Thursday, November 13Malwa News
Shadow

Hot News

ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀਆਂ ਬਾਰੇ ਜਾਂਚ ਕਮੇਟੀ ਦਾ ਗਠਨ

ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀਆਂ ਬਾਰੇ ਜਾਂਚ ਕਮੇਟੀ ਦਾ ਗਠਨ

Breaking News, Hot News
ਚੰਡੀਗੜ੍ਹ, 7 ਫਰਵਰੀ : ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਹੁਣ ਪੁਲਿਸ ਜਾਂਚ ਕਰੇਗੀ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ।ਕਮੇਟੀ ਦੀ ਪ੍ਰਧਾਨਗੀ ਏਡੀਜੀਪੀ ਐੱਨਆਰਆਈ ਪਰਵੀਨ ਸਿਨਹਾ ਕਰਨਗੇ, ਜਦਕਿ ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਵਰਮਾ, ਆਈਜੀਪੀ/ਪ੍ਰੋਵੀਜ਼ਨਿੰਗ ਭੂਪਿੰਦਰ ਸਿੰਘ ਅਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਨਾਲ ਹੀ, ਗੈਰ-ਕਾਨੂੰਨੀ ਮਨੁੱਖੀ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡੀਜੀਪੀ ਨੇ ਇਸ ਕਮੇਟੀ ਨੂੰ ਅਧਿਕਾਰ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਲਈ ਕਿਸੇ ਵੀ ਹੋਰ ਅਧਿਕਾਰੀ ਨੂੰ ਸ਼ਾਮਲ ਕਰ ਸਕਦੀ ਹੈ। ਇਹ ਕਮੇਟੀ ਐੱਸਐੱਸਪੀ ਅਤੇ ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾ ਕੇ ਰੱਖੇਗੀ। ਨਾਲ ਹੀ, ਸਾਰੇ ਅਧਿਕਾਰੀਆਂ ਨੂੰ ਕਮੇਟੀ ਨੂੰ ਜ਼ਰੂਰੀ ਸਹਾਇਤਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।...
ਇੰਗਲੈਂਡ ਦੀ ਹਾਈ ਕਮਿਸ਼ਨਰ ਦੀ ਸਪੀਕਰ ਨਾਲ ਮੀਟਿੰਗ

ਇੰਗਲੈਂਡ ਦੀ ਹਾਈ ਕਮਿਸ਼ਨਰ ਦੀ ਸਪੀਕਰ ਨਾਲ ਮੀਟਿੰਗ

Hot News
ਚੰਡੀਗੜ੍ਹ, 6 ਫਰਵਰੀ : ਇੰਗਲੈਂਡ ਦੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਵਿਧਾਭ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀ ਸ਼ਾਨਦਾਰ ਇਮਾਰਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਇਕ ਅਦਭੁੱਤ ਇਮਾਰਤ ਹੈ।ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਦੇ ਇੰਗਲੈਂਡ ਨਾਲ ਵਪਾਰਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ।...
ਗੁਰਦਾਸਪੁਰ ਤੇ ਪਠਾਨਕੋਟ ‘ਚ ਚੱਲੇਗੀ ਹਰ ਘਰ ਰੇਸ਼ ਮੁਹਿੰਮ

ਗੁਰਦਾਸਪੁਰ ਤੇ ਪਠਾਨਕੋਟ ‘ਚ ਚੱਲੇਗੀ ਹਰ ਘਰ ਰੇਸ਼ ਮੁਹਿੰਮ

Hot News
ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਵਿਚ ਹਰ ਘਰ ਰੇਸ਼ਮ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿਚ ਰੇਸ਼ਮ ਦੇ ਉਦਪਾਦਨ ਵਿਚ ਕ੍ਰਾਂਤੀ ਆਵੇਗੀ।ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ 4 ਤੋਂ 9 ਦਸੰਬਰ 2024 ਤੱਕ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਸਿਲਕ ਐਕਸਪੋ ਕਰਵਾਇਆ ਗਿਆਸੀ, ਜਿਸਦਾ ਉਦੇਸ਼ ਰਾਜ ਵਿਚ ਰੇਸ਼ਮ ਉਦਪਾਦਨ ਵਿਚ ਤੇਜੀ ਲਿਆਉਣਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਕਿਸਾਨਾਂ ਨੂੰ ਰੇਸ਼ਮ ਕੀਟਬੀਜ ਮੁਹਈਆ ਕਰਵਾਉਣ ਲਈ 14.82 ਲੱਖ ਰੁਪਏ ਦਾ ਬੱਜਟ ਰੱਖਿਆ ਹੈ।ਇਸ ਤੋਂ ਇਲਾਵਾ ਰੀਲਿੰਗ ਯੂਨਿਟ ਦੀ ਸਥਾਪਨਾ ਲਈ ਵੀ ਬੈਂਕ ਪਾਸੋਂ 51.17 ਲੱਖ ਰੁਪਏ ਦੀ ਗਰਾਂਟ ਦਿਵਾਈ ਜਾਵੇਗੀ। ਇਸ ਨਾਲ ਦੋਵਾਂ ਜਿਲਿਆਂ ਵਿਚ ਰੇਸ਼ਮ ਦੇ ਉਤਪਾਦਨ ਵਿਚ ਵਾਧਾ ਹੋਵੇਗਾ।...
ਫਰੀਦਕੋਟ ਦੀਆਂ ਲੜਕੀਆਂ ਨੇ ਨੈਸ਼ਨਲ ਗੇਮਜ਼ ‘ਚ ਜਿੱਤੇ ਗੋਲਡ ਤੇ ਸਿਲਵਰ ਮੈਡਲ

ਫਰੀਦਕੋਟ ਦੀਆਂ ਲੜਕੀਆਂ ਨੇ ਨੈਸ਼ਨਲ ਗੇਮਜ਼ ‘ਚ ਜਿੱਤੇ ਗੋਲਡ ਤੇ ਸਿਲਵਰ ਮੈਡਲ

Hot News
ਫਰੀਦਕੋਟ, 6 ਫਰਵਰੀ : ਉਤਰਾਖੰਡ ਵਿਖੇ ਚੱਲ ਰਹੀਆਂ 38ਵੀਆਂ ਨੈਸ਼ਨਲ ਗੇਮਜ਼ ਵਿਚ ਜਿਲਾ ਫਰੀਦਕੋਟ ਦੀਆਂ ਸ਼ੂਟਿੰਗ ਖਿਡਾਰਨਾਂ ਮਿਸ ਸਿਫਤ ਕੌਰ ਸਮਰਾ ਨੇ 50 ਮੀਟਰ ਵਿਚ ਗੋਲਡ ਮੈਡਲ ਜਿੱਤਿਆ ਹੈ, ਜਦਕਿ ਸਿਮਰਨਦੀਪ ਕੌਰ ਬਰਾੜ ਨੇ 25 ਮੀਟਰ ਸਪੋਰਟਸ ਪਿਸਟਲ ਈਵੈਂਟ ਵਿਚ ਸਿਲਵਰ ਮੈਡਲ ਜਿੱਤ ਕੇ ਫਰੀਦਕੋਟ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜਿਲਾ ਫਰੀਦਕੋਟ ਦੇ ਖੇਡ ਵਿਭਾਗ ਵਲੋਂ ਦੋਵਾਂ ਲੜਕੀਆਂ ਦੀਆਂ ਪ੍ਰਾਪਤੀਆਂ 'ਤੇ ਵਧਾਈ ਦਿੱਤੀ ਗਈ ਹੈ।...
ਪਸ਼ੂ ਧਨ ਗਣਨਾ ਫਰਵਰੀ ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ

ਪਸ਼ੂ ਧਨ ਗਣਨਾ ਫਰਵਰੀ ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ

Breaking News, Hot News
ਚੰਡੀਗੜ੍ਹ, 5 ਫਰਵਰੀ : ਪੰਜਾਬ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 21ਵੀਂ ਪਸ਼ੂਧਨ ਗਣਨਾ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੀ ਜਾਵੇ।ਖੇਤੀ ਮੰਤਰੀ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਪਸ਼ੂਆਂ ਦੀਆਂ ਨਸੋਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ 'ਤੇ ਸ੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਾਰਾ ਡਾਟਾ ਪੂਰੇ ਧਿਆਨ ਨਾਲ ਇਕੱਤਰ ਕੀਤਾ ਜਾਵੇ ਅਤੇ ਸਾਂਭਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਡਾਟਾ ਪਸ਼ੂਧਨ ਦੀ ਸਾਂਭ ਸੰਭਾਲ ਅਤੇ ਡੇਅਰੀ ਵਿਕਾਸ ਦੇ ਮਾਮਲੇ ਵਿਚ ਬਹੁਤ ਸਹਾਈ ਹੋਵੇਗਾ।ਖੇਤੀਬਾੜੀ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਸੂਬੇ ਵਿਚ ਲੰਪੀ ਸਕਿੱਨ ਬਿਮਾਰੀ ਵਿਰੁੱਧ ਵੱਡੇ ਪੱਧਰ 'ਤੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਮੰਤਰੀ ਨੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਵਿਖੇ ਵੈਟਰਨਰੀ ਪੌਲੀਕਲੀਨਿਕਾਂ ਵਿਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਦੇ ਕੰਮ ਦਾ ਜਾਇਜਾ ਵੀ ਲਿਆ।ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ...
ਡਾ. ਸੁੱਖੀ ਬਣੇ ਕਨਵੇਅਰ ਦੇ ਚੇਅਰਮੈਨ

ਡਾ. ਸੁੱਖੀ ਬਣੇ ਕਨਵੇਅਰ ਦੇ ਚੇਅਰਮੈਨ

Hot News, Punjab Politics
ਚੰਡੀਗੜ੍ਹ, 5 ਫਰਵਰੀ : ਵਿਧਾਨ ਸਭਾ ਹਲਕਾ ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁੱਖੀ ਨੂੰ ਕੁਰਸੀ 'ਤੇ ਬਿਠਾਇਆ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਡਾ. ਸੁੱਖੀ ਦਾ ਪਰਿਵਾਰ ਵੀ ਹਾਜਰ ਸੀ।ਆਹੁਦਾ ਸੰਭਾਲਨ ਤੋਂ ਬਾਅਦ ਡਾ. ਸੁੱਖੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਉਸ 'ਤੇ ਭਰੋਸਾ ਜਿਤਾਇਆ ਹੈ ਇਸ ਲਈ ਉਹ ਇਸ ਜੁੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਲੋਕਾਂ ਨੂੰ ਸਾਫ ਸੁਥਰਾ ਤੇ ਪਾਰਦਰਸ਼ੀ ਪ੍ਰਸਾਸ਼ਨ ਮੁਹਈਆ ਕਰਵਾਉਣ ਦਾ ਟੀਚਾ ਪੂਰਾ ਕਰਨਗੇ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁੱਖੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ਵਿਚ ਕਾਰਪੋਰੇਸ਼ਨ ਹੋਰ ਬੁਲੰਦੀਆਂ ਛੂਹੇਗੀ। ਇਸ ਮੌਕੇ ...
ਮਾਲ ਮੰਤਰੀ ਨੇ ਮਾਰਿਆ ਤਹਿਸੀਲ ਦਫਤਰ ਵਿਚ ਛਾਪਾ

ਮਾਲ ਮੰਤਰੀ ਨੇ ਮਾਰਿਆ ਤਹਿਸੀਲ ਦਫਤਰ ਵਿਚ ਛਾਪਾ

Breaking News, Hot News
ਬਠਿੰਡਾ, 5 ਫਰਵਰੀ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਅਚਾਨਕ ਤਹਿਸੀਲਦਾਰ ਦਫਤਰ ਬਠਿੰਡਾ ਵਿਖੇ ਚੈਕਿੰਗ ਕੀਤੀ ਅਤੇ ਤਹਿਸੀਲ ਦਫਤਰ ਦੇ ਕੰਮਕਾਜ ਦਾ ਮੁਆਇਨਾ ਕੀਤਾ। ਇਸ ਦੌਰਾਨ ਮੰਤਰੀ ਨੇ ਜਾਇਦਾਦਾਂ ਵੇਚਣ ਅਤੇ ਖਰੀਦਣ ਵਾਲੇ ਵਿਅਕਤੀਆਂ ਪਾਸੋਂ ਅਫਸਰਾਂ ਦੀ ਫੀਡਬੈਕ ਵੀ ਲਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਤਹਿਸੀਲਦਾਰ ਦਫਤਰ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਾਇਦਾਦਾਂ ਦੀਆਂ ਰਜਿਸਟਰੀਆਂ ਮੌਕੇ ਖਰੀਦਦਾਰ ਅਤੇ ਵੇਚਣ ਵਾਲੇ ਦੋਵਾਂ ਦਾ ਹਾਜਰ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਦਫਤਰ ਵਿਚ ਲੱਗੇ ਸੀ ਸੀ ਟੀ ਵੀ ਕੈਮਰੇ ਹਮੇਸ਼ਾਂ ਚਾਲੂ ਹਾਲਤ ਵਿਚ ਰੱਖਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਮਾਲ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦਫਤਰ ਥੋੜੀ ਬਹੁਤੀ ਕਮੀ ਮਹਿਸੂਸ ਹੋਈ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਅਣਗ...
ਰੋਜਗਾਰ ਕੈਂਪ ਦੌਰਾਨ ਮਿਲੀਆਂ 30 ਨੌਜਵਾਨਾਂ ਨੂੰ ਨੌਕਰੀਆਂ

ਰੋਜਗਾਰ ਕੈਂਪ ਦੌਰਾਨ ਮਿਲੀਆਂ 30 ਨੌਜਵਾਨਾਂ ਨੂੰ ਨੌਕਰੀਆਂ

Breaking News, Hot News
ਫਰੀਦਕੋਟ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਜਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 30 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਨਿਰਦੇਸ਼ਾਂ ਅਧੀਨ ਜਿਲਾ ਰੋਜਗਾਰ ਤੇ ਕਾਰੋਬਰਾ ਬਿਊਰੋ ਵਲੋਂ ਦੋ ਕੈਂਪ ਲਗਾਏ ਗਏ। ਪਹਿਲੇ ਕੈਂਪ ਵਿਚ ਈ ਐਮ ਐਮ ਐਸ ਕੰਪਨੀ ਵਲੋਂ ਪ੍ਰਾਈਵੇਟ ਅਸਾਮੀਆਂ ਲਈ ਇੰਟਰਵਿਊ ਲਈ ਗਈ। ਇਸ ਕੈਂਪ ਵਿਚ 18 ਨੌਜਵਾਨਾਂ ਨੇ ਭਾਗ ਲਿਆ ਅਤੇ ਇਨ੍ਹਾਂ ਵਿਚੋਂ 16 ਦੀ ਚੋਣ ਕੀਤੀ ਗਈ। ਇਸੇ ਤਰਾਂ ਦੂਜੇ ਕੈਂਪ ਵਿਚ ਰਾਮਾ ਸਕਿੱਲ ਸੈਂਟਰ ਵਲੋਂ ਇੰਟਰਵਿਊ ਲਈ ਗਈ। ਇਸ ਕੈਂਪ ਵਿਚ 20 ਨੌਜਵਾਨ ਲੜਕੇ ਲੜਕੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਵਿਚੋਂ 14 ਦੀ ਚੋਣ ਕੀਤੀ ਗਈ। ਇਸ ਮੌਕੇ ਜਿਲਾ ਰੋਜਗਾਰ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਿਲਾ ਫਰੀਦਕੋਟ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਕਿਸੇ ਵੀ ਕੰਮ ਵਾਲੇ ਦਿਨ ਜਿਲਾ ਦਫਤਰ ਵਿਚ ਆ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਬਾਅਦ ਵਿਚ ਉਨ੍ਹਾਂ...
ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ

Hot News
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਗਏ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ 597 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀਆਂ ਦੇ ਦਿੱਤੀਆਂ ਗਈਆਂ ਹਨ।ਅੱਜ ਇਥੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਹੁਣ ਪੂਰਾ ਹੋ ਚੁੱਕਾ ਹੈ।ਖੇਤੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਰਾਜ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ...
ਪਾਸਪੋਰਟ ਵੈਰੀਫਿਕੇਸ਼ਨ ਹੋ ਗਈ ਸੁਖਾਲੀ

ਪਾਸਪੋਰਟ ਵੈਰੀਫਿਕੇਸ਼ਨ ਹੋ ਗਈ ਸੁਖਾਲੀ

Hot News
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਅਧੀਨ ਅੱਜ ਪੁਲੀਸ ਵਲੋਂ ਪਾਸਪੋਰਟ ਵੈਰੀਫਿਕੇਸ਼ਨ ਲਈ ਅਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ। ਇਸ ਨਵੀਂ ਪ੍ਰਣਾਲੀ ਰਾਹੀਂ ਨਾਗਰਿਕਾਂ ਨੂੰ ਪ੍ਰੀਵੈਰੀਫਿਕੇਸ਼ਨ ਐਸ.ਐਮ.ਐਸ. ਦੀ ਸਹੂਲਤ ਮਿਲੇਗੀ ਅਤੇ ਪੋਸਟ ਵੈਰੀਫਿਕੇਸ਼ਨ ਐਸ.ਐਮ.ਐਸ ਰਾਹੀਂ ਬਿਨੈਕਾਰ ਆਪਣੀ ਫੀਡਬੈਕ ਵੀ ਦੇ ਸਕਦਾ ਹੈ।ਅੱਜ ਇਥੇ ਪੰਜਾਬ ਪੁਲੀਸ ਦੇ ਸਪੈਸ਼ਲ ਡਾਇਰੇਕਟਰ ਜਨਰਲ ਆਫ ਪੁਲੀਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਲੀਸ ਵਲੋਂ ਦਿਨ ਰਾਤ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ 5 ਫਰਵਰੀ 2025 ਤੋਂ ਪੰਜਾਬ ਪੁਲੀਸ ਵਲੋਂ ਪਾਸਪੋਰਟ ਵੈਰੀਫਿਕੇਸ਼ਨ ਸਬੰਧੀ ਪਾਸਪੋਰਟ ਵਾਲੇ ਬਿਨੈਕਾਰ ਨੂੰ ਪੀ ਬੀ ਸਾਂਝ ਤੋਂ ਇਕ ਮੈਸੇਜ਼ ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦਾ ਸਮਾਂ ਤੇ ਮਿਤੀ ਦਾ ਵ...