ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ
ਚੰਡੀਗੜ੍ਹ, 11 ਮਾਰਚ 2026:ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ 'ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ 'ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।
ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ 'ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ।
ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱਚ ...








