Thursday, November 26Malwa News
Shadow

Hot News

ਜਨਗਣਨਾ-2027 ਤਹਿਤ 16 ਤੋਂ 30 ਨਵੰਬਰ 2026 ਤੱਕ ਖ਼ੁਦ ਦਰਜ ਕੀਤੇ ਜਾ ਸਕਣਗੇ ਵੇਰਵੇ

ਜਨਗਣਨਾ-2027 ਤਹਿਤ 16 ਤੋਂ 30 ਨਵੰਬਰ 2026 ਤੱਕ ਖ਼ੁਦ ਦਰਜ ਕੀਤੇ ਜਾ ਸਕਣਗੇ ਵੇਰਵੇ

Hot News
ਹੁਸ਼ਿਆਰਪੁਰ, 11 ਨਵੰਬਰ: ਰਾਜ ਵਿੱਚ ਜਨਗਨਣਾ-2027 ਦੀ ਚੱਲ ਰਹੀ ਪ੍ਰਕਿਰਿਆ ਤਹਿਤ ਦੂਜੇ ਪੜਾਅ ਹੇਠ ਆਬਾਦੀ ਦੀ ਗਿਣਤੀ 01 ਦਸੰਬਰ 2026 ਤੋਂ 4 ਜਨਵਰੀ 2027 ਹੋਵੇਗੀ ਅਤੇ 16 ਤੋਂ 30 ਨਵੰਬਰ 2026 ਤੱਕ ਆਪਣੇ ਵੇਰਵੇ ਖੁਦ ਦਰਜ ਕੀਤੇ ਜਾ ਸਕਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜਨਗਣਨਾ-2027 ਲਈ ਜ਼ਿਲੇ ਵਿੱਚ ਨਿਯੁਕਤ ਨੋਡਲ ਪ੍ਰਚਾਰ-ਪ੍ਰਸਾਰ ਅਧਿਕਾਰੀ ਗੁਰਕੰਵਲ ਸਿੰਘ, ਅੰਡਰ ਟ੍ਰੇਨਿੰਗ ਆਈ. ਏ. ਐਸ., ਨੇ ਅੱਜ ਇੱਥੇ ਆਪਣੇ ਵੇਰਵੇ ਆਪ ਦਰਜ ਕਰਵਾਉਣ ਲਈ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੈਲਫ ਇਨੂਮੀਰੇਸ਼ਨ (ਸਵੈ-ਵੇਰਵੇ ਦਰਜ ਕਰਵਾਉਣਾ) ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀ ਆਪਣੇ ਅਧੀਨ ਆਉਂਦੇ ਖੇਤਰਾਂ ਅਤੇ ਵਿਭਾਗਾਂ ਵਿੱਚ 16 ਤੋਂ 30 ਨਵੰਬਰ 2026 ਤੱਕ ਵੱਧ ਤੋਂ ਵੱਧ ਸੈਲਫ ਇਨੂਮੀਰੇਸ਼ਨ ਕਰਵਾਉਣ ਤਾਂ ਜੋ ਜਿਲੇ ਵਿੱਚ ਜਨਗਣਨਾ ਦਾ ਕਾਰਜ ਸੁਚੱਜੇ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ 16 ਨਵੰਬਰ ਤੋਂ se.census.gov.in  ਰਾਹੀਂ ਵੇਰਵੇ ਦਰਜ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਜਨਗਣਨਾ ...
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

Hot News
ਚੰਡੀਗੜ੍ਹ, 11 ਨਵੰਬਰ 2026: ਜਨਗਣਨਾ 2027 ਦੇ ਦੂਜੇ ਪੜਾਅ ਦੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਲਈ ਡਿਜੀਟਲ ਐਲਈਡੀ ਵੈਨਾਂ ਨੂੰ ਅੱਜ ਯਾਨੀ 11 ਨਵੰਬਰ, 2026 ਨੂੰ ਸਵੇਰੇ 11:00 ਵਜੇ, ਡਾਇਰੈਕਟਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਤੋਂ ਡਾਇਰੈਕਟਰ ਡਾ. ਨਵਜੋਤ ਖੋਸਾ ਦੁਆਰਾ ਰਸਮੀ ਤੌਰ 'ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ 'ਤੇ ਵੱਖ-ਵੱਖ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚ ਕਿਊ.ਆਰ. ਕੋਡ ਵੀ ਦਿੱਤੇ ਗਏ ਹਨ, ਜੋ ਨਾਗਰਿਕਾਂ ਨੂੰ ਸਿੱਧੇ ਅਧਿਕਾਰਤ 'ਨੈਸ਼ਨਲ ਸੈਂਸਸ ਪੋਰਟਲ' ਨਾਲ ਜੋੜਦੇ ਹਨ, ਜਿੱਥੇ ਉਹ ਖੁਦ ਆਪਣੀ ਜਾਣਕਾਰੀ ਦਰਜ  ਕਰ ਸਕਦੇ ਹਨ। ਡਾਇਰੈਕਟਰੇਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮੁੱਚੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਹਿੱਸਾ ਲਿਆ। ਡਿਜੀਟਲ ਵੈਨਾਂ ਸਬੰਧਿਤ ਜ਼ਿਲ੍ਹਿਆਂ ਵਿੱਚ ਮੁੱਖ ਕਸਬਿਆਂ, ਸ਼ਹਿਰੀ ਅਤੇ ਪੇਂਡੂ ਖੇਤਰਾਂ, ਬਾਜ਼ਾਰਾਂ ਅਤੇ ਹੋਰ ਪ੍ਰਮੁੱਖ ਜਨਤਕ ਸਥਾਨਾਂ ਨੂੰ ਕਵਰ ਕਰਨਗੀਆਂ ਜਿੱਥੇ ਲੋਕਾਂ ਦੀ ਆਵਾਜਾਈ ਸਭ ਤੋਂ ਵੱਧ ਹੁੰਦੀ ਹੈ। ਇਸ ਮੁਹਿੰਮ ਦਾ ਉਦੇਸ਼ ਜਨਗਣਨਾ 2027,...
3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, ਨਵੰਬਰ 10: ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ। ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਚੱਲ ਰਹੇ ਸੁਚਾਰੂ, ਨਿਰਵਿਘਨ ਅਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ। ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ...
ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

Hot News
ਸੰਗਰੂਰ, 10 ਨਵੰਬਰ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਕੇਂਦਰੀ ਖੋਜ ਸੰਸਥਾਵਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਦੱਸੇ ਕਿ ਪੰਜਾਬ ਦੀ ਪਰਾਲੀ ਦਾ ਧੂੰਆਂ ਸਿਰਫ਼ 20 ਮਿੰਟਾਂ ਵਿੱਚ ਦਿੱਲੀ ਕਿਵੇਂ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਦਿੱਲੀ ਦੇ ਪੀ.ਐੱਮ. 2.5 ਪ੍ਰਦੂਸ਼ਣ ਵਿੱਚ ਪਰਾਲੀ ਦੇ ਧੂੰਏਂ ਦਾ ਯੋਗਦਾਨ ਮਹਿਜ਼ 5 ਫ਼ੀਸਦੀ ਸੀ, ਜਦਕਿ ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ ਆਈ ਹੈ। ਅਰੋੜਾ ਨੇ ਇਸ ਕਮੀ ਦਾ ਸਿਹਰਾ ਕਿਸਾਨਾਂ ਦੇ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 1.62 ਲੱਖ ਤੋਂ ਵੱਧ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਦਿੱਲੀ ਦੇ ਪ੍ਰਦੂਸ਼ਣ ਦੇ ਅਸਲ ਸਰੋਤਾਂ ਵੱਲ ਧਿਆਨ ਦੇਵੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਾਰ-ਵਾਰ ਬਦਨਾਮ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੇ। ਪਰਾਲੀ ਪ੍ਰਬੰਧਨ ਲਈ ਸੂਬਾ ਸਰਕ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਮੰਨਾ ਦੋਵੇਂ ਵਾਸੀ ਪਿੰਡ ਤਲਵੰਡੀ ਸ਼ੋਭਾ ਸਿੰਘ, ਤਰਨ ਤਾਰਨ; ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਖੋਹਾਲਾ ਅਤੇ ਮੌਜੂਦਾ ਪਤਾ ਮੈਕਸ ਸਿਟੀ ਜੰਡਪੀਰ ਕਲੋਨੀ, ਅੰਮ੍ਰਿਤਸਰ; ਕਮਲ ਵਾਸੀ ਸੰਧੂ ਕਲੋਨੀ ਅੰਮ੍ਰਿਤਸਰ; ਅਜੈ ਸਿੰਘ ਉਰਫ਼ ਕਾਕਾ ਵਾਸੀ ਏਸਮਾ ਅਸਟੇਟ ਅੰਮ੍ਰਿਤਸਰ ਅਤੇ ਸਵਰਨ ਸਿੰਘ ਵਾਸੀ ਸੈਕਟਰ 17, ਪੰਚਕੂਲਾ, ਹਰਿਆਣਾ ਵਜੋਂ ਹੋਈ ਹੈ। ਬਰਾਮਦ ਕੀਤੇ ਪਿਸਤੌਲਾਂ ਵਿੱਚ ਇੱਕ .30 ਬੋਰ ਟਿਸਾਸ ਜ਼ਿਗਾ...
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ*

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ*

Hot News
*ਚੰਡੀਗੜ੍ਹ, 10 ਨਵੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ 100.65 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਜਾਈ ਦੇ ਦੋ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਨਾਲ 90 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਰਕਬੇ ਨੂੰ ਨਹਿਰੀ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਦੇ ਸਿੰਜਾਈ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਵਿੱਚ 1-ਆਰ ਡਿਸਟ੍ਰੀਬਿਊਟਰੀ ਸਿਸਟਮ ਦੀ 64.11 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਅਤੇ 36.54 ਕਰੋੜ ਰੁਪਏ ਦੀ ਕਪੂਰੀ ਲਿਫਟ ਸਿੰਜਾਈ ਸਕੀਮ ਸ਼ਾਮਲ ਹੈ। ਇਸ ਸਕੀਮ ਰਾਹੀਂ ਪਟਿਆਲਾ ਜ਼ਿਲ੍ਹੇ ਦੇ 20 ਪਿੰਡਾਂ ਦੇ 20,719 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਭਰੋਸੇਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਧਰਤੀ ਹੇਠਲੇ ਪ...
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

Hot News
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸ.ਆਈ.ਏ.ਡੀ.ਐਸ), ਮਾਹੂਆਣਾ ਨਾਲ ਸਹੀਬੱਧ ਕੀਤਾ ਗਿਆ ਹੈ ਅਤੇ ਦੂਜਾ ਸਮਝੌਤਾ ਵਿਸ਼ੇਸ਼ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਭੂਮਿਕਾਵਾਂ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ.ਟੀ), ਉਦਯੋਗ ਅਤੇ ਵਣਜ ਵਿਭਾਗ (ਪੰਜਾਬ ਸਰਕਾਰ) ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ) ਨਾਲ ਸਹੀਬੱਧ ਕੀਤਾ ਗਿਆ ਹੈ। ਇਨ੍ਹਾਂ ਸਮਝੌਤਿਆਂ ਦੀ ਰਣਨੀਤਕ ਮਹੱਤਤਾ ਲਈ ਪੀਐਸਡੀਐਮ ਟੀਮ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਭਾਈਵਾਲੀ ਪੰਜਾਬ ਦੇ ਹੁਨਰ ਵਿਕਾਸ ਦੇ ਦ੍ਰ...
 ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

 ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Hot News
ਚੰਡੀਗੜ੍ਹ, 10 ਨਵੰਬਰ:  ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੱਸਿਆਈ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

Hot News
ਚੰਡੀਗੜ੍ਹ, 10 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 294ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 406 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 294ਵੇਂ ਦਿਨ, ਪੁਲਿਸ ਟੀਮਾਂ ਨੇ 87 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ ਨੌਂ ਹਥਿਆਰ ਬਰਾਮਦ ਹੋਏ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,529 ਹੋ ਗਈ ਹੈ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ...
ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ: ਸ੍ਰਿਸ਼ਟੀ ਦੀ ਰਚਨਾ ਅਤੇ ਨਿਰਮਾਣ ਕਾਰਜਾਂ ਵਿੱਚ ਭਗਵਾਨ ਵਿਸ਼ਵਕਰਮਾ ਜੀ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਨਵੀਂ ਸੇਧ ਦੇ ਕੇ ਮਿਹਨਤ, ਹੁਨਰ ਅਤੇ ਸਿਰਜਣਾਤਮਕਤਾ ਦੀ ਮਹੱਤਤਾ ਸਮਝਾਈ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਿਕਾਸ ਵਿੱਚ ਵੀ ਕਿਰਤੀਆਂ ਅਤੇ ਸ਼ਿਲਪਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ। ਇੱਥੇ ਕਾਰੀਗਰਾਂ ਵੱਲੋਂ ਕਲਾ ਅਤੇ ਸੱਭਿਆਚਾਰ ਦੇ ਜੋ ਬੇਮਿਸਾਲ ਨਮੂਨੇ ਪੇਸ਼ ਕੀਤੇ ਗਏ ਹਨ, ਉਨ੍ਹਾਂ ਦੀ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗੰਭੀਰਪੁਰ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਅਤੇ ਭੰਡਾਰੇ ਵਿੱਚ ਸ਼ਿਰਕਤ ਕਰਦਿਆਂ ਕੀਤਾ।    ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਕੁੱਲ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਕਿਰਤੀ ਵਰਗ ਅਤੇ ਸ਼ਿਲਪਕਾਰਾਂ ਨੂੰ ਨਿਰਮਾਣ ਕਾਰਜਾਂ ਵਿੱਚ ਨਵੀਂ ਤਕਨਾਲੋਜੀ ਅਤੇ ਹੁਨਰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਤਿਹਾਸ ਵਿੱਚ ਉਨ੍ਹਾਂ ਵੱਲੋਂ ਕੀਤੇ ...