬੇ ਦੇ 15 ਬਿਰਧ ਆਸ਼ਰਮਾਂ ਲਈ 4.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਏ ਜਾ ਰਹੇ ਹਨ। ਇਨ੍ਹਾਂ ਬਿਰਧ ਆਸ਼ਰਮਾਂ ਵਿਚ ਕੋਈ ਵੀ ਬਜ਼ੁਰਗ ਰਹਿ ਸਕਦਾ ਹੈ। ਇਥੇ ਬਜ਼ੁਰਗਾਂ ਨੂੰ ਰਿਹਾਇਸ਼ ਤੋਂ ਇਲਾਵਾ ਕੱਪੜੇ ਭੋਜਨ ਅਤੇ ਹੋਰ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਬਿਰਧ ਆਸ਼ਰਮਾਂ ਲਈ ਜਿਲਾ ਅੰਮ੍ਰਿਤਸਰ ਵਿਚ 37.68 ਲੱਖ ਰੁਪਏ, ਜਿਲਾ ਬਠਿੰਡਾ ਵਿਚ 28.54 ਲੱਖ ਰੁਪਏ, ਫਾਜ਼ਿਲਕਾ ਵਿਚ 28.54 ਲੱਖ ਰੁਪਏ, ਲੁਧਿਆਣਾ ਜਿਲੇ ਵਿਚ 70.41 ਲੱਖ, ਮਲੇਰਕੋਟਲਾ ਵਿਚ 22.47 ਲੱਖ ਰੁਪਏ, ਜਿਲਾ ਮੋਗਾ ਵਿਚ 28.54 ਲੱਖ ਰੁਪਏ, ਜਿਲਾ ਪਠਾਨਕੋਟ ਵਿਚ 28.79 ਲੱਖ, ਜਿਲਾ ਪਟਿਆਲਾ ਵਿਚ 17.77 ਲੱਖ, ਰੋਪੜ ਜਿਲੇ ਵਿਚ 30.80 ਲੱਖ, ਸੰਗਰੂਰ ਜਿਲੇ ਵਿਚ 58.49 ਲੱਖ, ਤਰਨਤਾਰਨ ਜਿਲੇ ਵਿਚ 21.55 ...
ਨਕਲੀ ਸੀ ਬੀ ਆਈ ਅਫਸਰ ਬਣ ਕੇ ਲੁੱਟ ਲਏ 95 ਲੱਖ

ਨਕਲੀ ਸੀ ਬੀ ਆਈ ਅਫਸਰ ਬਣ ਕੇ ਲੁੱਟ ਲਏ 95 ਲੱਖ

Hot News
ਚੰਡੀਗੜ੍ਹ, 8 ਫਰਵਰੀ : ਚੰਡੀਗੜ੍ਹ ਵਿੱਚ ਇੱਕ ਔਰਤ ਨਾਲ 95 ਲੱਖ ਦੀ ਠੱਗੀ ਹੋਈ ਹੈ। ਸੈਕਟਰ 47 ਸੀ ਦੀ ਰਹਿਣ ਵਾਲੀ ਅਨਿਲ ਕੌਰ ਠੱਕਰ ਨੂੰ ਵਟਸਐਪ 'ਤੇ ਕਾਲ ਕਰਕੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਸੀਬੀਆਈ ਦਾ ਡਾਇਰੈਕਟਰ ਦੱਸਿਆ। ਦੋਸ਼ੀ ਨੇ ਔਰਤ ਨੂੰ ਦੱਸਿਆ ਕਿ ਉਨ੍ਹਾਂ ਦੇ ਪਤੀ ਦਾ ਆਧਾਰ ਕਾਰਡ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਵਰਤਿਆ ਗਿਆ ਹੈ। ਇਸ ਤੋਂ ਬਾਅਦ ਠੱਗਾਂ ਨੇ ਇੱਕ ਹੋਰ ਵਿਅਕਤੀ ਨਾਲ ਗੱਲ ਕਰਵਾਈ, ਜਿਸ ਨੇ ਆਪਣੇ ਆਪ ਨੂੰ ਆਰਬੀਆਈ ਦਾ ਅਧਿਕਾਰੀ ਦੱਸਿਆ। ਦੋਵਾਂ ਨੇ ਔਰਤ ਨੂੰ ਧਮਕੀ ਦਿੱਤੀ ਕਿ ਉਨ੍ਹਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਿਜੀਟਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡਰ ਦੇ ਮਾਰੇ ਅਨਿਲ ਕੌਰ ਨੇ ਆਪਣੇ ਰਿਟਾਇਰਮੈਂਟ ਅਕਾਊਂਟ ਤੋਂ ਹੌਲੀ-ਹੌਲੀ 95 ਲੱਖ ਰੁਪਏ ਠੱਗਾਂ ਦੇ ਦੱਸੇ ਗਏ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੇ। ਬਾਅਦ ਵਿੱਚ ਜਦੋਂ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਸਾਈਬਰ ਫਰਾਡ ਦਾ ਸ਼ਿਕਾਰ ਹੋ ਗਈ ਹੈ, ਤਾਂ ਉਨ੍ਹਾਂ ਨੇ ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਅੱਜ ਧਾਰਾ 319(2), 318(4), 338, 336(3), 340...
ਸਵਾ ਤਿੰਨ ਕਿੱਲੋ ਹੈਰੋਇਨ ਸਮੇਤ 6 ਤਸਕਰ ਕਾਬੂ

ਸਵਾ ਤਿੰਨ ਕਿੱਲੋ ਹੈਰੋਇਨ ਸਮੇਤ 6 ਤਸਕਰ ਕਾਬੂ

Hot News
ਅੰਮ੍ਰਿਤਸਰ, 8 ਫਰਵਰੀ : ਅੰਮ੍ਰਿਤਸਰ ਰੂਰਲ ਪੁਲਿਸ ਨੇ 3 ਕਿਲੋ 340 ਗ੍ਰਾਮ ਹੈਰੋਇਨ ਸਮੇਤ 6 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇੱਕ ਮਾਰੂਤੀ ਜੈੱਨ ਕਾਰ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ। ਐੱਸਐੱਸਪੀ ਰੂਰਲ ਚਰਨਜੀਤ ਸਿੰਘ ਨੇ ਦੱਸਿਆ ਕਿ ਚਾਰ ਥਾਣਿਆਂ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਵਿੱਚ ਦੋ ਮਾਮਲੇ ਥਾਣਾ ਘਰਿੰਡਾ, ਇੱਕ ਮਾਮਲਾ ਰਾਜਾਸਾਂਸੀ ਅਤੇ ਇੱਕ ਲੋਪੋਕੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਚਾਰ ਥਾਣਿਆਂ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੋਸ਼ੀਆਂ ਨੂੰ ਫੜਿਆ ਹੈ। ਇਹ ਪੂਰੀ ਕਾਰਵਾਈ ਗੁਪਤ ਸੂਚਨਾਵਾਂ ਦੇ ਆਧਾਰ 'ਤੇ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਤਸਕਰੀ ਨੈੱਟਵਰਕ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸ ਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।...
ਛੱਤਬੀੜ ‘ਚ ਬਣਿਆ ਦੇਸ਼ ਦਾ ਸਭ ਤੋਂ ਲੰਬਾ ਵਾਕ ਇਨ ਐਵੀਅਰੀ

ਛੱਤਬੀੜ ‘ਚ ਬਣਿਆ ਦੇਸ਼ ਦਾ ਸਭ ਤੋਂ ਲੰਬਾ ਵਾਕ ਇਨ ਐਵੀਅਰੀ

Hot News
ਚੰਡੀਗੜ੍ਹ, 8 ਫਰਵਰੀ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਦੇ ਮਾਮਲੇ ਵਿਚ ਕਈ ਤਰਾਂ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਚ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਲਈ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਵਲੋਂ ਛੱਤਬੀੜ ਚਿੜੀਆਘਰ ਨੂੰ ਵਿਕਸਤ ਕਰਕੇ ਟੂਰਿਸਟਾਂ ਲਈ ਆਕਰਸ਼ਨ ਦਾ ਕੇਂਦਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਛੱਤਬੀੜ ਵਿਖੇ ਦੇਸ਼ ਦਾ ਸਭ ਤੋਂ ਲੰਬਾ ਵਾਕ ਇਨ ਐਵੀਅਰੀ ਸਥਾਪਿਤ ਕੀਤਾ ਗਿਆ ਹੈ, ਜੋ ਕਿ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਥੇ ਬਹੁਤ ਵੱਡਾ ਪਿੰਜਰਾ ਹੈ, ਜਿਥੇ ਸੈਲਾਨੀ ਪੰਛੀਆਂ ਨੂੰ ਨੇੜਿਓ ਦੇਖ ਸਕਦੇ ਹਨ। ਇਸੇ ਤਰਾਂ 1200 ਮੀਟਰ ਦੇ ਵਾਈਲਡਲਾਈਫ ਸਫਾਰੀ ਖੇਤਰ ਵਿਚ 260 ਕਿੱਲੋਵਾਟ ਦੀ ਸਮਰੱਥਾ ਵਾਲਾ ਸੋਲਰ ਪਲਾਂਟ ਵੀ ਲਗਾਇਆ ਗਿਆ ਹੈ ਅਤੇ ਚਾਰਦੀਵਾਰੀ ਨੂੰ ਵੀ ਮਜਬੂਤ ਕੀਤਾ ਗਿਗਆ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਹੋਰ ਵੀ ਕਈ ਤਰਾਂ ਦੀਆਂ ਅਧੁਨਿਕ ਤਕਨੀਕਾਂ ਨਾਲ ਜੰਗਲੀ ਜੀਵਾਂ ਲਈ ਹੋਰ ਸਹੂਲਤਾਂ ਮੁਹਈਆ ਕ...
ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ

ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ

Hot News
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ ਕੀਤੀ ਜਾਵੇ। ਅੱਜ ਇਥੇ ਮਿਊਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦਾ ਸਾਰਾ ਕੰਮ ਹੀ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਦਾ ਮਿਆਰ ਉੱਚਾ ਚੁੱਕਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਕੰਮਾਂ ਵਿਚ ਅਣਗਹਿਲੀ ਵਰਤਦਾ ਹੈ ਤਾ...
ਕਿਰਤੀਆਂ ਦੇ ਬੱਚਿਆਂ ਨੂੰ ਸਰਕਾਰ ਦਾ ਵੱਡਾ ਤੋਹਫਾ

ਕਿਰਤੀਆਂ ਦੇ ਬੱਚਿਆਂ ਨੂੰ ਸਰਕਾਰ ਦਾ ਵੱਡਾ ਤੋਹਫਾ

Hot News
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਕਮਜੋਰ ਵਰਗਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨਵੀਆਂ ਯੋਜਨਾਵਾਂ ਦੇ ਸਿਲਸਲੇ ਵਿਚ ਇਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਵਾਸਤੇ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਵਾਲੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਯੋਜਨਾ ਅਧੀਨ ਮਜਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਪਹਿਲਾਂ ਦੋ ਸਾਲ ਦੀ ਸਰਵਿਸ ਹੋਣੀ ਜਰੂਰੀ ਸੀ। ਪਰ ਹੁਣ ਸਰਕਾਰ ਨੇ ਇਹ ਸ਼ਰਤ ਖਤਮ ਕਰ ਦਿੱਤੀ ਹੈ। ਇਸ ਨਾਲ ਅਨੇਕਾਂ ਲੋੜਵੰਦ ਮਜਦੂਰਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਮੌਕੇ ਮਿਲਣਗੇ।...
ਪੰਜਾਬ ਦੇ ਨੌਜਵਾਨ ਹੈਰੋਇਨ ਸਮੇਤ ਹਿਮਾਚਲ ‘ਚ ਕਾਬੂ

ਪੰਜਾਬ ਦੇ ਨੌਜਵਾਨ ਹੈਰੋਇਨ ਸਮੇਤ ਹਿਮਾਚਲ ‘ਚ ਕਾਬੂ

Hot News
ਬਿਲਾਸਪੁਰ, 7 ਫਰਵਰੀ : ਹਿਮਚਾਲ ਪ੍ਰਦੇਸ਼ ਵਿਚ ਬਿਲਾਸਪੁਰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਕੀਰਤਪੁਰ ਨੇਰਚੌਕ ਫੋਰਲੇਨ ਸਥਿਤ ਟਨਲ ਨੰਬਰ 3 ਪੱਟਾ ਵਿੱਚ ਇੱਕ ਪੰਜਾਬ ਨੰਬਰ ਦੀ ਕਾਰ ਤੋਂ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਮੌਕੇ ਤੋਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਅਨੁਸਾਰ, ਜਦੋਂ ਟੀਮ ਨੇ ਪੰਜਾਬ ਨੰਬਰ ਦੀ ਕਾਰ (PB02EM4426) ਨੂੰ ਰੋਕ ਕੇ ਤਲਾਸ਼ੀ ਲਈ, ਤਾਂ ਡੈਸ਼ਬੋਰਡ ਤੋਂ 20 ਗ੍ਰਾਮ ਹੈਰੋਇਨ ਮਿਲੀ। ਦੋਸ਼ੀਆਂ ਦੀ ਪਛਾਣ ਅੰਮ੍ਰਿਤਸਰ, ਪੰਜਾਬ ਦੇ ਗੁਮਤਾਲਾ ਖੇਤਰ ਦੇ ਰਹਿਣ ਵਾਲੇ ਰਮਨਦੀਪ ਸਿੰਘ (28), ਅਮ੍ਰਿਤਪਾਲ ਸਿੰਘ (29) ਅਤੇ ਰਾਹੁਲ (32) ਵਜੋਂ ਹੋਈ ਹੈ। ਤਿੰਨਾਂ ਖਿਲਾਫ ਸਦਰ ਥਾਣੇ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਏ.ਐਸ.ਪੀ. ਸ਼ਿਵਕੁਮਾਰ ਚੌਧਰੀ ਨੇ ਦੱਸਿਆ ਕਿ ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਦੋਸ਼ੀ ਨਸ਼ੀਲੇ ਪਦਾਰਥ ਕਿੱਥੋਂ ਲਿਆ ਰਹੇ ਸਨ ਅਤੇ ਇਸ ਦੀ ਸਪਲਾਈ ਕਿੱਥੇ ਕਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ...
ਅੰਮ੍ਰਿਤਸਰ ‘ਚ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਅੰਮ੍ਰਿਤਸਰ ‘ਚ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Hot News
ਅੰਮ੍ਰਿਤਸਰ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਦੇ ਕੋਟ ਖਾਲਸਾ ਵਿੱਚ ਤੈਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਇਹ ਕਾਰਵਾਈ ਅੰਮ੍ਰਿਤਸਰ ਦੇ ਨਿਊ ਮੋਹਨੀ ਪਾਰਕ ਵਾਸੀ ਪਰਮਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਟਵਾਰੀ ਰਵੀ ਪ੍ਰਕਾਸ਼ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਸਹੀ ਕਰਨ ਦੇ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਅਨੁਸਾਰ, ਮਾਲ ਰਿਕਾਰਡ ਵਿੱਚ ਉਸਦੇ ਅਸਲੀ ਕਰਜ਼ੇ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਦਰਜ ਕਰ ਦਿੱਤੇ ਗਏ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂ...